ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਜਿਥੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾ ਵਿਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆ 11 ਦੌਰ ਦੀਆਂ ਬੈਠਕਾਂ ਬੇਨਤੀਜਾ ਰਹੀਆਂ ਹਨ। ਉਥੇ ਹੀ 26 ਨਵੰਬਰ ਤੋਂ ਸ਼ੁਰੂ ਹੋਏ ਇਸ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਬੀਤਣ ਤੇ ਕਿਸਾਨ ਆਗੂਆਂ ਵੱਲੋਂ 26 ਮਈ ਨੂੰ ਦੇਸ਼ ਅੰਦਰ ਕਾਲਾ ਦਿਵਸ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਹੈ।
ਉਸ ਦਿਨ ਸਾਰੇ ਲੋਕਾਂ ਵੱਲੋਂ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਮੌਜੂਦਾ ਹਾਲਾਤਾਂ ਨੂੰ ਦੇਖ ਕੇ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਬੀਕੇਯੂ ਵੱਲੋਂ ਛੇ ਮਹੀਨੇ ਪੂਰੇ ਹੋ ਜਾਣ ਤੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਲਈ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਦਿਨ-ਰਾਤ ਦਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਉੱਥੇ ਹੀ ਕਿਸਾਨਾਂ ਵੱਲੋਂ ਲਗਾਏ ਜਾ ਰਹੇ ਇਹਨਾਂ ਧਰਨਿਆਂ ਨੂੰ ਦੇਖਦੇ ਹੋਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਗਈ ਹੈ, ਕਿ ਉਹ ਸਾਰੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ। ਤਾਂ ਜੋ ਕਰੋਨਾ ਸੰਬੰਧੀ ਪ੍ਰੋਟੋਕੋਲ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਰੋਨਾ ਦੇ ਇਸ ਦੌਰ ਦੇ ਵਿੱਚ ਵੀ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜਾਈ ਲੜ ਰਹੇ ਹਨ ਨੇ ਕਿਹਾ ਕਿ ਅਗਰ ਕਿਸਾਨ ਕਰੋਨਾ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਦੇ ਹਨ ਉਹ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ ।
ਪਰ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣ ਅਤੇ ਮਾਸਕ ਲਗਾ ਕੇ ਰੱਖਣ ਅਤੇ ਹੱਥਾਂ ਨੂੰ ਬਾਰ-ਬਾਰ ਸਾਫ ਕਰਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। । ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਤਜਵੀਜ਼ਸ਼ੁਦਾ ਕੋਈ ਵੀ ਪ੍ਰੋਗਰਾਮ ਰਾਜ ਵਿੱਚ ਕਰੋਨਾ ਨਾਲ ਨਜਿੱਠਣ ਵਿਚ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨੂੰ ਬੇਅਸਰ ਕਰ ਸਕਦ ਹੈ।
Previous Postਹੁਣ ਇਥੇ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਲਈ ਹੋ ਗਿਆ ਦੁਕਾਨਾਂ ਬਾਰੇ ਇਹ ਐਲਾਨ – ਤਾਜਾ ਵੱਡੀ ਖਬਰ
Next Postਇੰਡੀਆ ਚ ਮੌਜੂਦਾ ਹਾਲਾਤਾਂ ਨੂੰ ਦੇਖ 30 ਜੂਨ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ