ਮੱਥਾ ਟੇਕ ਕੇ ਵਾਪਿਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਹੋਈ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੀ ਤੇਜ਼ ਰਫ਼ਤਾਰ ਵਾਲੀ ਜ਼ਿੰਦਗੀ ਵਿੱਚ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਵਾਪਰਨ ਵਾਲੇ ਇਹਨਾ ਹਾਦਸਿਆਂ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਇਨਾ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਚਲੇ ਜਾਂਦੀ ਹੈ। ਦੇਸ਼ ਅੰਦਰ ਜਿੱਥੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਵਾਸਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਅਤੇ ਉਥੇ ਹੀ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਕੀਤੀ ਜਾਂਦੀ ਹੈ, ਜਿਸ ਸਦਕਾ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪਰ ਲੋਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਇਹ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।

ਹੁਣ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ 10 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਿੱਥੇ ਵੀਰਵਾਰ ਦੀ ਸਵੇਰ ਨੂੰ ਕਰੀਬ 4 ਵਜੇ ਇਕ ਭਿਆਨਕ ਸੜਕ ਹਾਦਸਾ ਪੀਲੀਭੀਤ ਦੇ ਵਿੱਚ ਵਾਪਰਿਆ ਹੈ।

ਜਿੱਥੇ ਇਸ ਹਾਦਸੇ ਦੇ ਵਿਚ 10 ਲੋਕਾਂ ਦੀ ਮੌਤ ਹੋਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਖੀਮਪੁਰ ਜ਼ਿਲ੍ਹੇ ਦੇ ਗੋਲਾ ਕਸਬੇ ਦੇ ਰਹਿਣ ਵਾਲੇ ਕੁਝ ਲੋਕ ਇਕ ਪਿਕਅਪ ਗੱਡੀ ਦੇ ਵਿਚ ਸਵਾਰ ਹੋ ਕੇ ਹਰਦੁਆਰ ਗੰਗਾ ਵਿਚ ਇਸ਼ਨਾਨ ਕਰਨ ਲਈ ਗਏ ਸਨ। ਜਿਸ ਸਮੇਂ ਇਹ ਸਾਰੇ ਸ਼ਰਧਾਲੂ ਹਰਿਦੁਆਰ ਵਿੱਚ ਗੰਗਾ ਤੋਂ ਇਸ਼ਨਾਨ ਕਰ ਵਾਪਸ ਪਰਤ ਰਹੇ ਸਨ ਤਾਂ ਰਸਤੇ ਵਿੱਚ ਡਰਾਈਵਰ ਨੂੰ ਨੀਂਦ ਆਉਣ ਕਾਰਨ ਸ਼ਰਧਾਲੂਆਂ ਨਾਲ ਭਰੀ ਹੋਈ ਪਿਕਅੱਪ ਗੱਡੀ ਦਰੱਖਤ ਨਾਲ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ 10 ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਅਤੇ ਗੰਭੀਰ ਜ਼ਖਮੀ ਹਾਲਤ ਵਿੱਚ ਬਾਕੀ ਸ਼ਰਧਾਲੂਆਂ ਨੂੰ ਨਜ਼ਦੀਕ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਦੋ ਮਰੀਜ਼ਾਂ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਹੋਇਆਂ ਬਰੇਲੀ ਦੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਜਦ ਕਿ 7 ਦੇ ਕਰੀਬ ਲੋਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ। ਇਹ ਸਾਰੇ ਲੋਕ ਇਕ ਹੀ ਇਲਾਕੇ ਦੇ ਰਹਿਣ ਵਾਲੇ ਸਨ।