ਰਾਘਵ ਚੱਢਾ ਵਲੋਂ ਆਇਆ ਬਿਆਨ – ਮਾਨ ਸਾਹਿਬ ਨੇ ਪੰਜਾਬ ਦੇ ਲੋਕਾਂ ਦੀ ‘ਸੇਵਾ’ ਦਾ ਮੌਕਾ ਦੇ ਮੈਨੂੰ ਬਖਸ਼ਿਆ ਵੱਡਾ ਮਾਣ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਵੱਖ ਵੱਖ ਮਸਲਿਆਂ ਨੂੰ ਹੱਲ ਕਰਨ ਵਾਸਤੇ ਕਈ ਤਰ੍ਹਾਂ ਦੇ ਫੈਸਲੇ ਕੀਤੇ ਜਾ ਰਹੇ ਹਨ। ਅੱਜ ਇਥੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਕਈ ਅਹਿਮ ਫੈਸਲੇ ਵੀ ਲਏ ਜਾ ਰਹੇ ਹਨ। ਬੀਤੇ ਦਿਨੀਂ ਜਿੱਥੇ ਕੁਝ ਮਸਲਿਆਂ ਨੂੰ ਹੱਲ ਕਰਨ ਵਾਸਤੇ ਇਕ ਸਲਾਹਕਾਰ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵੱਲੋਂ ਸਰਕਾਰ ਨੂੰ ਪ੍ਰਸ਼ਾਸਕੀ ਕਈ ਮਾਮਲਿਆਂ ਦੇ ਵਿਚ ਇਸ ਕਮੇਟੀ ਵੱਲੋਂ ਸਲਾਹ ਮਸ਼ਵਰਾ ਦਿੱਤਾ ਜਾਵੇਗਾ।

ਹੁਣ ਰਾਘਵ ਚੱਢਾ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਮਾਨ ਸਾਹਿਬ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮੈਨੂੰ ਬਖ਼ਸ਼ਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਇਸ ਕਮੇਟੀ ਵਿੱਚ ਤਿੰਨ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਜਿਨ੍ਹਾਂ ਵਿੱਚ ਪਹਿਲਾ ਮੈਬਰ ਅੱਜ ਰਾਘਵ ਚੱਡਾ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿਤਾ ਗਿਆ ਹੈ।

ਜਿਸ ਤੋਂ ਬਾਅਦ ਰਾਘਵ ਚੱਡਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਉਨ੍ਹਾਂ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਾਨ ਸਾਹਿਬ ਵੱਲੋਂ ਦੇ ਕੇ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਮੁਲਾਕਾਤ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੈਰਾਂ ਨੂੰ ਹੱਥ ਲਾ ਕੇ ਰਾਘਵ ਚੱਡਾ ਵੱਲੋਂ ਅਸ਼ੀਰਵਾਦ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਫਰਜ਼ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਂਵਾਗਾ।

ਜਿੱਥੇ ਪਹਿਲਾਂ ਰਾਜ ਸਭਾ ਮੈਂਬਰ ਵੀ ਰਾਘਵ ਚੱਡਾ ਨੂੰ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਆਪਣੀ ਵਧੇਰੇ ਪੜ੍ਹਾਈ ਵਿਦੇਸ਼ ਵਿੱਚ ਕੀਤੀ ਗਈ ਹੈ ਅਤੇ ਉਹ ਦਿੱਲੀ ਵਿੱਚ ਹੀ ਆਮ ਆਦਮੀ ਪਾਰਟੀ ਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਉਥੇ ਹੀ ਜਿਸ ਕਾਰਨ ਉਨ੍ਹਾਂ ਕੋਲ ਕੰਮ ਕਰਨ ਵਧੇਰੇ ਤਜਰਬਾ ਹੈ।