ਯੂਰਪ ਚ ਵਾਪਰਿਆ ਕਹਿਰ ਬਰਫ ਦੇ ਕਾਰਨ ਹੋਈਆਂ ਏਨੇ ਲੋਕਾਂ ਦੀਆਂ ਮੌਤ – ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਜਿਥੇ ਕਰੋਨਾ ਕਾਰਨ ਭਾਰੀ ਤਬਾਹੀ ਮਚੀ ਹੈ। ਜਿਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਕਰੋਨਾ ਨੂੰ ਠੱਲ੍ਹ ਪਾਉਣ ਵਾਸਤੇ ਜਿਥੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਟੀਕਾਕਰਨ ਮੁਹਿੰਮ ਨੂੰ ਆਰੰਭ ਕੀਤਾ ਗਿਆ ਸੀ ਤੇ ਲੋਕਾਂ ਨੂੰ ਕਰੋਨਾ ਸੰਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਥੇ ਇਨ੍ਹਾਂ ਕੁਦਰਤੀ ਆਫਤਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਕੁਦਰਤੀ ਆਫ਼ਤਾਂ ਦੇ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਖ਼ਬਰਾਂ ਆਈਆਂ ਸਾਹਮਣੇ ਆ ਰਹੀਆਂ ਹਨ।

ਅਮਰੀਕਾ ਵਿੱਚ ਵੀ ਕੁਦਰਤੀ ਆਫਤਾਂ ਦੇ ਕਾਰਨ ਭਾਰੀ ਨੁਕਸਾਨ ਹੋਇਆ ਹੈ। ਅਮਰੀਕਾ ਕੈਨੇਡਾ ਦੇ ਵਿੱਚ ਜੰਗਲੀ ਅੱਗ ਅਤੇ ਮੀਂਹ ਅਤੇ ਹੜ੍ਹਾਂ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਗਈ ਹੈ।ਹੁਣ ਯੂਰਪ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਬਰਫ ਦੇ ਕਾਰਨ ਏਨੀਆ ਮੌਤਾਂ ਹੋਣ ਕਾਰਨ ਭਾਜੜਾਂ ਪੈ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਆਸਟਰੀਆ ਵਿਚ ਬਰਫ ਦੇ ਤੋਦੇ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। 24 ਘੰਟਿਆਂ ਦੌਰਾਨ ਜਿੱਥੇ ਵੱਖ-ਵੱਖ ਤਿੰਨ ਘਟਨਾਵਾਂ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਬਰਫ ਦੇ ਤੋਦੇ ਡਿੱਗਣ ਦੀ ਚੇਤਾਵਨੀ ਸ਼ਨੀਵਾਰ ਅਤੇ ਐਤਵਾਰ ਲਈ ਪਹਿਲਾਂ ਹੀ ਜਾਰੀ ਕੀਤੀ ਗਈ ਹੈ। ਜਿਸ ਸਦਕਾ ਲੋਕ ਆਪਣਾ ਬਚਾਅ ਕਰ ਸਕਣ। ਹੁਣ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਵਾਪਰਨ ਵਾਲੀਆਂ ਇਨ੍ਹਾਂ ਘਟਨਾਵਾਂ ਬਾਰੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਘਟਨਾਵਾਂ ਟਾਇਰੋਲ ਅਤੇ ਵੋਰਾਰਲਬਰਗ ਰਾਜ ਵਿੱਚ ਵਾਪਰੀਆਂ ਹਨ।

ਬਰਫ ਦੇ ਤੋਦੇ ਸਵਿਟਜ਼ਰਲੈਂਡ ਅਤੇ ਆਸਟਰੀਆ ਦੀ ਸਰਹੱਦ ਦੇ ਨੇੜੇ ਡਿੱਗਣ ਕਾਰਨ ਵੀ ਚਾਰ ਸਵੀਡਿਸ਼ ਸਕਾਈਰ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਗਾਰਡ ਦੀ ਮੌਤ ਹੋਈ ਹੈ। ਬਰਫ ਦੇ ਤੋਦੇ ਡਿਗਣ ਕਾਰਨ ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਇਹਤਿਆਤ ਵਰਤਣ ਦੇ ਆਦੇਸ਼ ਦਿੱਤੇ ਗਏ ਹਨ।