ਯੂਰਪ ਤੋਂ ਆਈ ਇਹ ਵੱਡੀ ਮਾੜੀ ਖਬਰ ,ਪੰਜਾਬ ਚ ਵਿਛੇ ਸੱਥਰ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਘਰ ਦੇ ਆਰਥਿਕ ਹਲਾਤਾਂ ਨੂੰ ਸੁਧਾਰਨ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕਰ ਸਕਣ। ਆਪਣੇ ਮਾਪਿਆਂ ਨੂੰ ਪੂਰੀਆਂ ਸਹੂਲਤਾਂ ਦੇਣ ਲਈ ਸੀ ਉਨ੍ਹਾਂ ਤੋਂ ਦੂਰ ਜਾ ਕੇ ਵਿਦੇਸ਼ਾਂ ਵਿਚ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਉਨ੍ਹਾਂ ਪੰਜਾਬੀਆਂ ਦੇ ਮਾਪਿਆਂ ਵੱਲੋਂ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਜਾਂਦੀ ਹੈ। ਜਿਥੇ ਮਾਪਿਆਂ ਵੱਲੋਂ ਵਿਦੇਸ਼ਾਂ ਵਿਚ ਗਏ ਪੁੱਤਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਹੋਏ ਪੁੱਤਰਾਂ ਦੇ ਘਰ ਵਾਪਸ ਪਰਤਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੇ ਮੰਦਭਾਗੇ ਹਾਦਸਿਆਂ ਦੀਆਂ ਖ਼ਬਰਾਂ ਘਰ ਵਿੱਚ ਪਹੁੰਚ ਜਾਂਦੀਆਂ ਹਨ।

ਅਜਿਹੀਆਂ ਮੰਦਭਾਗੀਆਂ ਖਬਰਾਂ ਸਾਰੇ ਪਰਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਘਰ ਦਾ ਮਾਹੌਲ ਗਮਗੀਨ ਕਰ ਦਿੰਦੀਆਂ ਹਨ। ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਨਾਲ ਵਾਪਰਨ ਵਾਲੇ ਹਾਦਸਿਆਂ ਨਾਲ ਆਏ ਦਿਨ ਹੀ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਯੂਰਪ ਤੋਂ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਵਿਚ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬੰਗਾ ਦੇ ਨਜ਼ਦੀਕ ਆਉਂਦੇ ਪਿੰਡ ਪਠਲਾਵਾ ਤੋਂ ਸਾਹਮਣੇ ਆਈ ਹੈ।

ਜਿੱਥੇ ਇਸ ਪਿੰਡ ਦੇ ਨੌਜਵਾਨ ਦੀ ਬੈਲਜੀਅਮ ਵਿਚ ਹੋਈ ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇਸ 32 ਸਾਲਾ ਨੌਜਵਾਨ ਜਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਨੌਜਵਾਨ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਦੱਸਿਆ ਗਿਆ ਹੈ। ਨੌਜਵਾਨ ਦੀ ਹੋਈ ਮੌਤ ਬਾਰੇ ਉਸ ਦੇ ਪਿਤਾ ਮਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਕੁਝ ਸਮਾਂ ਪਹਿਲਾਂ ਹੀ ਆਪਣੇ ਪੁੱਤਰ ਨੂੰ ਘਰ ਦੀਆਂ ਤੰਗੀਆਂ ਤੁਰਸ਼ੀਆਂ ਅਤੇ ਉਸ ਦੇ ਵਧੀਆ ਭਵਿੱਖ ਦੀ ਖਾਤਰ ਹੀ ਵਿਦੇਸ਼ ਭੇਜਿਆ ਗਿਆ, ਜਿੱਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ ਹੈ।

ਇਹ ਨੌਜਵਾਨ ਆਪਣੇ ਬਜ਼ੁਰਗ ਮਾਤਾ ਪਿਤਾ ਅਤੇ ਦੋ ਭੈਣਾਂ ਨੂੰ ਛੱਡ ਗਿਆ ਹੈ। ਇਸ ਨੌਜਵਾਨ ਦੀ ਹੋਈ ਮੌਤ ਨਾਲ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਏਕਨੂਰ ਸਵੈ-ਸੇਵੀ ਸੰਸਥਾ, ਗ੍ਰਾਮ ਪੰਚਾਇਤ ਪਠਲਾਵਾ ਅਤੇ ਹੋਰ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।