ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਚ ਸਿਰਫ ਇਹ ਬੱਚੇ ਹੀ ਜਾ ਸਕਣਗੇ – ਏਥੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

2 ਸਾਲਾਂ ਦੇ ਦੌਰਾਨ ਕਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਵਿਦਿਅਕ ਅਦਾਰਿਆਂ ਨੂੰ ਵੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ। ਜਿੱਥੇ ਕਰੋਨਾ ਟੀਕਾਕਰਣ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਫਿਰ ਤੋਂ ਕਰੋਨਾ ਪਾਬੰਦੀਆਂ ਦੇ ਨਾਲ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਉੱਥੇ ਹੀ ਸਕੂਲ ਵਿੱਚ ਆਉਣ ਵਾਲੇ ਅਧਿਆਪਕਾਂ ਅਤੇ ਬਾਕੀ ਸਟਾਫ ਦਾ ਕਰੋਨਾ ਟੀਕਾਕਰਣ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਸੀ। ਪਰ ਫਿਰ ਤੋਂ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਕਰੋਨਾ ਦੇ ਰੂਪ ਕਾਰਨ ਫਿਰ ਤੋਂ ਸਾਰੀ ਦੁਨੀਆਂ ਵਿੱਚ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰੋਨਾ ਦੇ ਇਸ ਵਾਧੇ ਨੂੰ ਦੇਖਦੇ ਹੋਏ ਮੁੜ ਤੋਂ ਕਈ ਸੂਬਿਆਂ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।

ਹੁਣ ਮੌਜੂਦ ਹਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਚ ਸਿਰਫ ਬੱਚੇ ਹੀ ਜਾ ਸਕਣਗੇ ਇਥੇ ਇਹ ਐਲਾਨ ਹੋ ਗਿਆ ਹੈ। ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਜਿਥੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਫਿਰ ਤੋਂ ਆਨਲਾਈਨ ਕਰਵਾਈ ਜਾ ਰਹੀ ਹੈ। ਹੁਣ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਵੱਲੋਂ ਆਪਣੇ ਸੂਬੇ ਵਿਚ ਕੋਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਉਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਵਾਸਤੇ ਇਕ ਅਹਿਮ ਫੈਸਲਾ ਲਿਆ ਗਿਆ ਹੈ।

ਜਿੱਥੇ ਦੇਸ਼ ਅੰਦਰ 3 ਜਨਵਰੀ ਤੋਂ 15 ਤੋਂ 18 ਸਾਲ ਉਮਰ ਦੇ ਬੱਚਿਆਂ ਦਾ ਟੀਕਾਕਰਨ ਆਰੰਭ ਕੀਤਾ ਗਿਆ ਹੈ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਅੰਦਰ 15 ਤੋਂ 18 ਸਾਲ ਉਮਰ ਦੇ 15 ਲੱਖ ਤੋਂ ਵਧੇਰੇ ਬੱਚੇ ਹਨ, ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋਣਾ ਚਾਹੀਦਾ ਹੈ। ਕਿਉਂਕਿ ਇਹ ਸਾਰੇ ਬੱਚੇ ਟੀਕਾਕਰਨ ਦੇ ਯੋਗ ਹਨ। ਜਿਸ ਤੋਂ ਬਾਅਦ ਮੁੜ ਵਿਦਿਆਰਥੀ ਸਕੂਲਾਂ ਵਿਚ ਆ ਕੇ ਆਪਣੀ ਪੜ੍ਹਾਈ ਕਰ ਸਕਣਗੇ ਕਿਉਂਕਿ ਬਹੁਤ ਸਾਰੇ ਬੱਚਿਆਂ ਨੂੰ ਆਨ ਲਾਈਨ ਕਲਾਸਾਂ ਲਗਾਉਣ ਵਿੱਚ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਲਈ ਹਰ ਜ਼ਿਲ੍ਹੇ ਵਿੱਚ ਦੋ ਨੋਡਲ ਅਫਸਰ ਵੀ ਨਿਯੂਕਤ ਕੀਤੇ ਜਾਣਗੇ । ਜਿਨ੍ਹਾਂ ਵਿੱਚੋਂ ਇੱਕ ਅਧਿਕਾਰੀ ਪ੍ਰਾਈਵੇਟ ਹਸਪਤਾਲਾਂ ਦੀ ਨਿਗਰਾਨੀ ਕਰੇਗਾ ਅਤੇ ਇਕ ਅਧਿਕਾਰੀ ਸਰਕਾਰੀ ਹਸਪਤਾਲਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ। ਜੋ ਰਾਜ ਸਰਕਾਰ ਨੂੰ ਹਰੇਕ ਤਰ੍ਹਾਂ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਮੁਹਈਆ ਕਰਵਾਉਂਦੇ ਰਹਿਣਗੇ।