ਮੌਜੂਦਾ ਹਾਲਾਤਾਂ ਨੂੰ ਦੇਖ ਕੇ ਹੁਣ ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ ਤਾਂ ਜੋ ਇਸ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ। ਉੱਥੇ ਹੀ ਲੋਕਾਂ ਨੂੰ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ ਸਮੇਂ ਤੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਦੇਸ਼ ਅੰਦਰ ਕਰੋਨਾ ਨੂੰ ਠੱਲ੍ਹ ਪਾਉਣ ਲਈ ਕਰੋਨਾ ਟੀਕਾਕਰਣ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਅਤੇ 42 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਵੀ ਅੱਗੇ ਆ ਕੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਮੌਜੂਦਾ ਹਾਲਾਤਾਂ ਨੂੰ ਦੇਖ ਕੇ ਹੁਣ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪਰ ਕਰੋਨਾ ਦੇ ਦੌਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਮੁਫ਼ਤ ਵਿਚ ਰਾਸ਼ਨ ਮੁਹਇਆ ਕਰਵਾਇਆ ਜਾ ਰਿਹਾ ਹੈ। ਉਥੇ ਹੀ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੇ ਇਲਾਜ ਲਈ ਸਰਕਾਰ ਵੱਲੋਂ ਇਲਾਜ਼ ਨਾਲ ਜੁੜੀਆਂ ਹੋਈਆਂ 17 ਵਸਤੂਆਂ ਉਪਰ ਜੀਐਸਟੀ ਨੂੰ ਘੱਟ ਕਰ ਦਿਤਾ ਗਿਆ ਹੈ। ਤਾਂ ਜੋ ਲੋਕਾਂ ਨੂੰ ਘੱਟ ਕੀਮਤ ਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।

ਸ਼ਨੀਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਚਿਤਾਵਨੀ ਜੀਐਸਟੀ ਕੌਂਸਲ ਦੀ ਬੈਠਕ ਵਿੱਚ ਫ਼ੈਸਲਾ ਲਿਆ ਗਿਆ ਹੈ।ਇਸ ਸਬੰਧੀ 17 ਵਸਤਾਂ ਉਪਰ ਜੀਐਸਟੀ ਦੀਆਂ ਕੀਮਤਾਂ ਨੂੰ ਵਧਾਇਆ ਨਹੀਂ ਜਾਵੇਗਾ। ਇਹ ਕੀਮਤਾਂ 30 ਸਤੰਬਰ ਤੱਕ ਲਾਗੂ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਜ਼ਰੂਰਤ ਅਨੁਸਾਰ ਇਸ ਆਦੇਸ਼ ਵਿਚ ਵਾਧਾ ਕੀਤਾ ਜਾ ਸਕਦਾ ਹੈ। ਉਥੇ ਹੀ ਸਿਹਤ ਮੰਤਰਾਲੇ ਤੇ ਫਰਮਾਂ ਵਿਭਾਗ ਵੱਲੋਂ ਮਨਜੂਰੀ ਪ੍ਰਾਪਤ ਕਰੋ ਇਲਾਜ ਨਾਲ ਜੁੜੀਆ ਕਿਸੇ ਵੀ ਦਵਾਈ ਦੇ ਪੰਜ ਫੀਸਦੀ ਤੋਂ ਵੱਧ ਜੀਐਸਟੀ ਨਹੀਂ ਲਾਗੂ ਕੀਤੀ ਜਾਵੇਗੀ।

ਕੇਂਦਰ ਸਰਕਾਰ ਨੇ ਨਵੀਂ ਵੈਕਸੀਨ ਨੀਤੀ ਦੀ ਵਜਾ ਨਾਲ ਵੈਕਸੀਨ ਤੇ ਲੱਗਣ ਵਾਲੇ ਪੰਜ ਫੀਸਦੀ ਜੀਐਸਟੀ ਵਿੱਚ ਕੋਈ ਬਦਲਾਅ ਨਹੀਂ ਕੀਤਾ। ਇਸ ਵਿਚ ਚਾਰ ਸ਼੍ਰੇਣੀਆਂ ਦੀਆਂ ਵਸਤਾਂ ਸ਼ਾਮਲ ਕੀਤੀਆਂ ਗਈਆਂ ਹਨ ਜਿਸ ਵਿਚ ਪਹਿਲੀ ਸ਼੍ਰੇਣੀ ਵਿਚ ਕਰੋਨਾ ਨਾਲ ਜੁੜੀਆਂ ਦਵਾਈਆਂ, ਦੂਜੀ ਸ਼੍ਰੇਣੀ ਵਿੱਚ ਆਕਸੀਜਨ ਤੇ ਆਕਸੀਜਨ ਨਾਲ ਜੁੜੇ ਹੋਏ ਉਪਕਰਣ, ਤੀਜੀ ਸ਼੍ਰੇਣੀ ਵਿੱਚ ਟੈਸਟਿੰਗ ਕਿੱਟ ਅਤੇ ਮਸ਼ੀਨਾਂ ਤੇ ਚੋਥੀ ਵਿੱਚ ਕਰੋਨਾ ਨਾਲ ਜੁੜੀਆਂ ਹੋਰ ਵਸਤਾਂ ਸ਼ਾਮਲ ਹਨ।