ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਦਹਿਸ਼ਤ ਦੇ ਮਾਹੌਲ ਵਿਚ ਜ਼ਿੰਦਗੀ ਬਸਰ ਕਰ ਰਹੇ ਹਨ। ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਤਾਲਾਬੰਦੀ ਦੌਰਾਨ ਲਗਾਈਆਂ ਗਈਆਂ ਹਦਾਇਤਾਂ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ ਉਥੇ ਹੀ ਲਗਾਤਾਰ ਰਾਤ ਦਾ ਕਰਫਿਊ ਜਾਰੀ ਹੈ। ਸਰਕਾਰ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਵੀ ਦਿੱਤੇ ਗਏ ਹਨ।
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਠੀਕਰੀ ਪਹਿਰਾ ਲਗਾਏ ਜਾਣ ਦੇ ਵੀ ਆਦੇਸ਼ ਜਾਰੀ ਕੀਤੇ ਹੋਏ ਹਨ,ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ ਅਤੇ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆ ਹਨ। ਮਜੂਦਾ ਹਾਲਾਤਾਂ ਨੂੰ ਦੇਖ ਕੇ ਪੰਜਾਬ ਦਾ ਇਹ ਪਿੰਡ ਸੀਲ ਹੋ ਗਿਆ ਹੈ, ਜਿਸ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪਿੰਡ ਖੁੰਡੇ ਹਲਾਲ ਵਿੱਚ ਕਰੋਨਾ ਦੇ ਕੇਸ ਸਾਹਮਣੇ ਆਉਣ ਕਾਰਨ ਏਸ ਪਿੰਡ ਦੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਤਾਂ ਜੋ ਕੋਈ ਵੀ ਵਿਅਕਤੀ ਪਿੰਡ ਵਿੱਚ ਦਾਖ਼ਲ ਨਾ ਹੋ ਸਕੇ ਤੇ ਹੋਰ ਕੋਈ ਵਿਅਕਤੀ ਬਾਹਰ ਨਾ ਜਾ ਸਕੇ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਪਿੰਡ ਪੱਧਰ ਤੇ ਵੀ ਕਰੋਨਾ ਦੇ ਕੇਸ ਸਾਹਮਣੇ ਆਉਣ ਨਾਲ ਪਿੰਡ ਦੀਆਂ ਪੰਚਾਇਤਾਂ ਵੱਲੋਂ ਵੱਡੇ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿੱਥੇ ਵੀ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ ਉਸ ਪਿੰਡ ਦੀ ਪੰਚਾਇਤ ਵੱਲੋਂ ਪਿੰਡਾਂ ਨੂੰ ਸੀਲ ਕਰਨਾ ਸ਼ੁਰੂ ਕੀਤਾ ਗਿਆ ਹੈ।
ਇਸ ਤਰਾਂ ਹੀ ਪਿੰਡ ਖੁੰਡੇ ਹਲਾਲ ਦੇ ਸਰਪੰਚ ਹੰਸਾ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਔਖੀ ਘੜੀ ਵਿੱਚ ਸਾਰੇ ਪਿੰਡਾਂ ਦੇ ਲੋਕਾਂ ਨੂੰ ਮਿਲ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਕਰੋਨਾ ਦੇ ਅੰਕੜਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
Previous Postਕੈਪਟਨ ਲਈ ਆਈ ਚੰਗੀ ਵੱਡੀ ਖਬਰ – ਟਕਸਾਲੀ ਆਗੂ ਖਹਿਰਾ ਭਾਰੀ ਗਿਣਤੀ ਚ ਸਾਥੀਆਂ ਸਮੇਤ ਕਾਂਗਰਸ ਚ ਹੋਇਆ ਸ਼ਾਮਿਲ
Next Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਹਸਪਤਾਲ ਚੋਂ ਆਈ ਇਹ ਵੱਡੀ ਖਬਰ