ਰਾਤ 8 ਤੋਂ ਸਵੇਰੇ 5 ਤੱਕ ਲਈ ਅਚਾਨਕ ਇਥੇ ਹੋ ਗਿਆ ਨਾਈਟ ਕਰਫਿਊ ਦਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੂਰੀ ਦੁਨੀਆ ਇਸ ਸਮੇਂ ਕੋਰੋਨਾ ਮਹਾਂਮਾਰੀ ਤੋਂ ਜੰਗ ਲੜ ਰਹੀ ਹੈ , ਸਾਰੇ ਹੀ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਮੁੜ ਤੋਂ ਵਧ ਰਹੇ ਕੋਰੋਨਾ ਦੇ ਪ੍ਰਕੋਪ ਕਾਰਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ । ਇਸੇ ਵਿਚਕਾਰ ਹੁਣ ਦੁਨੀਆਂ ਦੀ ਇੱਕ ਥਾਂ ਤੇ ਨਾਈਟ ਕਰਫਿਊ ਲਗਾਉਣ ਦਾ ਐਲਾਨ ਹੋ ਚੁੱਕਿਆ ਹੈ । ਦਸ ਦਈਏ ਕਿ ਸਿਆਸੀ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਸ੍ਰੀਲੰਕਾ ਵਿਚ ਨਾਈਟ ਕਰਫਿਊ ਲਾਉਣ ਦਾ ਐਲਾਨ ਕਰ ਦਿੱਤਾ ਹੈ । ਇਹ ਨਾਇਕ ਕਰਫਿਊ ਅੱਜ ਰਾਤ ਅੱਠ ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਯਾਨੀ ਕਿ ਪੂਰੇ ਨੌਂ ਘੰਟਿਆਂ ਤੱਕ ਲਾਗੂ ਰਹੇਗਾ , ਇਸ ਦੌਰਾਨ ਸ੍ਰੀਲੰਕਾ ਵਿੱਚ ਸਭ ਕੁਝ ਬੰਦ ਰਹੇਗਾ ।

ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਉਸ ਸਮੇਂ ਲਿਆ ਗਿਆ ਜਦੋਂ ਸ੍ਰੀਲੰਕਾ ਆਰਥਿਕ ਸੰਕਟ ਦੇ ਨਾਲ ਮੌਸਮ ਦੀ ਮਾਰ ਝੱਲ ਰਿਹਾ ਹੋਵੇ , .ਉੱਥੇ ਹੀ ਇਸ ਬਾਬਤ ਗੱਲਬਾਤ ਕਰਦਿਆਂ ਹੋਇਆਂ ਆਪਦਾ ਪ੍ਰਬੰਧਨ ਕੇਂਦਰ ਨੇ ਦੱਸਿਆ ਕਿ ਐਤਵਾਰ ਨੂੰ ਦੇਸ਼ ਵਿਚ ਭਾਰੀ ਮੀਂਹ ਕਾਰਨ 600 ਤੋਂ ਵੱਧ ਪਰਿਵਾਰ ਲੈਂਡਸਲਾਈਡ ਤੇ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਵੀ ਹਰ ਰੋਜ਼ ਸ੍ਰੀਲੰਕਾ ਵਿੱਚ ਕੁਝ ਨਾ ਕੁਝ ਨਵਾਂ ਹੋ ਰਿਹਾ ਹੈ । ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੂੰ ਹਟਾ ਕੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਰਾਨਿਲ ਵਿਕਰਮਸਿੰਘੇ ਨੂੰ ਨਵਾਂ ਪ੍ਰਧਾਨ ਮੰਤਰੀ ਬਣਾਇਆ ਸੀ।

ਜਿੱਥੇ ਇਸ ਸਮੇਂ ਸ੍ਰੀਲੰਕਾ ਵਿਚ ਸਿਆਸੀ ਜੰਗ ਸ਼ੁਰੂ ਹੋਈ ਪਈ ਹੈ ਉਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਉਨ੍ਹਾਂ ਦੇ ਅੰਦੋਲਨ ਕਾਰਿਆਂ ਦੇ ਸਮਰਥਨ ਵਿਚ ਉਤਰ ਆਏ ਹਨ ਜਿਸ ਦੇ ਚਲਦੇ ਹੁਣ ਸ੍ਰੀਲੰਕਾ ਦੇ ਆਰਥਿਕ ਸੰਕਟ ਦਿੱਲੀ ਰਾਸ਼ਟਰਪਤੀ ਨੂੰ ਜ਼ਿੰਮੇਵਾਰ ਮੰਨ ਕੇ ਉਨ੍ਹਾਂ ਦੇ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਪੁਲੀਸ ਦੇ ਵੱਲੋਂ ਸ੍ਰੀਲੰਕਾ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ ਦੋ ਸੌ ਤੋਂ ਵੱਧ ਲੋਕਾਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ ਜਿਸ ਦੇ ਚੱਲਦੇ ਲਗਭਗ 707 ਮਾਮਲੇ ਦਰਜ ਕੀਤੇ ਗਏ। ਸ਼੍ਰੀਲੰਕਾ ‘ਤੇ ਲਿਬਰੇਸ਼ਨ ਟਾਈਗਰਸ ਆਫ ਤਮਿਲ ਇਲਮ ਯਾਨੀ ਲਿੱਟੇ ਦੇ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ।