ਰਾਤ ਸਾਢੇ ਅੱਠ ਵਜੇ ਜਵਾਈ ਦਾ ਆਇਆ ਅਜਿਹਾ ਫੋਨ – ਸੁਣ ਮਾਪਿਆਂ ਦੇ ਪੈਰਾਂ ਥੱਲਿਓਂ ਖਿਸਕੀ ਜਮੀਨ

ਆਈ ਤਾਜਾ ਵੱਡੀ ਖਬਰ 

ਹਰ ਮਾਂ-ਬਾਪ ਵੱਲੋਂ ਜਿਥੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ। ਉਥੇ ਹੀ ਸਮਾਜ ਵਿਚ ਅੱਜ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਦਰਜਾ ਦਿੱਤਾ ਜਾ ਰਿਹਾ ਹੈ। ਜਿੱਥੇ ਔਰਤ ਅੱਜ ਹਰ ਖੇਤਰ ਵਿੱਚ ਅੱਗੇ ਆਈ ਹੈ। ਉਥੇ ਹੀ ਵਿਆਹ ਤੋਂ ਬਾਅਦ ਔਰਤ ਨੂੰ ਬਹੁਤ ਸਾਰੇ ਅਤਿਆਚਾਰਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮਾਪਿਆਂ ਵੱਲੋਂ ਜਿੱਥੇ ਆਪਣੀ ਧੀ ਦਾ ਵਿਆਹ ਕਰ ਕੇ ਉਸਨੂੰ ਖ਼ੁਸ਼ੀ-ਖ਼ੁਸ਼ੀ ਸਹੁਰੇ ਘਰ ਵਿਦਾ ਕੀਤਾ ਜਾਂਦਾ ਹੈ। ਪਰ ਬਹੁਤ ਸਾਰੇ ਦਹੇਜ ਦੇ ਲਾਲਚੀ ਲੋਕ ਘਰ ਆਈ ਲਕਸ਼ਮੀ ਨੂੰ ਦਾਜ ਦੀ ਬਲੀ ਚੜ੍ਹਾ ਦਿੰਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਸਾਡੇ ਸਮਾਜ ਉੱਪਰ ਵੀ ਗਹਿਰਾ ਅਸਰ ਪਾਉਦੀਆਂ ਹਨ। ਹੁਣ ਇੱਥੇ ਸਾਢੇ ਅੱਠ ਵਜੇ ਜਵਾਈ ਦਾ ਅਜਿਹਾ ਫੋਨ ਆਇਆ ਕਿ ਮਾਪਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਸ਼ਹਿਰ ਅਧੀਨ ਆਉਣ ਵਾਲੇ ਪਿੰਡ ਬੁਲਾਰਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਿਆਹੁਤਾ ਔਰਤ ਦੀ ਇਸ ਲਈ ਮੌਤ ਹੋ ਗਈ ਕਿਉਂਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਦਹੇਜ਼ ਦੀ ਖਾਤਰ ਦਾਜ ਦੀ ਬਲੀ ਚੜ੍ਹਾ ਦਿੱਤਾ ਗਿਆ ਹੈ। ਮ੍ਰਿਤਕ 28 ਸਾਲਾ ਮਨਪ੍ਰੀਤ ਕੌਰ ਦਾ ਵਿਆਹ ਤਿੰਨ ਸਾਲ ਪਹਿਲਾਂ ਹਰਦੀਪ ਸਿੰਘ ਦੇ ਨਾਲ ਹੋਇਆ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾਂ ਦੇ ਪਿਤਾ ਸਰਬਜੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਆਪਣੀ ਬੇਟੀ ਦਾ ਵਿਆਹ ਤਿੰਨ ਸਾਲ ਪਹਿਲਾਂ ਕੀਤਾ ਗਿਆ ਉਥੇ ਹੀ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਦਹੇਜ਼ ਦੀ ਖਾਤਰ ਤੰਗ ਪ੍ਰੇਸ਼ਾਣ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਜਦ ਕਿ ਉਨ੍ਹਾਂ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਕੇ ਦਹੇਜ਼ ਦਿੱਤਾ ਗਿਆ ਸੀ। ਉਨ੍ਹਾਂ ਦੀ ਧੀ ਦੇ ਇੱਕ ਸਾਲ ਬਾਅਦ ਇਕ ਪੁੱਤਰ ਵੀ ਹੋਇਆ ਪਰ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀ ਧੀ ਨੂੰ ਪਰੇਸ਼ਾਨ ਕੀਤਾ ਜਾਂਦਾ ਰਿਹਾ ਅਤੇ ਕੁੱਟਮਾਰ ਵੀ ਕੀਤੀ ਗਈ।

ਤੇ ਹੁਣ 15 ਫਰਵਰੀ ਦੀ ਰਾਤ ਨੂੰ ਕਰੀਬ ਸਾਢੇ ਅੱਠ ਵਜੇ ਦੇ ਸਮੇਂ ਮੁਤਾਬਕ ਜਵਾਈ ਹਰਦੀਪ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਉਹਨਾਂ ਦੀ ਬੇਟੀ ਮਨਪ੍ਰੀਤ ਕੌਰ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਤੁਸੀਂ ਜਲਦੀ ਆ ਜਾਓ। ਜਦੋਂ ਪਰਿਵਾਰ ਵੱਲੋਂ ਪਹੁੰਚ ਕੇ ਵੇਖਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਸਰੀਰ ਉਪਰ ਧੌਣ ਕੋਲ ਨਿਸ਼ਾਨ ਵੀ ਮੌਜੂਦ ਸਨ। ਜਿਸ ਤੋਂ ਬਾਅਦ ਪੁਲਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਸਹੁਰੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।