ਆਈ ਤਾਜਾ ਵੱਡੀ ਖਬਰ
ਰੂਸ ਵੱਲੋਂ ਯੂਕਰੇਨ ਤੇ ਕੀਤੇ ਗਏ ਹਮਲੇ ਨੇ ਸਾਰੀ ਦੁਨੀਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਜਿੱਥੇ ਰੂਸ ਵੱਲੋਂ ਕੀਤੇ ਗਏ ਹਮਲੇ ਦੇ ਵਿੱਚ ਯੂਕਰੇਨ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਰੂਸ ਵੱਲੋਂ ਯੂਕ੍ਰੇਨ ਦੀ ਸਰਹੱਦ ਉੱਪਰ ਵੀ ਕਬਜ਼ਾ ਕਰ ਲਿਆ ਗਿਆ ਹੈ ਅਤੇ ਰੂਸ ਵੱਲੋਂ ਅੱਜ ਦੂਜੇ ਦਿਨ ਵੀ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਹਮਲਿਆਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਰੂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਵੀ ਕੀਤੀ ਜਾ ਰਹੀ ਹੈ। ਯੁਕਰੇਨ ਦੇ ਰਾਸ਼ਟਰਪਤੀ ਵੱਲੋਂ ਦੱਸਿਆ ਗਿਆ ਸੀ ਕਿ ਚਾਰ ਦਿਨਾਂ ਦੇ ਵਿਚ ਯੂਕਰੇਨ ਦੀ ਰਾਜਧਾਨੀ ਉਪਰ ਰੂਸ ਵੱਲੋਂ ਕਬਜ਼ਾ ਕਰ ਲਿਆ ਜਾਵੇਗਾ।
ਰੂਸ ਵੱਲੋਂ ਜਿੱਥੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੇ ਜਾਣ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਉਥੇ ਹੀ ਨਾਟੋ ਵੱਲੋਂ ਵੀ ਆਖਿਆ ਗਿਆ ਹੈ ਕਿ ਅਗਰ ਰੂਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਨਾਟੋ ਕੋਲ ਵੀ ਪਰਮਾਣੂ ਸ਼ਕਤੀ ਮੌਜੂਦ ਹੈ। ਹੁਣ ਰੂਸ ਵੱਲੋਂ ਜੰਗ ਵਿਚ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਪੁਤਿਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਦੁਨੀਆ ਚਿੰਤਾ ਵਿਚ ਪੈ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਯੂਕਰੇਨ ਵਿੱਚ ਕੀਤੇ ਗਏ ਹਮਲੇ ਤੋਂ ਬਾਅਦ ਹੁਣ ਰੂਸ ਵੱਲੋਂ ਸ਼ਰੇਆਮ ਧਮਕੀ ਦਿੱਤੀ ਗਈ ਹੈ ਕਿ ਅਗਰ ਕਿਸੇ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਜਾਵੇਗੀ। ਅਤੇ ਕੋਈ ਵੀ ਯੂਕ੍ਰੇਨ ਉਪਰ ਕਬਜ਼ਾ ਕਰਨ ਤੋਂ ਉਸ ਨੂੰ ਰੋਕ ਨਹੀਂ ਸਕਦਾ ਹੈ। ਅਗਰ ਕੋਈ ਇਸ ਤਰਾਂ ਕਰਦਾ ਹੈ ਤਾਂ ਉਸ ਦਾ ਜਵਾਬ ਦੇਣ ਵਾਸਤੇ ਰੂਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਜਿੱਥੇ ਰੂਸ ਕੋਲ ਇਸ ਸਮੇਂ ਪਰਮਾਣੂ ਹਥਿਆਰਾਂ ਦੀ ਸ਼ਕਤੀ ਕਾਫੀ ਮਜ਼ਬੂਤ ਹੈ। ਉਥੇ ਹੀ ਉਸ ਵੱਲੋਂ ਆਖਿਆ ਗਿਆ ਹੈ ਕਿ ਅਗਰ ਕੋਈ ਵੀ ਉਸ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ। ਪੁਤਿਨ ਵੱਲੋਂ ਜਾਰੀ ਕੀਤੀ ਗਈ ਇਸ ਚੇਤਾਵਨੀ ਦੇ ਨਾਲ ਪੂਰੀ ਦੁਨੀਆ ਚਿੰਤਾ ਵਿਚ ਪੈ ਗਈ ਹੈ।
Home ਤਾਜਾ ਖ਼ਬਰਾਂ ਰੂਸ ਵਲੋਂ ਜੰਗ ਚ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਪੁਤਿਨ ਨੇ ਕਰਤਾ ਇਹ ਵੱਡਾ ਐਲਾਨ, ਦੁਨੀਆਂ ਪਈ ਚਿੰਤਾ ਚ
ਤਾਜਾ ਖ਼ਬਰਾਂ
ਰੂਸ ਵਲੋਂ ਜੰਗ ਚ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਪੁਤਿਨ ਨੇ ਕਰਤਾ ਇਹ ਵੱਡਾ ਐਲਾਨ, ਦੁਨੀਆਂ ਪਈ ਚਿੰਤਾ ਚ
Previous Postਯੂਕਰੇਨ ਰੂਸ ਯੁੱਧ ਚ ਏਨੀਆਂ ਮੌਤਾਂ ਤੋਂ ਬਾਅਦ ਆਖਰ ਆ ਗਈ ਇਹ ਵੱਡੀ ਚੰਗੀ ਖਬਰ – ਪੁਤਿਨ ਨੇ ਕਰਤਾ ਇਹ ਐਲਾਨ
Next Postਯੂਰਪ ਤੋਂ ਇੰਡੀਆ ਪੁੱਤ ਨੂੰ ਦੇਖਣ ਆਏ ਨੌਜਵਾਨ ਨੂੰ ਏਦਾਂ ਮਿਲ ਗਈ ਮੌਤ , ਪ੍ਰੀਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ