ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕੈਪਟਨ ਨੇ ਫੋਰਨ ਕੀਤਾ ਹੁਣ ਇਹ ਵੱਡਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਦੇ ਵਿੱਚ ਲਗਾਤਾਰ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ । ਜਿਸ ਕਾਰਨ ਜਿੱਥੇ ਆਮ ਲੋਕਾਂ ਨੂੰ ਬਹੁਤ ਸਾਰੀਆਂ ਪਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉੱਥੇ ਹੀ ਅਜਿਹੇ ਬਹੁਤ ਸਾਰੇ ਕਿਸਾਨ ਹਨ ਜਿਨ੍ਹਾਂ ਦੀਆਂ ਫਸਲਾਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਕਾਰਨ । ਕਈ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਦੇ ਨਾਲ ਤਬਾਹ ਹੋ ਗਈਆਂ ਹਨ ਇਸ ਭਾਰੀ ਮੀਂਹ ਦੇ ਪੈਣ ਨਾਲ , ਉੱਥੇ ਹੀ ਅਜਿਹੇ ਬਹੁਤ ਸਾਰੇ ਲੋਕਾਂ ਦੇ ਘਰ ਵੀ ਹਨ ਜਿਨ੍ਹਾਂ ਨੂੰ ਭਾਰੀ ਮੀਂਹ ਦੇ ਕਾਰਨ ਬਹੁਤ ਸਾਰਾ ਨੁਕਸਾਨ ਹੋਇਆ ਹੈ।

ਜਿਸ ਦੇ ਚੱਲਦੇ ਲਗਾਤਾਰ ਹੀ ਇਸ ਮੀਂਹ ਦੇ ਕਾਰਨ ਪੀਡ਼ਤ ਲੋਕਾਂ ਦੇ ਵੱਲੋਂ ਸਰਕਾਰ ਦੇ ਕੋਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਜਿਸ ਨਾਲ ਕਿ ਸਰਕਾਰ ਉਨ੍ਹਾਂ ਨੂੰ ਕੋਈ ਮੁਆਵਜ਼ਾ ਦੇਵੇ । ਇਸ ਵਿਚਕਾਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅੱਜ ਪੰਜਾਬ ਦੀ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਦੇ ਕਾਰਨ ਹੜ੍ਹ ਆਉਣ ਦੇ ਕਾਰਨ ਨੇੜਲੇ ਪਿੰਡਾਂ ਦੇ ਵਿਚ ਪਾਣੀ ਖੜ੍ਹ ਜਾਣ ਦੇ ਕਾਰਨ ਫਸਲਾਂ ਅਤੇ ਘਰਾਂ ਨੂੰ ਜੋ ਨੁਕਸਾਨ ਹੋਇਐ ਉਸ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ , ਤਾਂ ਜੋ ਲੋਕਾਂ ਨੂੰ ਦਰਪੇਸ਼ ਆਈਆਂ ਮੁਸ਼ਕਲਾਂ ਦਾ ਪਤਾ ਲੱਗ ਸਕੇ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਤਰਨ ਤਾਰਨ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ । ਇਸ ਮੌਕੇ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨੇਜ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਨੂੰ ਤੁਰੰਤ ਮੌਕੇ ਤੇ ਭੇਜ ਕੇ ਤਹਿਸੀਲ ਪੱਟੀ ਦੇ ਕੁਝ ਪਿੰਡਾਂ ਦੇ ਵਿਚ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲਿਆਂਦੀਆਂ ਜਾਣ ਤੇ ਪਾਣੀ ਦੀ ਨਿਕਾਸੀ ਨੂੰ ਘੱਟ ਕੀਤਾ ਜਾ ਸਕੇ

ਤਾ ਜੋ ਲੋਕਾਂ ਦੀਆਂ ਦਿੱਕਤਾਂ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵੱਲੋਂ ਟੀਮ ਨੂੰ ਹਿਦਾਇਤ ਦਿੱਤੀ ਕਿ ਹੈ ਕਿ ਨਾਜ਼ੁਕ ਖੇਤਰਾਂ ਦੇ ਵਿੱਚ ਪਹਿਲ ਦੇ ਆਧਾਰ ਤੇ ਹੜ੍ਹ ਰੱਖਿਆ ਕਾਰਜਾਂ ਨੂੰ ਮਜ਼ਬੂਤ ਕੀਤਾ ਜਾਵੇ ।