ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ – ਜਨਤਾ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ 2022 ਦੀਆਂ ਇਹ ਵਿਧਾਨ ਸਭਾ ਚੋਣਾਂ ਜਿਥੇ ਦੇਸ਼ ਵਿਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਉਥੇ ਹੀ 10 ਮਾਰਚ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਆਉਣ ਤੇ ਸਾਰੇ ਲੋਕ ਹੈਰਾਨ ਰਹਿ ਗਏ ਸਨ ਕਿਉਂਕਿ ਆਮ ਆਦਮੀ ਪਾਰਟੀ ਨੂੰ ਇਕ ਵੱਡੀ ਜਿੱਤ ਹਾਸਲ ਹੋਈ। ਸਰਵੇ ਅਨੁਸਾਰ ਜਿੱਥੇ ਆਮ ਆਦਮੀ ਪਾਰਟੀ ਦੇ 60 ਤੋਂ 70 ਦੇ ਦਰਮਿਆਨ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਗਿਆ ਸੀ। ਉਥੇ ਹੀ ਇਨ੍ਹਾਂ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ 92 ਸੀਟਾਂ ਉਪਰ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ ਜੋ ਕਿ ਇੱਕ ਇਤਿਹਾਸਕ ਜਿੱਤ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਦੇਸ਼-ਵਿਦੇਸ਼ ਵਿੱਚ ਲਗਾਤਾਰ ਲੋਕਾਂ ਵੱਲੋਂ ਮਨਾਈ ਜਾ ਰਹੀ ਹੈ। ਹੁਣ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਸੰਭਾਲ ਚੁੱਕੀ ਹੈ। ਉਥੇ ਹੀ ਭਗਵੰਤ ਮਾਨ ਵੱਲੋਂ ਅੱਜ ਰਾਜ ਭਵਨ ਵਿਖੇ ਜਾ ਕੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਰਾਜਪਾਲ ਨੂੰ 92 ਵਿਧਾਇਕਾਂ ਸਣੇ ਸਮਰਥਨ ਪੱਤਰ ਸੌਂਪਿਆ ਗਿਆ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਗਿਆ।

ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਖੁਸ਼ੀ ਖੁਸ਼ੀ ਮਨਜ਼ੂਰ ਕੀਤਾ ਗਿਆ। ਉੱਥੇ ਹੀ ਹੁਣ ਭਗਵੰਤ ਮਾਨ ਵੱਲੋਂ ਮੀਡੀਆ ਨਾਲ ਗੱਲਬਾਤ ਕਰਕੇ ਦੱਸਿਆ ਗਿਆ ਹੈ ਕਿ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 12:30 ਵਜੇ ਦੁਪਹਿਰ ਨੂੰ ਸਹੁੰ ਚੁੱਕ ਸਮਾਗਮ ਕੀਤਾ ਜਾਵੇਗਾ ਅਤੇ ਸਾਰੇ ਪੰਜਾਬ ਤੋਂ ਲੋਕ ਇਸ ਵਿੱਚ ਸ਼ਾਮਲ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਸਹੁੰ ਚੁੱਕ ਸਮਾਗਮ ਦੇ ਵਿਚ ਸਾਡੇ ਪੰਜਾਬ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰੇ ਜਾਣ ਦੀ ਸਹੁੰ ਚੁੱਕੀ ਜਾਵੇਗੀ। ਅਤੇ ਉਨ੍ਹਾਂ ਦੇ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਵੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਉਹ ਹੋਵੇਗਾ ਜੋ ਹੁਣ ਤੱਕ ਨਹੀਂ ਹੋਇਆ। ਜਿੱਥੇ ਇਤਿਹਾਸਕ ਫੈਸਲੇ ਲਏ ਜਾਣਗੇ ਅਤੇ ਪੰਜਾਬ ਦੀ ਵਧੀਆ ਕੈਬਨਿਟ ਵੱਲੋਂ ਇਹ ਸਭ ਕੁਝ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਇਹ ਗੱਲ ਬਾਤ ਰਾਜ ਭਵਨ ਤੋਂ ਬਾਹਰ ਆ ਕੇ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਕੀਤੀ ਗਈ ਹੈ।