ਮੱਥਾ ਟੇਕ ਕੇ ਵੈਸ਼ਨੂੰ ਮਾਤਾ ਮੰਦਿਰ ਤੋਂ ਆ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ- ਹੋਈ ਕਾਂਗਰਸੀ ਆਗੂ ਦੀ ਪਤਨੀ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਜਿੱਥੇ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਕੀਤੀ ਜਾਂਦੀ ਹੈ। ਪਰ ਕੁਝ ਲੋਕਾਂ ਦੀਆਂ ਅਣਗਹਿਲੀਆਂ ਦੇ ਚਲਦਿਆਂ ਹੋਇਆਂ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।

ਹੁਣ ਏਥੇ ਮਾਤਾ ਵੈਸ਼ਨੂ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਆ ਰਹਿਆ ਨਾਲ ਰਸਤੇ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਕਾਂਗਰਸੀ ਆਗੂ ਦੀ ਪਤਨੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਹਾਦਸਾ ਪਠਾਨਕੋਟ-ਜਲੰਧਰ ਹਾਈਵੇ ਤੇ ਵਾਪਰਿਆ ਹੈ। ਜਿੱਥੇ ਜਲੰਧਰ ਦੇ ਨਿਉ ਵਿਜੇ ਨਗਰ ਵਿੱਚ ਰਹਿਣ ਵਾਲੇ ਕਾਂਗਰਸੀ ਆਗੂ ਕੁਲਦੀਪ ਸਿੰਘ ਮਿੰਟੂ ਦੀ ਪਤਨੀ ਉਸ ਸਮੇਂ ਭਿਆਨਕ ਸੜਕ ਹਾਦਸੇ ਦੀ ਚਪੇਟ ਵਿਚ ਆ ਗਈ ਜਿਸ ਸਮੇਂ ਉਹ ਫਾਰਚੂਨਰ ਗੱਡੀ ਦੇ ਵਿੱਚ ਮਾਤਾ ਵੈਸ਼ਨੂੰ ਦੇਵੀ ਤੋਂ ਦਰਸ਼ਣ ਕਰਕੇ ਵਾਪਸ ਆਪਣੇ ਘਰ ਪਰਤ ਰਹੇ ਸਨ।

ਜਿਸ ਸਮੇਂ ਉਹ ਜਲੰਧਰ-ਪਠਾਨਕੋਟ ਮੁੱਖ ਮਾਰਗ ਤੇ ਮੁਕੇਰੀਆਂ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਗੱਡੀ ਦੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਜਿਥੇ ਵਾਪਰੇ ਇਸ ਹਾਦਸੇ ਵਿਚ ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਗੁਰਵਿੰਦਰ ਕੌਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ਵਿਚ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ।

ਜ਼ਖ਼ਮੀਆਂ ਦੇ ਵਿੱਚ ਕੁਲਦੀਪ ਮਿੰਟੂ ਦੀ ਧੀ ਵੀ ਸੀ ਜਿਸ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੁਰਵਿੰਦਰ ਕੌਰ ਅਤੇ ਜਲੰਧਰ ਦੀ ਬਸਤੀ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੀ ਸੀ। ਉਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰਕ ਮੈਂਬਰ ਘਟਨਾ ਵਾਲੇ ਸਥਾਨ ਲਈ ਰਵਾਨਾ ਹੋ ਗਏ ਹਨ ਅਤੇ ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ।