ਯੂਰਪ ਚ ਕੰਮ ਕਰਦੇ ਪੰਜਾਬੀ ਨੌਜਵਾਨ ਨੂੰ ਇਸ ਤਰਾਂ ਲੈ ਗਈ ਮੌਤ – ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਕਮਾਈ ਦੀ ਖਾਤਰ ਵਿਦੇਸ਼ਾਂ ਵਿਚ ਗਏ ਪੁੱਤਰਾਂ ਦਾ ਜਿੱਥੇ ਘਰ ਵਿੱਚ ਆਉਣ ਦਾ ਇੰਤਜ਼ਾਰ ਵੱਲੋਂ ਕਈ ਸਾਲਾਂ ਤੱਕ ਕੀਤਾ ਜਾਂਦਾ ਹੈ। ਉੱਥੇ ਹੀ ਉਨ੍ਹਾਂ ਪੁੱਤਰਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖਬਰਾ ਘਰ ਪਹੁੰਚ ਜਾਂਦੀਆਂ ਹਨ। ਅਜਿਹੀਆਂ ਖ਼ਬਰਾਂ ਬਹੁਤ ਸਾਰੇ ਪਰਵਾਰਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੰਦੀਆਂ ਹਨ। ਅਜਿਹੀਆਂ ਮੰਦਭਾਗੀਆਂ ਖਬਰਾਂ ਨਾਲ ਬਹੁਤ ਸਾਰੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਖ਼ੁਸ਼ੀ ਖ਼ੁਸ਼ੀ ਅਤੇ ਚਾਅ ਨਾਲ ਵਿਦੇਸ਼ਾਂ ਵਿੱਚ ਤੁਰੇ ਹੋਏ ਪੁੱਤਰਾਂ ਨਾਲ ਵਾਪਰੇ ਹਾਦਸੇ ਮਾਪਿਆਂ ਦੇ ਘਰ ਵਿੱਚ ਬਰਬਾਦੀ ਲੈ ਆਉਂਦੇ ਹਨ।

ਜਿੱਥੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲਾ ਇਨਸਾਨ ਇਸ ਦੁਨੀਆ ਤੋਂ ਚਲਾ ਜਾਂਦਾ ਹੈ। ਹੁਣ ਯੂਰਪ ਵਿਚ ਕੰਮ ਕਰਦੇ ਇਕ ਪੰਜਾਬੀ ਨੌਜਵਾਨ ਦੀ ਹੋਈ ਮੌਤ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਨਵਾਂਸ਼ਹਿਰ ਦੇ ਅਧੀਨ ਆਉਣ ਵਾਲੇ ਪਿੰਡ ਗੜੀ ਅਜੀਤ ਸਿੰਘ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ , ਜਿਸ ਸਮੇਂ ਇਸ ਪਿੰਡ ਦੇ ਇਟਲੀ ਵਿਚ ਕੰਮ ਕਰਨ ਲਈ ਗਏ ਨੌਜਵਾਨ ਦੀ ਮੌਤ ਦੀ ਖਬਰ ਪ੍ਰਾਪਤ ਹੋਈ। ਇਸ ਪਿੰਡ ਦਾ 43 ਸਾਲਾ ਬਲਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਇਟਲੀ ਵਿਚ ਕੰਮ ਕਰ ਰਿਹਾ ਸੀ।

ਜਿੱਥੇ ਉਸ ਦੀ ਕੰਮ ਉਪਰ ਹੀ ਮੌਤ ਹੋ ਗਈ। ਉਸ ਦੀ ਮੌਤ ਦੀ ਘਟਨਾ ਦੀ ਸੂਚਨਾ ਉਸ ਦੇ ਦੋਸਤ ਲਖਵਿੰਦਰ ਸਿੰਘ ਵੱਲੋਂ ਦਿੱਤੀ ਗਈ ਹੈ। ਜਿਸ ਨੇ ਦੱਸਿਆ ਕਿ ਮ੍ਰਿਤਕ ਬਲਦੇਵ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਹੀ ਕੰਮ ਸ਼ੁਰੂ ਕੀਤਾ ਗਿਆ ਸੀ ਤੇ ਰੋਜ਼ਾਨਾ ਦੀ ਤਰ੍ਹਾਂ ਹੀ ਉਹ ਆਪਣੇ ਕੰਮ ਤੇ ਲਗਾ ਹੋਇਆ ਸੀ, ਦੁਪਹਿਰ ਦੇ ਸਮੇਂ ਜਦੋਂ ਖਾਣਾ ਖਾਧਾ ਗਿਆ ਅਤੇ ਉਸ ਤੋਂ ਪਿੱਛੋਂ ਫਿਰ ਕੰਮ ਸ਼ੁਰੂ ਕਰ ਦਿੱਤਾ ਗਿਆ, ਤਾਂ ਅਚਾਨਕ ਹੀ ਬਲਦੇਵ ਸਿੰਘ ਬੇਹੋਸ਼ ਹੋ ਗਿਆ। ਜਿਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਐਂਬੂਲੈਂਸ ਨੂੰ ਬੁਲਾਇਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ।

ਜਿੱਥੇ ਹਸਪਤਾਲ ਦੇ ਸਟਾਫ਼ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉੱਥੇ ਹੀ ਮ੍ਰਿਤਕ ਨੌਜਵਾਨ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਪਰਿਵਾਰ ਕੋਲ ਪੰਜਾਬ ਭੇਜਣ ਲਈ ਇਟਲੀ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਮੱਦਦ ਵਾਸਤੇ ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਜੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅਪੀਲ ਕੀਤੀ ਗਈ ਹੈ। ਜਿਸ ਸਦਕਾ ਪ੍ਰੀਵਾਰ ਉਸ ਦਾ ਆਖਰੀ ਵਾਰ ਮੂੰਹ ਵੇਖ ਸਕੇ।