ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਨਾਲ ਰਾਬਤਾ ਕਾਇਮ ਕਰਕੇ ਵੋਟਾਂ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨਾਲ ਉਨ੍ਹਾਂ ਦਾ ਵੋਟ ਬੈਂਕ ਵੱਧ ਸਕੇ ਅਤੇ ਉਨ੍ਹਾਂ ਨੂੰ ਇਨ੍ਹਾਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ। ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਹਲਕੇ ਦੀਆਂ ਧਾਰਮਿਕ ਸੰਸਥਾਵਾਂ ਦੇ ਵਿਚ ਜਾ ਕੇ ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਨੂੰ ਵੱਧ ਤੋਂ ਵੱਧ ਸਮਰਥਨ ਹਾਸਲ ਹੋ ਸਕੇ। ਉੱਥੇ ਹੀ ਇਨ੍ਹਾਂ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਏ ਸ਼ਰਧਾਲੂਆਂ ਵੱਲੋਂ ਜਿਥੇ ਆਪਣੀ ਸੰਸਥਾਵਾਂ ਦੇ ਚੱਲਦੇ ਹੋਏ ਆਦੇਸ਼ ਦੇ ਅਨੁਸਾਰ ਹੀ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਬੀਤੇ ਕੱਲ੍ਹ ਜਿੱਥੇ ਮੁੱਖ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਨਕੋਦਰ ਨੂਰਮਹਿਲ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਗਿਆ। ਉਥੇ ਹੀ ਉਨ੍ਹਾਂ ਵੱਲੋਂ ਧਾਰਮਿਕ ਸੰਸਥਾ ਦਿਵਯ ਜੋਤੀ ਸੰਸਥਾਨ ਉਪਰ ਜਾ ਕੇ ਵੀ ਓਥੋਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਹੁਣ ਰਾਮ ਰਹੀਮ ਦੇ ਸਿਰਸਾ ਡੇਰੇ ਵੱਲੋਂ ਪੰਜਾਬ ਵਿੱਚ ਵੋਟਾਂ ਦਾ ਸਮਰਥਨ ਕਰਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਡੇਰਾ ਸਿਰਸਾ ਵੱਲੋਂ ਕਿਸੇ ਵੀ ਪਾਰਟੀ ਨੂੰ ਸਮਰਥਨ ਦੇਣ ਬਾਰੇ ਕੋਈ ਵੀ ਗੱਲ ਨਹੀਂ ਆਖੀ ਗਈ ਸੀ।
ਜਿੱਥੇ ਡੇਰਾ ਸਿਰਸਾ ਮੁਖੀ ਨੂੰ 21 ਦਿਨ ਦੀ ਪੈਰੋਲ ਤੇ ਜੇਲ ਤੋਂ ਬਾਹਰ ਭੇਜਿਆ ਗਿਆ ਹੈ। ਉਥੇ ਹੀ ਉਨ੍ਹਾਂ ਦੀ ਇਸ ਰਿਹਾਈ ਨੂੰ ਉੱਤਰ ਪ੍ਰਦੇਸ਼ ਅਤੇ ਪੰਜਾਬ ਦੀਆਂ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਡੇਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਕਿਸੇ ਵੀ ਪਾਰਟੀ ਨੂੰ ਸਮਰਥਨ ਦੇਣ ਬਾਰੇ ਕੋਈ ਗੱਲ ਨਹੀਂ ਆਖੀ ਗਈ ਸੀ।
ਉਥੇ ਹੀ ਕੁਝ ਦਿਨਾਂ ਬਾਅਦ ਇਹ ਬਿਆਨ ਸਾਹਮਣੇ ਆਇਆ ਸੀ ਕਿ ਚੋਣ ਤੋਂ ਦੋ ਦਿਨ ਪਹਿਲਾਂ ਪਾਰਟੀ ਵੱਲੋਂ ਇਸ ਗੱਲ ਦਾ ਐਲਾਨ ਕੀਤਾ ਜਾਵੇਗਾ ਕਿ ਡੇਰੇ ਵੱਲੋਂ ਕਿਸ ਪਾਰਟੀ ਨੂੰ ਸਮਰਥਨ ਦਿੱਤਾ ਜਾਵੇਗਾ। ਜਿੱਥੇ 20 ਤਰੀਕ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ 18 ਫਰਵਰੀ ਦੀ ਸ਼ਾਮ ਨੂੰ ਇਹ ਵੱਡਾ ਐਲਾਨ ਕਰ ਕੇ ਦੱਸਿਆ ਜਾਵੇਗਾ ਕਿ ਇਸ ਵਾਰ ਕਿਸ ਸਿਆਸੀ ਪਾਰਟੀ ਨੂੰ ਆਪਣਾ ਸਮਰਥਨ ਦੇਣ ਜਾ ਰਿਹਾ ਹੈ।
Previous Postਹੁਣੇ ਹੁਣੇ ਦੀਪ ਸਿੱਧੂ ਦੀ ਹੋਈ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ – ਇਸ ਵੇਲੇ ਦੀ ਵੱਡੀ ਖਬਰ
Next Postਇਸ ਮਸ਼ਹੂਰ ਪੰਜਾਬੀ ਗਾਇਕ ਤੇ ਚਲਦੀ ਸਟੇਜ ਤੇ ਹੋ ਗਿਆ ਹਮਲਾ – ਮਚਿਆ ਹੜਕੰਪ