ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇੰਡੀਆ ਚ 15 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦਾ ਪ੍ਰਭਾਵ ਵਧ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਕਈ ਸੂਬਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ ਉਥੇ ਹੀ ਮਨਾਏ ਜਾਣ ਵਾਲੇ ਨਵੇਂ ਸਾਲ ਦੇ ਜਸ਼ਨ ਉੱਪਰ ਰੋਕ ਲਗਾ ਦਿੱਤੀਆਂ ਗਈਆਂ ਹਨ। ਜਿੱਥੇ ਆਏ ਦਿਨ ਹੀ ਨਵੇਂ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਉੱਥੇ ਹੀ ਕਈ ਸੂਬਿਆਂ ਵਿੱਚ ਇਨ੍ਹਾਂ ਮਾਮਲਿਆਂ ਦੇ ਵਧ ਜਾਣ ਕਾਰਣ ਸਮਾਜਿਕ ਇਕੱਠ ਤੇ ਹੋਰ ਸਮਾਗਮਾਂ ਦੇ ਵਿਚ ਪੂਰਨ ਰੋਕ ਲਗਾਈ ਗਈ ਹੈ ਉਥੇ ਹੀ ਵਿਆਹ ਸ਼ਾਦੀਆਂ ਦੇ ਵਿੱਚ ਵੀ 200 ਲੋਕਾਂ ਦੀ ਗਿਣਤੀ ਕੀਤੀ ਗਈ ਹੈ। ਉੱਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਣ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਭਾਰਤ ਵਿੱਚ 15 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਮੌਜੂਦਾ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 15 ਤੋਂ 18 ਸਾਲ ਦੇ ਦਰਮਿਆਨ ਦੇ ਬੱਚਿਆਂ ਦਾ ਟੀਕਾਕਰਨ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉੱਥੇ ਹੀ ਹੁਣ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਹੈਲਥ ਅਥਾਰਿਟੀ ਦੇ ਸੀ ਈ ਓ ਨੇ ਦੱਸਿਆ ਕਿ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਦੇਸ਼ ਅੰਦਰ 3 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਜਿੱਥੇ ਰਜਿਸਟ੍ਰੇਸ਼ਨ ਇਕ ਜਨਵਰੀ ਤੋਂ ਸ਼ੁਰੂ ਹੋ ਜਾਵੇਗੀ ਜਿਸ ਵਾਸਤੇ ਬੱਚੇ ਆਪਣਾ ਨਾਮ ਰਜਿਸਟਰਡ ਕਰਵਾ ਸਕਦੇ ਹਨ। 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਟੀਕਾਕਰਨ ਦਾ ਐਲਾਨ ਕੀਤਾ ਗਿਆ ਸੀ। ਜਿੱਥੇ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਬਾਇਓਟੈੱਕ ਦੀ ਕੋਵੈਕਸੀਨ ਖੁਰਾਕ 10 ਕਰੋੜ ਬੱਚਿਆਂ ਨੂੰ ਦਿੱਤੀ ਜਾਵੇਗੀ।

ਉੱਥੇ ਹੀ ਐਮਰਜੈਂਸੀ ਵਿੱਚ 12 ਤੋਂ 18 ਸਾਲ ਦੇ ਬੱਚਿਆਂ ਨੂੰ ਵੀ ਦਿੱਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਜਿਥੇ ਬੱਚਿਆਂ ਦਾ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਅਧਾਰ ਕਾਰਡ ਨਾ ਹੋਣ ਦੀ ਸੂਰਤ ਵਿੱਚ ਦਸਵੀਂ ਜਮਾਤ ਮਾਰਕਸ਼ੀਟ ਨਾਲ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।