ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਇਥੇ ਲੱਗ ਗਈ ਇਹ ਵੱਡੀ ਪਾਬੰਦੀ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੀਤੇ ਕੁਝ ਮਹੀਨਿਆਂ ਤੋਂ ਜਿੱਥੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਹੀ ਬੀਤੇ ਕੁਝ ਮਹੀਨਿਆਂ ਤੋਂ ਲਗਾਤਾਰ ਬਹੁਤ ਸਾਰੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ ਜਿਨ੍ਹਾਂ ਦਾ ਪੰਜਾਬ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਨਹੀਂ ਰੱਖਿਆ ਜਾ ਰਿਹਾ। ਬੀਤੇ ਦਿਨੀਂ ਜਿੱਥੇ ਬੇਅਦਬੀ ਦੀਆਂ ਘਟਨਾਵਾਂ ਤੇ ਹੋਰ ਅਣਸੁਖਾਵੀਆਂ ਘਟਨਾਵਾਂ ਵਾਪਰਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਸਥਿਤੀ ਕਾਫੀ ਤਨਾਅਪੂਰਨ ਬਣੀ ਹੋਈ ਹੈ।

ਉਥੇ ਹੀ ਕੱਲ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਤੋਂ ਬਾਅਦ ਵੀ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੌਜੂਦਾ ਹਾਲਤ ਨੂੰ ਦੇਖਦੇ ਹੋਏ ਪੰਜਾਬ ਵਿੱਚ ਇੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਵੱਲੋਂ ਆਪਣੇ ਜਿਲ੍ਹੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਜਾ ਰਹੇ ਹਨ।

ਹੁਣ ਜਲੰਧਰ ਵਿਚ ਵੀ ਜਿਲ੍ਹਾ ਮਜਿਸਟਰੇਟ ਵੱਲੋਂ ਕੁਝ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪੀ ਸੀ ਐਸ ਵਧੀਕ ਅਮਰਜੀਤ ਬੈਂਸ ਜਿਲਾ ਮੈਜਿਸਟਰੇਟ ਵੱਲੋ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਲੋਕਾਂ ਨੂੰ ਬਿਨਾਂ ਆਗਿਆ ਦੇ ਛੂਰੇ, ਬਰਛੇ ਅਤੇ ਹੋਰ ਘਾਤਕ ਹਥਿਆਰ ਚੁੱਕ ਕੇ ਚੱਲਣ ਅਤੇ ਜਲੂਸ ਕੱਢਣ, ਨਾਅਰੇਬਾਜ਼ੀ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਜਿਲਾ ਮੈਜਿਸਟ੍ਰੇਟ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਨੂੰ 21 ਫਰਵਰੀ 2022 ਤੱਕ ਲਾਗੂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਜਲੰਧਰ ਅੰਦਰ ਇਹ ਪਾਬੰਦੀਆ ਕਰੋਨਾ ਦੀ ਸਥਿਤੀ ਅਤੇ ਪੰਜਾਬ ਅੰਦਰ ਵਾਪਰੀਆਂ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲਗਾਈਆਂ ਜਾ ਰਹੀਆਂ ਹਨ। ਕਿਉਂਕਿ ਬੀਤੇ ਕੁਝ ਦਿਨਾਂ ਤੋਂ ਜਿੱਥੇ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ, ਉੱਥੇ ਹੀ ਜ਼ਿਲੇ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ।