ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਅੰਤਰਾਸ਼ਟਰੀ ਫਲਾਈਟਾਂ ਬਾਰੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਕਾਰਨ ਹਵਾਈ ਉਡਾਨਾਂ ਤੇ ਪਾ-ਬੰ-ਦੀ ਲਗਾ ਦਿਤੀ ਗਈ। ਕਿਉਂਕਿ ਚੀਨ ਤੋਂ ਫੈਲਣ ਵਾਲੀ ਇਸ ਕਰੋਨਾ ਨੇ ਸਾਰੇ ਦੇਸ਼ਾਂ ਵਿੱਚ ਆਪਣੇ ਪੈਰ ਪਸਾਰ ਲਏ ਹਨ। ਜਿਸ ਨੂੰ ਕਾਬੂ ਹੇਠ ਕਰਨ ਲਈ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਤੱਕ ਵੀ ਕਰ ਦਿੱਤੀ ਗਈ ਸੀ। ਉੱਥੇ ਹੀ ਕੁੱਝ ਸਮਝੌਤੇ ਦੇ ਤਹਿਤ ਖ਼ਾਸ ਉਡਾਨਾਂ ਨੂੰ ਚਲਾਉਣ ਦੀ ਆਗਿਆ ਦਿੱਤੀ ਗਈ ਸੀ। ਜਿੱਥੇ ਭਾਰਤ ਵਿਚ ਕੌਮਾਂਤਰੀ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।

ਉਥੇ ਹੀ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਬਹੁਤ ਸਾਰੇ ਦੇਸ਼ਾਂ ਵੱਲੋਂ ਵੀ ਅਣਮਿਥੇ ਸਮੇਂ ਲਈ ਰੋਕ ਲਗਾਈ ਗਈ ਸੀ ਕਿਉਂਕਿ ਭਾਰਤ ਵਿੱਚ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੈਰੀਏਂਟ ਨੂੰ ਦੇਖਦੇ ਹੋਏ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਅੰਤਰਰਾਸ਼ਟਰੀ ਉਡਾਨਾਂ ਉਪਰ ਅਣਮਿੱਥੇ ਸਮੇਂ ਲਈ ਰੋਕ ਲਗਾਈ ਗਈ ਸੀ।

ਉਥੇ ਹੀ ਭਾਰਤ ਸਰਕਾਰ ਵੱਲੋਂ ਹੁਣ 14 ਦੇਸ਼ਾਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਅੰਤਰਰਾਸ਼ਟਰੀ ਉਡਾਨਾਂ ਨੂੰ 15 ਦਸੰਬਰ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੁਝ ਸਮਝੌਤਿਆਂ ਦੇ ਤਹਿਤ ਹੀ ਖਾਸ ਉਡਾਨਾਂ ਨੂੰ ਚਲਾਇਆ ਜਾ ਰਿਹਾ ਸੀ। ਜਿਸ ਕਾਰਨ ਏਅਰਲਾਈਨ ਇੰਡਸਟਰੀ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਖਾਸ ਉਡਾਨਾਂ ਦੇ ਕਾਰਨ ਹੀ ਯਾਤਰੀਆਂ ਨੂੰ ਵੀ ਭਾਰੀ ਕਿਰਾਏ ਦਾ ਭੁਗਤਾਨ ਕਰਕੇ ਆਪਣੀ ਮੰਜਲ ਤੱਕ ਜਾਣਾ ਪੈ ਰਿਹਾ ਹੈ।

ਜਿੱਥੇ ਇਨ੍ਹਾਂ ਅੰਤਰਰਾਸ਼ਟਰੀ ਉਡਾਨਾਂ ਦੇ ਬੰਦ ਹੋਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਏਅਰਲਾਈਨ ਇੰਡਸਟਰੀ ਵੀ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਹੁਣ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਕੀਤੇ ਜਾਣ ਤੋਂ ਬਾਅਦ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਹੁਣ ਸਰਕਾਰ ਦੇ ਮੁੜ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਦੇ ਫੈਸਲੇ ਨਾਲ ਯਾਤਰੀਆਂ ਵਿੱਚ ਵੀ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ ਉਨ੍ਹਾਂ ਨੂੰ ਘੱਟ ਕਿਰਾਏ ਦੇ ਤਹਿਤ ਹੁਣ ਯਾਤਰਾ ਕਰਨ ਦਾ ਮੌਕਾ ਮਿਲ ਸਕੇਗਾ।