ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਬਿਮਾਰੀ ਦੀ ਦੂਸਰੀ ਲਹਿਰ ਇਸ ਸਮੇਂ ਪੂਰੀ ਰਫ਼ਤਾਰ ਦੇ ਨਾਲ ਵਿਸ਼ਵ ਭਰ ਦੇ ਵਿੱਚ ਫੈਲਣੀ ਸ਼ੁਰੂ ਹੋ ਚੁੱਕੀ ਹੈ। ਇਹ ਲਹਿਰ ਪਹਿਲਾਂ ਦੇ ਨਾਲੋਂ ਵਧੇਰੇ ਮਾਰੂ ਅਤੇ ਅਸਰਦਾਰ ਤਰੀਕੇ ਦੇ ਨਾਲ ਲਗਾਤਾਰ ਫੈਲਦੀ ਜਾ ਰਹੀ ਹੈ। ਜਿਸ ਕਾਰਨ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਉੱਪਰ ਲਗਾਮ ਲਗਾਉਣ ਦੇ ਲਈ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਕਈ ਤਰ੍ਹਾਂ ਦੇ ਉੱਦਮਾਂ ਜ਼ਰੀਏ ਆਪਣੇ ਦੇਸ਼ ਵਾਸੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਇਸ ਦੌਰਾਨ ਹੀ ਹੁਣ ਕੈਨੇਡਾ ਦੇ ਕਿਊਬਿਕ ਸੂਬੇ ਦੀ ਸਰਕਾਰ ਨੇ ਆਪਣੇ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਕਰਫਿਊ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਕਰਫਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ ਜੋ ਅਗਲੇ ਮਹੀਨੇ 8 ਫਰਵਰੀ ਤੱਕ ਜਾਰੀ ਰਹੇਗਾ। ਇਸ ਰਾਤ ਦੇ ਕਰਫਿਊ ਦਾ ਐਲਾਨ ਸੂਬੇ ਦੇ ਮੁੱਖ ਮੰਤਰੀ ਫਰੈਂਕੋਇਸ ਲੈਗਾਉਲਟ ਵੱਲੋਂ ਕੀਤਾ ਗਿਆ। ਇਸ ਐਲਾਨ ਦੌਰਾਨ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ। ਇਹ ਕਰਫਿਊ ਸੂਬੇ ਦੇ ਅੰਦਰ ਵੱਧ ਰਹੀ ਕੋਰੋਨਾ ਵਾਇਰਸ ਦੀ ਰਫ਼ਤਾਰ ਨੂੰ ਘੱਟ ਕਰਨ ਦੇ ਲਈ ਲਗਾਇਆ ਗਿਆ ਹੈ।
ਕਿਉਂਕਿ ਰਾਤ ਸਮੇਂ ਸੂਬੇ ਅੰਦਰ ਕਈ ਤਰ੍ਹਾਂ ਦੀਆਂ ਪਾਰਟੀਆਂ ਅਤੇ ਸਮਾਗਮ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋ ਜਾਂਦਾ ਹੈ। ਇਸ ਇਕੱਠ ਦੌਰਾਨ ਲੋਕ ਲਾਪ੍ਰਵਾਹੀ ਵਰਤਦੇ ਹਨ ਅਤੇ ਸਿਹਤ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਉੱਥੇ ਹੀ ਇਸ ਰਾਤ ਦੇ ਕਰਫਿਊ ਸਬੰਧੀ ਮਾਂਟਰੀਆਲ ਦੇ ਲੋਕਾਂ ਨੇ ਚਿੰਤਾ ਜਤਾਈ ਹੈ ਕਿ ਪੁਲਿਸ ਹੁਣ ਘੱਟ ਗਿਣਤੀ ਦੇ ਲੋਕਾਂ ਨੂੰ ਜ਼ਿਆਦਾ ਤੰਗ ਪ੍ਰੇਸ਼ਾਨ ਕਰੇਗੀ। ਨਰਸ ਨਵੀਦ ਹੁਸੈਨ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਪੁਲਸ ਜ਼ੋਰ ਜ਼ਬਰਦਸਤੀ ਘੱਟ ਗਿਣਤੀ ਵਰਗ ਦੇ
ਲੋਕਾਂ ਨੂੰ ਰਾਤ ਸਮੇਂ ਤੰਗ ਪ੍ਰੇਸ਼ਾਨ ਕਰੇਗੀ ਅਤੇ ਜੁਰਮਾਨਾ ਵੀ ਲਗਾਵੇਗੀ। ਪਰ ਇਸ ਕਰਫਿਊ ਨੂੰ ਲੈ ਕੇ ਸ਼ਹਿਰ ਦੇ ਕੌਂਸਲਰ ਨੇ ਲੋਕਾਂ ਨੂੰ ਭਰੋਸਾ ਦਵਾਇਆ ਹੈ ਕਿ ਪੁਲਸ ਰਾਤ ਦੇ ਸਮੇਂ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਰਾਤ ਨੂੰ ਘਰੋਂ ਬਾਹਰ ਨਿਕਲਣ ਦਾ ਜਾਇਜ਼ ਕਾਰਨ ਜ਼ਰੂਰ ਹੋਣਾ ਚਾਹੀਦਾ ਹੈ। ਇਸ ਕਰਫਿਊ ਦੌਰਾਨ ਬੇਘਰ ਲੋਕਾਂ ਨੂੰ ਕਿਸੇ ਵੀ ਕਿਸਮ ਦਾ ਕੋਈ ਵੀ ਜੁਰਮਾਨਾ ਨਹੀਂ ਲਗਾਇਆ ਜਾਵੇਗਾ।
Previous Postਹੁਣੇ ਹੁਣੇ ਟਰੂਡੋ ਨੇ ਕਰਤਾ ਕਨੇਡਾ ਚ ਇਹ ਐਲਾਨ , ਖਿੱਚੋ ਤਿਆਰੀਆਂ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਮਸ਼ਹੂਰ ਮਰਹੂਮ ਗਾਇਕ ਕੁਲਦੀਪ ਮਾਣਕ ਦੇ ਬੇਟੇ ਯੁੱਧਵੀਰ ਬਾਰੇ ਆਈ ਇਹ ਵੱਡੀ ਖਬਰ