ਰਾਮ ਮੰਦਰ ਲਈ ਕੈਪਟਨ ਅਮਰਿੰਦਰ ਸਿੰਘ ਨੇ ਦਿਤੇ ਏਨੇ ਲੱਖ ਰੁਪਏ ਦਾਨ – ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਸੂਬਾ ਸਰਕਾਰ ਵੱਲੋਂ ਜਿਥੇ ਦੇਸ਼ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦੇਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਸੂਬੇ ਅੰਦਰ ਵਿਕਾਸ ਹੋ ਸਕੇ ਅਤੇ ਲੋਕਾਂ ਨੂੰ ਆਰਥਿਕ ਮਦਦ ਵੀ ਮਿਲ ਸਕੇ। 8 ਮਾਰਚ ਨੂੰ ਪੇਸ਼ ਕੀਤੇ ਗਏ ਪੰਜਾਬ ਦੇ 2021-22 ਦੇ ਬਜਟ ਦੌਰਾਨ ਵੀ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਰਾਹਤ ਪ੍ਰਦਾਨ ਕੀਤੀਆਂ ਗਈਆਂ ਹਨ। ਉਥੇ ਹੀ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ਾ ਵੀ ਮੁਆਫ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਮਹਿਲਾ ਦਿਵਸ ਮੌਕੇ ਤੇ ਔਰਤਾਂ, ਅਤੇ ਵਿਦਿਆਰਥੀਆਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹਈਆ ਕਰਵਾਈ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਮ ਮੰਦਰ ਲਈ ਏਨੇ ਲੱਖ ਰੁਪਏ ਦਾਨ ਦਿੱਤੇ ਹਨ। ਜਿਸਨੇ ਸਭ ਪਾਸੇ ਚਰਚਾ ਹੋ ਰਹੀ ਹੈ। ਅਯੋਧਿਆ ਵਿੱਚ ਜਿੱਥੇ ਰਾਮ ਦੀ ਜਨਮ ਭੂਮੀ ਵਿਖੇ ਇਕ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵਾਸਤੇ ਸਾਰੇ ਦੇਸ਼ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਸੀ।

ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਜਰਨਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਹੁਣ ਤੱਕ 2500 ਕਰੋੜ ਰੁਪਏ ਇਕੱਠੇ ਹੋ ਚੁੱਕੇ ਹਨ, ਪਰ ਇਹ ਅੰਤਿਮ ਨਹੀਂ ਹੈ। ਰਾਮ ਮੰਦਰ ਦੀ ਉਸਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ 2 ਲੱਖ ਰੁਪਏ ਦਾਨ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਦੋ ਲੱਖ ਰੁਪਏ ਦਾ ਚੈੱਕ ਮੰਦਰ ਉਸਾਰੀ ਕਮੇਟੀ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਭ ਤੋਂ ਵਧੇਰੇ ਰਕਮ ਰਾਜਸਥਾਨ ਤੋਂ ਪ੍ਰਾਪਤ ਹੋਈ ਹੈ, ਤਾਮਿਲਨਾਡੂ ਤੋਂ 85 ਕਰੋੜ ,ਕੇਰਲ ਤੋਂ 13 ਕਰੋੜ ਉੱਤਰੀ ਪੂਰਬੀ ਰਾਜਾਂ ਵਿਚ ਅਰੁਣਾਚਲ ਪ੍ਰਦੇਸ਼ ਤੋਂ 4.5 ਕਰੋੜ, ਮਨੀਪੁਰ ਤੋਂ 2 ਕਰੋੜ, ਮਿਜ਼ੋਰਮ ਤੋਂ 21 , ਨਾਗਾਲੈਂਡ ਤੋਂ 28 ਲੱਖ, ਮੇਘਾਲਿਆ ਤੋਂ 85 ਲੱਖ, ਲੋਕਾਂ ਵੱਲੋਂ ਆਨਲਾਈਨ ਰਕਮ ਵੀ ਜਮ੍ਹਾਂ ਕਰਵਾਈ ਜਾ ਰਹੀ ਹੈ। ਅਗਲੇ ਤਿੰਨ ਸਾਲਾਂ ਦੌਰਾਨ ਰਾਮ ਮੰਦਰ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਦੇਸ਼ ਦੇ ਲੋਕਾਂ ਨੇ ਸਮਰਪਣ ਫੰਡ ਦੇ ਜ਼ਰੀਏ ਅਯੁਧਿਆ ਵਿੱਚ ਹੋ ਰਹੀ ਰਾਮ ਮੰਦਰ ਦੀ ਉਸਾਰੀ ਵਿੱਚ ਆਪਣਾ ਸਹਿਯੋਗ ਦਿੱਤਾ ਹੈ।