ਆਈ ਤਾਜਾ ਵੱਡੀ ਖਬਰ
ਦੇਸ਼ ਦੁਨੀਆ ਵਿਚ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ , ਜੋਂ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਬਹੁਤ ਸਾਰੇ ਦੇਸ਼ਾਂ ਉੱਪਰ ਇਨ੍ਹਾਂ ਘਟਨਾਵਾਂ ਦਾ ਅਸਰ ਪੈਂਦਾ ਹੈ। ਦੁਨੀਆਂ ਵਿਚ ਜਿਥੇ ਕਰੋਨਾ ਦੇ ਕਾਰਨ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ ਅਤੇ ਮੁੜ ਪੈਰਾਂ ਸਿਰ ਹੋਣ ਲਈ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉੱਥੇ ਹੀ ਕਈ ਮਹੀਨਿਆਂ ਤੋਂ ਰੂਸ ਅਤੇ ਯੂਕਰੇਨ ਵਿੱਚ ਚਲਿਆ ਆ ਰਿਹਾ ਵਿਵਾਦ ਅੱਜ ਹੋਰ ਵੀ ਗੰਭੀਰ ਰੂਪ ਧਾਰਨ ਕਰ ਗਿਆ ਹੈ ਜਦੋਂ ਰੂਸ ਵੱਲੋਂ ਯੂਕਰੇਨ ਤੇ ਹਮਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਜਿਸ ਦੀ ਅਮਰੀਕਾ ਅਤੇ ਕੈਨੇਡਾ ਸਰਕਾਰ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਹੁਣ ਯੂਕਰੇਨ ਅਤੇ ਰੂਸ ਦੀ ਜੰਗ ਦੇ ਵਿਚਕਾਰ ਕਿਸ ਦਾ ਸਾਥ ਭਾਰਤ ਵੱਲੋਂ ਦਿੱਤਾ ਜਾਵੇਗਾ ਇਸ ਬਾਰੇ ਵਿਦੇਸ਼ ਮੰਤਰੀ ਵੱਲੋਂ ਵੱਡੀ ਖਬਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਰੂਸ ਵੱਲੋਂ ਯੂਕਰੇਨ ਤੇ ਕੀਤੇ ਗਏ ਹਮਲੇ ਨੂੰ ਲੈ ਕੇ ਸਾਰੇ ਦੇਸ਼ਾਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।
ਅਮਰੀਕਾ ਤੇ ਕੈਨੇਡਾ ਤੋਂ ਇਲਾਵਾ ਜਿੱਥੇ ਹੋਰ ਬਹੁਤ ਸਾਰੇ ਦੇਸ਼ਾਂ ਨੇ ਜਿਨ੍ਹਾਂ ਵਿੱਚ ਫ਼ਰਾਂਸ ਬ੍ਰਿਟੇਨ ਸ਼ਾਮਲ ਹਨ, ਰੂਸ ਦੇ ਇਸ ਕਦਮ ਦੀ ਨਿੰਦਾ ਕਰਦੇ ਹੋਏ ਆਖ ਰਹੇ ਹਨ ਕਿ ਇਸ ਹਮਲੇ ਨੂੰ ਰੋਕ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਬਹੁਤ ਸਾਰੇ ਦੇਸ਼ ਜਿੱਥੇ ਯੂਕਰੇਨ ਦੇ ਪੱਖ ਵਿੱਚ ਖੜੇ ਹਨ, ਜਿਨ੍ਹਾਂ ਵੱਲੋਂ ਰੂਸ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਗਈ ਹੈ।
ਉਥੇ ਹੀ ਭਾਰਤ ਵੱਲੋਂ ਵੀ ਇਸ ਹਮਲੇ ਨੂੰ ਲੈ ਕੇ ਆਖਿਆ ਗਿਆ ਹੈ ਕਿ ਰੂਸ ਵੱਲੋਂ ਇਹ ਹਮਲਾ ਨਹੀਂ ਕਰਨਾ ਚਾਹੀਦਾ ਸੀ ਅਤੇ ਇਸ ਜੰਗ ਨੂੰ ਟਾਲ ਦੇਣਾ ਚਾਹੀਦਾ ਹੈ ਜੋ ਕਿ ਸਾਰੇ ਦੇਸ਼ਾਂ ਲਈ ਬਿਹਤਰ ਹੈ। ਭਾਰਤ ਵੱਲੋਂ ਅਜ਼ੇ ਕਿਸੇ ਵੀ ਦੇਸ਼ ਦਾ ਇਸ ਮਾਮਲੇ ਵਿੱਚ ਪੱਖ ਨਹੀਂ ਪੂਰਿਆ ਗਿਆ ਹੈ ਅਤੇ ਜਿਸ ਵੱਲੋਂ ਅਜੇ ਨਿਊਟਰਲ ਰਹਿਣ ਦੀ ਨੀਤੀ ਹੀ ਅਪਣਾਈ ਜਾ ਰਹੀ ਹੈ। ਜਿੱਥੇ ਚੀਨ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੁੱਝ ਸਪਸ਼ਟ ਨਹੀਂ ਕੀਤਾ ਗਿਆ ਹੈ ਉਥੇ ਹੀ ਭਾਰਤ ਵੱਲੋਂ ਵੀ ਆਖਿਆ ਗਿਆ ਹੈ ਕਿ ਗਲਬਾਤ ਦੇ ਜ਼ਰੀਏ ਦੋਹਾਂ ਦੇਸ਼ਾਂ ਨੂੰ ਇਸ ਮਾਮਲੇ ਨੂੰ ਸਲਝਾਉਣਾ ਚਾਹੀਦਾ ਹੈ।
Previous Postਯੂਕਰੇਨ ਰੂਸ ਜੰਗ ਮਾਮਲਾ : ਹੁਣੇ ਹੁਣੇ ਅਮਰੀਕਾ ਦੀ ਫੌਜ ਦੇ ਬਾਰੇ ਆ ਗਈ ਇਹ ਵੱਡੀ ਖਬਰ, ਪਰਮਾਤਮਾ ਭਲੀ ਕਰੇ
Next Postਹੁਣੇ ਹੁਣੇ ਬਿਕਰਮ ਮਜੀਠੀਆ ਬਾਰੇ ਆ ਗਈ ਵੱਡੀ ਖਬਰ ਏਨੇ ਦਿਨਾਂ ਲਈ ਭੇਜਿਆ ਗਿਆ ਨਿਆਇਕ ਹਿਰਾਸਤ ‘ਚ