ਰੇਲ ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਆਈ ਵੱਡੀ ਖਬਰ – ਸ਼ੁਰੂ ਹੋ ਗਿਆ ਹੁਣ ਇਹ ਕੰਮ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਜਿਸ ਨਾਲ ਹਵਾਈ ਅਤੇ ਰੇਲ ਆਵਾਜਾਈ ਠੱਪ ਹੋ ਗਈ। ਜਿੱਥੇ ਕੁਝ ਸਮਝੌਤਿਆਂ ਦੇ ਤਹਿਤ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਉਥੇ ਹੀ ਰੇਲਵੇ ਆਵਾਜਾਈ ਕਾਫ਼ੀ ਲੰਮੇ ਸਮੇਂ ਤੱਕ ਬੰਦ ਰਹਿਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਰਕਾਰ ਵੱਲੋਂ ਮੁੜ ਤੋਂ ਕਰੋਨਾ ਪਾਂਬੰਦੀਆਂ ਦੇ ਨਾਲ ਰੇਲਵੇ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਯਾਤਰੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਰੇਲਵੇ ਵੱਲੋਂ ਯਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਸਨ।

ਹੁਣ ਰੇਲ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ ਅਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉੱਤਰੀ ਰੇਲਵੇ ਵਿਭਾਗ ਵੱਲੋਂ ਰੇਲਵੇ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਮੁੜ ਜਾਰੀ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੰਬਾਲਾ ਮੰਡਲ ਤੋਂ ਡੀ ਆਰ ਐਮ ਗੁਰਿੰਦਰ ਮੋਹਨ ਸਿੰਘ ਨੇ ਦੱਸਿਆ ਕਿ ਯਾਤਰੀਆਂ ਨੂੰ ਰੇਲ ਗੱਡੀਆਂ ਵਿੱਚ ਬੰਦ ਕੀਤੀਆਂ ਗਈਆਂ ਸਹੂਲਤਾਂ ਮੁੜ ਸ਼ੁਰੂ ਕੀਤੀਆਂ ਗਈਆਂ ਹਨ ਜੋ ਕਿ ਚੰਡੀਗੜ੍ਹ ਅਤੇ ਕਾਲਕਾ ਤੋਂ ਚੱਲਣ ਵਾਲੀਆਂ 3 ਟਰੇਨਾਂ ਵਿੱਚ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਗਿਆ ਹੈ ਕਿ ਇਹ ਸਹੂਲਤ ਚਾਰ ਪੰਜ ਦਿਨਾਂ ਬਾਅਦ ਸ਼ੁਰੂ ਕਰ ਦਿੱਤੀ ਜਾਵੇਗੀ। ਜਿੱਥੇ ਪਹਿਲੇ ਟ੍ਰੇਨ ਵਿੱਚ ਸਫਰ ਕਰਨ ਵਾਲੇ ਮੁਸਾਫ਼ਰਾਂ ਨੂੰ ਸਰ੍ਹਾਣਾ ਕੰਬਲ ਅਤੇ ਖਾਣ ਵਾਲੇ ਪਦਾਰਥ ਮੁਹਇਆ ਕਰਵਾਏ ਜਾਂਦੇ ਸਨ। ਇਹ ਸਹੂਲਤ ਕਰੋਨਾ ਕਾਰਨ ਬੰਦ ਕੀਤੀ ਗਈ ਸੀ ਜਿਸ ਨੂੰ ਹੁਣ ਮੁੜ ਸ਼ੁਰੂ ਕਰ ਦਿੱਤਾ ਗਿਆ।

ਰੇਲ ਗੱਡੀਆਂ ਵਿੱਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਇਹ ਸਹੂਲਤ ਕੋਚੀਵਲੀ ਬਾਂਦਰਾਂ ਅਤੇ ਮਡਗਾਂਵ ਟਰੇਨ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਇਹ ਟ੍ਰੇਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਹਰ ਵੀਰਵਾਰ ਤੋਂ ਸ਼ੁਰੂ ਹੋਵੇਗੀ। ਚੰਡੀਗੜ੍ਹ ਤੋਂ ਗੋਰਖ ਨੰਬਰ ਗੱਡੀ 04518-17 ਨੂੰ ਹੋਲੀ ਸਪੈਸ਼ਲ ਦੇ ਰੂਪ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਟਰੇਨ ਵਿੱਚ ਜਰਨਲ ਕੋਚ, ਸਲੀਪਰ , ਸੈਕਿੰਡ ਏ ਸੀ ਕੋਚ ਅਤੇ ਥਰਡ ਏ ਸੀ ਕੋਚ ਵੀ ਸ਼ੁਰੂ ਕਰ ਦਿੱਤੇ ਗਏ ਹਨ। ਇਸ ਟ੍ਰੇਨ ਦੀ ਬੁਕਿੰਗ ਵੀ ਰੇਲਵੇ ਬੋਰਡ ਵੱਲੋਂ ਸ਼ੁਰੂ ਕੀਤੀ ਗਈ ਹੈ।