ਰਾਤ ਦੇ ਹਨੇਰੇ ਚ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਸਾਡਾ ਦੇਸ਼ ਅੱਜ ਤਰੱਕੀ ਦੀ ਰਾਹ ਉੱਤੇ ਤੁਰ ਪਿਆ ਹੈ , ਹਰ ਸਹੂਲਤ ਦੀ ਚੀਜ਼ ਨੂੰ ਇੱਥੇ ਤਕਨੀਕ ਦੇ ਨਾਲ ਮੁਹੱਈਆ ਕਰਵਾਈ ਜਾ ਰਿਹਾ ਹੈ । ਹਰ ਇਕ ਇਲਾਕੇ , ਪਿੰਡ ਜਾਂ ਸ਼ਹਿਰ ਦਾ ਵਿਕਾਸ ਉੱਥੇ ਦੀਆਂ ਸੜਕਾਂ ਤੋਂ ਵੇਖਿਆ ਜਾਂਦਾ ਹੈ , ਬੇਸ਼ੱਕ ਅੱਜ ਦੇਸ਼ ਦੀ ਸਰਕਾਰ ਦੇ ਵੱਲੋਂ ਸੜਕਾਂ ਤਾਂ ਪੱਕੀਆਂ ਕਰਵਾਈਆਂ ਜਾ ਰਹੀਆਂ ਹਨ , ਪਰ ਦੂਜੇ ਪਾਸੇ ਇਨ੍ਹਾਂ ਸੜਕਾਂ ਤੇ ਹਾਦਸੇ ਦਿਨ ਪ੍ਰਤੀ ਦਿਨ ਵਧ ਰਹੇ ਹਨ । ਹਰ ਰੋਜ਼ ਹੀ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ , ਕਈ ਪਰਿਵਾਰ ਤਬਾਹ ਹੋ ਜਾਂਦੇ ਹਨ ,ਤੇ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ । ਪਰ ਇਸ ਦੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪਰਵਾਹੀਆਂ ਲਗਾਤਾਰ ਹੀ ਵਧ ਰਹੀਆਂ ਹਨ । ਸੜਕ ਕਿਨਾਰੇ ਬਹੁਤ ਮੋਟੇ ਮੋਟੇ ਅੱਖਰਾਂ ਦੇ ਵਿੱਚ ਸੜਕੀ ਨਿਯਮਾਂ ਨੂੰ ਲਿਖਿਆ ਹੁੰਦਾ ਹੈ , ਪਰ ਲੋਕ ਇਸ ਨੂੰ ਪੜ੍ਹ ਕੇ ਵੀ ਅੱਖੋਂ ਪਰੋਲੇ ਕਰ ਦਿੰਦੇ ਹਨ ।

ਇਹੀ ਮੁੱਖ ਕਾਰਨ ਬਣਦੇ ਹਨ ਸੜਕੀ ਹਾਦਸਿਆਂ ਦੇ ਵਾਪਰਨ ਦੇ । ਕਿਉਂਕਿ ਜ਼ਿਆਦਾਤਰ ਲੋਕ ਸੜਕੀ ਨਿਯਮਾਂ ਦੀ ਪਾਲਣਾ ਨਹੀਂ ਕਰਦੇ । ਜਿਸ ਕਾਰਨ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ । ਹਰ ਰੋਜ਼ ਹੀ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਸੜਕਾਂ ਤੇ ਉਪਰ ਵਾਪਰਦੇ ਹਨ , ਜੋ ਕਈ ਵਾਰ ਰੂਹ ਕੰਬਾਊ ਵੀ ਹੁੰਦੇ ਹਨ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ ਪੰਜਾਬ ਦੇ ਜ਼ਿਲਾ ਬਟਾਲਾ ਦੇ ਵਿੱਚ । ਦਰਅਸਲ ਪੰਜਾਬ ਦੇ ਜ਼ਿਲਾ ਬਟਾਲਾ ਦੇ ਵਿਚ ਦੇਰ ਰਾਤ ਪਿੰਡ ਧੁੱਪਸੜੀ ਵਿਚ ਇਕ ਕਾਰ ਅਤੇ ਮੋਟਰਸਾਈਕਲ ਦੀ ਆਪਸ ਦੇ ਵਿੱਚ ਭਿਆਨਕ ਟੱਕਰ ਹੋ ਗਈ । ਟੱਕਰ ਏਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ । ਜਦ ਕਿ ਇਸ ਪੂਰੀ ਘਟਨਾ ਦੌਰਾਨ ਇੱਕ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ।

ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਆਲੇ ਦੁਆਲੇ ਦੇ ਇਲਾਕੇ ਵਿਚ ਸਹਿਮ ਦਾ ਮਾਹੌਲ ਫੈਲ ਗਿਆ । ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਗਮ ਨਾਂ ਦਾ ਨੌਜਵਾਨ ਆਪਣੇ ਦੋਸਤ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਟਾਲਾ ਵੱਲ ਨੂੰ ਆ ਰਿਹਾ ਸੀ ਤੇ ਉਸੇ ਸਮੇਂ ਸਾਹਮਣੇ ਇੱਕ ਤੇਜ਼ ਰਫ਼ਤਾਰ ਗੱਡੀ ਆਈ। ਜਿਸ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਦੋਵਾਂ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ । ਟੱਕਰ ਬਹੁਤ ਭਿਆਨਕ ਸੀ । ਜਿਸ ਕਾਰਨ ਅਗਮ ਦੀ ਮੌਕੇ ਤੇ ਹੀ ਮੌਤ ਹੋ ਗਈ , ਜਦਕਿ ਉਸ ਦਾ ਦੋਸਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਕਾਰ ਚਾਲਕ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਹੀ ਫ਼ਰਾਰ ਹੋ ਗਿਆ ।

ਸਥਾਨਕ ਲੋਕਾਂ ਦੇ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਜਿੱਥੇ ਡਾਕਟਰਾਂ ਦੇ ਵੱਲੋਂ ਉਸ ਦੀ ਹਾਲਤ ਨੂੰ ਵੇਖਦੇ ਹੋਏ ਇਸ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ । ਦੂਜੇ ਪਾਸੇ ਰੋਸ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸੜਕ ਵਿਚਕਾਰ ਰੱਖ ਕੇ ਕਾਰ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਪੁਲੀਸ ਦੇ ਅਧਿਕਾਰੀਆਂ ਦੇ ਵੱਲੋਂ ਪੀਡ਼ਤ ਪਰਿਵਾਰ ਨੂੰ ਕਾਰ ਚਾਲਕ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਰੋਸਾ ਦਿਵਾਇਆ ਗਿਆ । ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਲਾਸ਼ ਨੂੰ ਸਡ਼ਕ ਵਿਚਕਾਰੋਂ ਚੁੱਕ ਲਿਆ ਗਿਆ ਤੇ ਪੁਲੀਸ ਦੇ ਵੱਲੋਂ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।