ਰੇਲ ਚ ਸਫ਼ਰ ਕਰਨ ਵਾਲਿਆਂ ਲਈ ਹੁਣ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਇਕ ਤੋਂ ਬਾਅਦ ਇਕ ਲੱਗੀਆਂ ਪਾਬੰਦੀਆਂ ਦੇ ਕਾਰਨ ਲੋਕਾਂ ਦਾ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਉਥੇ ਹੀ ਰੇਲ ਆਵਾਜਾਈ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਕਰੋਨਾ ਦੀ ਸਥਿਤੀ ਠੀਕ ਹੋਣ ਦੇ ਕਾਰਨ ਵੀ ਬਹੁਤ ਸਾਰੇ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ, ਕਿਉਂਕਿ ਬਹੁਤ ਸਾਰੇ ਪ੍ਰਵਾਸੀਆਂ ਨੂੰ ਕਈ ਕਿਲੋਮੀਟਰ ਤੱਕ ਦਾ ਸਫ਼ਰ ਪੈਦਲ ਹੀ ਤੈਅ ਕਰਨਾ ਪਿਆ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਹੁਣ ਰੇਲ ਵਿੱਚ ਸਫਰ ਕਰਨ ਵਾਲਿਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਕਰੋਨਾ ਮਾਮਲਿਆਂ ਵਿਚ ਕਮੀ ਆਈ ਹੈ। ਉਥੇ ਹੀ ਰੇਲ ਵਿੱਚ ਸਫਰ ਕਰਨ ਉਪਰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ। ਜਿੱਥੇ ਹੁਣ ਭਾਰਤੀ ਰੇਲਵੇ ਵੱਲੋਂ ਮੇਲ ਅਤੇ ਐਕਸਪ੍ਰੈਸ ਟਰੇਨਾਂ ਦੇ ਵਿਚ ਜਰਨਲ ਡੱਬੇ ਦੇ ਵਿੱਚ ਵੀ ਰਿਜ਼ਰਵੇਸ਼ਨ ਯਾਤਰੀ ਸੇਵਾਵਾਂ ਨੂੰ ਬਹਾਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ । ਇਸ ਆਦੇਸ਼ ਦਾ ਐਲਾਨ ਭਾਰਤੀ ਰੇਲਵੇ ਵੱਲੋਂ ਸੋਮਵਾਰ ਨੂੰ ਕੀਤਾ ਗਿਆ ਹੈ। ਜਿੱਥੇ ਪਹਿਲਾਂ ਲੋਕਾਂ ਵੱਲੋਂ ਸਮਾਜਕ ਦੂਰੀ ਬਣਾ ਕੇ ਰੱਖੀ ਜਾਂਦੀ ਸੀ। ਉਥੇ ਹੀ ਰਿਜ਼ਰਵੇਸ਼ਨ ਵਾਲੀਆਂ ਲਈ ਸਿਰਫ ਟਿਕਟ ਲੈਣੀ ਲਾਜ਼ਮੀ ਕੀਤੀ ਗਈ ਸੀ।

ਜਿੱਥੇ ਉਹ ਜਰਨਲ ਡੱਬੇ ਵਿੱਚ ਵਿਚ ਵੀ ਯਾਤਰਾ ਕਰ ਸਕਦੇ ਸਨ। ਕਿਉਂਕਿ ਕਰੋਨਾ ਦੇ ਕਾਰਨ ਹੀ ਇਹ ਗੈਰ ਰਿਜ਼ਰਵੇਸ਼ਨ ਡੱਬਿਆਂ ਵਿੱਚ ਵੀ ਬਹੁਤ ਸਾਰੇ ਯਾਤਰੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਈ ਸੀ। ਹੁਣ ਸਥਿਤੀ ਜਿੱਥੇ ਆਮ ਵਾਂਗ ਹੋ ਗਈ ਹੈ ਉੱਥੇ ਹੀ ਸਰਕਾਰ ਵੱਲੋ ਰਜਿਸਟਰੇਸ਼ਨ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾ ਫਿਰ ਤੋਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਭਾਰਤੀ ਰੇਲਵੇ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੇ ਨਾਲ ਹੁਣ ਆਮ ਵਰਗ ਦੇ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਉਹ ਜਰਨਲ ਡੱਬਿਆਂ ਵਿਚ ਯਾਤਰਾ ਕਰ ਸਕਣਗੇ। ਇਸ ਦਾ ਫ਼ਾਇਦਾ ਸਭ ਤੋਂ ਵਧੇਰੇ ਕਮਜ਼ੋਰ ਵਰਗਾਂ ਦੇ ਯਾਤਰੀਆਂ ਨੂੰ ਹੋਵੇਗਾ ਜੋ ਆਰਥਿਕ ਤੌਰ ਤੇ ਕਮਜ਼ੋਰ ਹਨ।