ਰੂਸ ਨੇ ਯੂਕ੍ਰੇਨ ਨਾਲ ਜੰਗ ਚ ਪਰਮਾਣੂ ਹਥਿਆਰ ਵਰਤਣ ਬਾਰੇ ਦਿੱਤਾ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਤੋਂ ਸ਼ੁਰੂ ਹੋਇਆ ਯੂਕਰੇਨ ਅਤੇ ਰੂਸ ਦੇ ਵਿਚਕਾਰ ਯੁੱਧ ਅਜੇ ਵੀ ਲਗਾਤਾਰ ਜਾਰੀ ਹੈ ਅਤੇ ਰੂਸ ਵੱਲੋਂ ਲਗਾਤਾਰ ਯੂਕ੍ਰੇਨ ਉਪਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਇਸ ਯੁੱਧ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਚੁੱਕਾ ਹੈ। ਯੂਕ੍ਰੇਨ ਦੇ ਲੋਕਾਂ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ ਜਿਥੇ ਵਿਦੇਸ਼ਾਂ ਵਿਚ ਸ਼ਰਨ ਲਈ ਜਾ ਰਹੀ ਹੈ। ਉੱਥੇ ਹੀ ਯੂਕਰੇਨ ਵੱਲੋਂ ਉਸ ਨਾਲ ਸ਼ਾਂਤਮਈ ਢੰਗ ਨਾਲ ਇਸ ਮਾਮਲੇ ਨੂੰ ਹੱਲ ਕਰਨ ਵਾਸਤੇ ਅਪੀਲ ਕੀਤੀ ਗਈ ਸੀ ਅਤੇ ਬੈਠਕ ਵਾਸਤੇ ਵੀ ਆਖਿਆ ਗਿਆ ਸੀ।

ਪਰ ਰੂਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਇਸ ਯੁੱਧ ਨੂੰ ਰੋਕਣ ਵਾਸਤੇ ਜਿੱਥੇ ਅਮਰੀਕਾ, ਕੈਨੇਡਾ ,ਫਰਾਂਸ ਅਤੇ ਬ੍ਰਿਟੇਨ ਵੱਲੋਂ ਵੀ ਲਗਾਤਾਰ ਰੂਸ ਉਪਰ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਇਨ੍ਹਾਂ ਸਾਰੇ ਦੇਸ਼ਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਰੂਸ ਨੇ ਯੂਕਰੇਨ ਨਾਲ ਜੰਗ ਵਿਚ ਹੁਣ ਪਰਮਾਣੂ ਹਥਿਆਰ ਵਰਤਣ ਬਾਰੇ ਇਹ ਵੱਡਾ ਬਿਆਨ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਰੂਸ ਵੱਲੋਂ ਯੂਕਰੇਨ ਉਪਰ ਕੀਤੇ ਜਾ ਰਹੇ ਹਮਲੇ ਵਿੱਚ ਪਰਮਾਣੂ ਹਥਿਆਰ ਵਰਤਣ ਦੀ ਵੀ ਖਬਰ ਸਾਹਮਣੇ ਆਈ ਸੀ। ਉੱਥੇ ਹੀ ਹੁਣ ਰੂਸ ਦੇ ਵਿਦੇਸ਼ ਮੰਤਰਾਲੇ ਵੱਲੋਂ ਅਤੇ ਰੂਸ ਦੇ ਚੋਟੀ ਦੇ ਡਿਪਲੋਮੇਟ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਅਤੇ ਦਸਿਆ ਹੈ ਕਿ ਪੱਛਮੀ ਦੇਸ਼ਾਂ ਵੱਲੋਂ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਸ ਉੱਪਰ ਝੂਠੇ ਦੋਸ਼ ਲਗਾਏ ਜਾ ਰਹੇ ਹਨ ਕਿ ਉਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਜਦ ਕਿ ਰੂਸ ਇਸ ਗੱਲ ਨੂੰ ਪੂਰੀ ਤਰ੍ਹਾਂ ਜਾਣਦਾ ਹੈ ਕੇ ਪਰਮਾਣੂ ਹਥਿਆਰਾਂ ਦੇ ਯੁੱਧ ਵਿੱਚ ਕੋਈ ਵੀ ਜੇਤੂ ਨਹੀਂ ਹੋ ਸਕਦਾ, ਅਤੇ ਇਨ੍ਹਾਂ ਦੀ ਵਰਤੋਂ ਪੂਰੇ ਵਿਸ਼ਵ ਲਈ ਹਾਨੀਕਾਰਕ ਹੋ ਸਕਦੀ ਹੈ, ਇਸ ਲਈ ਇਸ ਦੀ ਵਰਤੋਂ ਇਸ ਯੁੱਧ ਵਿੱਚ ਨਹੀਂ ਹੋਣੀ ਚਾਹੀਦੀ। ਰੂਸ ਦੇ ਵਿਦੇਸ਼ ਮੰਤਰਾਲੇ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੱਛਮੀ ਦੇਸ਼ਾਂ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਉੱਪਰ ਬੇਬੁਨਿਆਦ ਦੋਸ਼ ਲਗਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਦ ਕਿ ਰੂਸ ਵੱਲੋਂ ਯੁੱਧ ਦੇ ਸਿਧਾਂਤਾਂ ਦਾ ਦ੍ਰਿੜਤਾ ਨਾਲ ਪਾਲਣ ਵੀ ਕੀਤਾ ਜਾ ਰਿਹਾ ਹੈ ।