ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਿਹਤ ਮੰਤਰੀ ਪੰਜਾਬ ਵਲੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ,ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਕਰੋਨਾ ਟੀਕਾਕਰਨ ਅਤੇ ਟੈਸਟਾਂ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪੰਜਾਬ ਵਿੱਚ ਜਿੱਥੇ ਕਰੋਨਾ ਨੂੰ ਕਾਬੂ ਕਰਨ ਲਈ ਤਾਲਾਬੰਦੀ ਕੀਤੀ ਗਈ, ਉਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੜ ਤੋਂ ਜਾਰੀ ਕੀਤੀਆਂ ਹਦਾਇਤਾਂ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ।

ਮੌਜੂਦਾ ਹਾਲਤ ਨੂੰ ਦੇਖਦੇ ਹੋਏ ਸਿਹਤ ਮੰਤਰੀ ਪੰਜਾਬ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲ ਵਿਚ ਮਰੀਜ਼ਾਂ ਦਾ ਇਲਾਜ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕੁਝ ਨਿੱਜੀ ਹਸਪਤਾਲਾਂ ਵੱਲੋਂ ਕਰੋਨਾ ਦੇ ਨਾਂ ਤੇ ਮਰੀਜ਼ਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲਣ ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਗੱਲਬਾਤ ਕੀਤੀ ਗਈ ਹੈ।

ਜਿਸ ਵਿੱਚ ਉਨ੍ਹਾਂ ਸਾਰੇ ਨਿੱਜੀ ਹਸਪਤਾਲਾਂ ਨੂੰ ਸਰਕਾਰ ਦੁਆਰਾ ਤੈਅ ਕੀਤੀ ਗਈ ਕੀਮਤ ਵਸੂਲਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਸਾਰੇ ਹਸਪਤਾਲਾਂ ਅਤੇ ਡਾਕਟਰਾਂ ਨੂੰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਨਾ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਅਗਰ ਇਸ ਕਰਨ ਹੁ ਦੇ ਦੌਰ ਵਿੱਚ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਚੁੱਕਿਆ ਜਾਂਦਾ ਹੈ ਦਾਤਾ ਹਸਪਤਾਲਾਂ ਦੇ ਡਾਕਟਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅਜੇਹੇ ਦੌਰ ਦੇ ਵਿਚ ਲੋਕਾਂ ਨਾਲ ਹੋ ਰਹੇ ਲੁੱਟ ਖਸੁੱਟ ਵਰਗੇ ਅਪਰਾਧਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਉਥੇ ਹੀ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜੋ ਦੇਸ਼ ਦੇ ਮਾਹੌਲ ਨੂੰ ਖਰਾਬ ਕਰਦੇ ਹਨ ਅਤੇ ਕੀਮਤੀ ਜਾਨਾਂ ਨਾਲ ਲਾਪਰਵਾਹੀ ਵਰਤਦੇ ਹਨ। ਅਜਿਹੇ ਮਾਮਲੇ ਦੇ ਸਾਹਮਣੇ ਆਉਣ ਨਾਲ ਜਿੱਥੇ ਦੇਸ਼ ਦਾ ਅਕਸ ਖ਼ਰਾਬ ਹੁੰਦਾ ਹੈ ਉਥੇ ਹੀ ਰੱਬ ਦਾ ਰੂਪ ਸਮਝੇ ਜਾਣ ਵਾਲੇ ਡਾਕਟਰਾਂ ਦੇ ਉਪਰ ਤੋਂ ਲੋਕਾਂ ਦਾ ਵਿਸ਼ਵਾਸ ਵੀ ਉੱਠ ਜਾਂਦਾ ਹੈ।