ਆਈ ਤਾਜ਼ਾ ਵੱਡੀ ਖਬਰ
ਕਾਂਗਰਸ ਪਾਰਟੀ ਵਿਚ ਮਚੇ ਹੋਏ ਕਾਟੋ-ਕਲੇਸ਼ ਨੂੰ ਜਿਥੇ ਕੁਝ ਠੱਲ੍ਹ ਪਈ ਹੈ ਉਥੇ ਹੀ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਰੀਫ਼ ਵੀ ਸਾਰੇ ਪਾਸੇ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਸਹੁੰ ਚੁੱਕਣ ਤੋਂ ਬਾਅਦ ਜਿਥੇ ਉਨ੍ਹਾਂ ਵੱਲੋਂ ਧਾਰਮਿਕ ਸਥਾਨਾਂ ਅਤੇ ਡੇਰਿਆਂ ਉੱਪਰ ਜਾ ਕੇ ਨਤਮਸਤਕ ਹੋਇਆ ਗਿਆ ਹੈ ਉਥੇ ਹੀ ਲੋਕਾਂ ਨੂੰ ਵੀ ਰੂ-ਬ-ਰੂ ਹੁੰਦੇ ਹੋਏ ਐਲਾਨ ਕੀਤੇ ਗਏ ਹਨ। ਜਿਥੇ ਉਨਾਂ ਵੱਲੋਂ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਰਾਮ ਤੀਰਥ ਅਸਥਾਨ ਉਪਰ ਜਾ ਕੇ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਬੱਲਾਂ ਵਿਖੇ ਵੀ ਜਾ ਕੇ ਨਤਮਸਤਕ ਹੋਇਆ ਗਿਆ।
ਉਥੇ ਹੀ ਕਈ ਐਲਾਣ ਵੀ ਕੀਤੇ ਗਏ। ਆਏ ਦਿਨ ਹੀ ਉਨ੍ਹਾਂ ਵੱਲੋਂ ਇੱਕ ਤੋਂ ਬਾਅਦ ਇੱਕ ਐਲਾਨ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਜਗ੍ਹਾ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ। ਹੁਣ ਰਾਧਾ ਸਵਾਮੀ ਡੇਰਾ ਬਿਆਸ ਤੋਂ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਾਧਾ ਸੁਆਮੀ ਬਿਆਸ ਡੇਰੇ ਵਿਖੇ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਸਿਆਸੀ ਲੋਕਾਂ ਵੱਲੋਂ ਇਸ ਮੁਲਾਕਾਤ ਨੂੰ ਰਾਜਨੀਤੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
ਕਿਉਂਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਕਿਉਂਕਿ ਪੰਜਾਬ ਵਿੱਚ ਡੇਰਾ ਬਿਆਸ ਦੀ ਬਹੁਤ ਜ਼ਿਆਦਾ ਮਹੱਤਤਾ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਸ਼ਰਧਾ ਇਸ ਡੇਰੇ ਨਾਲ ਜੁੜੀ ਹੋਈ ਹੈ। ਕਰੋਨਾ ਦੇ ਦੌਰ ਵਿੱਚ ਵੀ ਇਸ ਡੇਰੇ ਵੱਲੋਂ ਲੋਕਾਂ ਦੀ ਬਹੁਤ ਜ਼ਿਆਦਾ ਮਦਦ ਕੀਤੀ ਗਈ ਹੈ। ਅੱਜ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਬਿਆਸ ਵਿਖੇ ਸਵੇਰੇ ਸਾਢੇ ਗਿਆਰਾਂ ਵਜੇ ਪਹੁੰਚ ਕੀਤੀ ਗਈ।
ਉਥੇ ਹੀ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਹੋਰ ਮੈਂਬਰ ਵੀ ਸ਼ਾਮਲ ਸਨ। ਅੱਜ ਇਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕੈ-ਬ-ਨਿ-ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਹ ਮੁਲਾਕਾਤ ਇਕ ਬੰਦ ਕਮਰੇ ਵਿੱਚ ਕੀਤੀ ਗਈ ਹੈ। ਪੰਜਾਬ ਦੀ ਸਿਆਸਤ ਵਿੱਚ ਇਸ ਮੁਲਾਕਾਤ ਨੂੰ ਕਈ ਤਰ੍ਹਾਂ ਨਾਲ ਦੇਖਿਆ ਜਾ ਰਿਹਾ ਹੈ।
Previous Postਹੁਣੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਇਹ ਵੱਡੀ ਖਬਰ – ਕਰ ਰਿਹਾ ਇਹ ਅਪੀਲ
Next Postਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ