ਰੇਹੜੀਆਂ ਤੇ ਫੜ੍ਹੀਆਂ ਲਗਾਉਣ ਵਾਲੇ ਹੋ ਜਾਣ ਸਾਵਧਾਨ – ਪੰਜਾਬ ਸਰਕਾਰ ਨੇ ਕਰਤਾ ਇਹ ਨਵਾਂ ਹੁਕਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੇ ਜਿੱਥੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤੇ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਉੱਥੇ ਹੀ ਸਰਕਾਰ ਵੱਲੋਂ ਆਏ ਦਿਨ ਕੁਝ ਨਾ ਕੁਝ ਵੱਖਰਾ ਕੀਤਾ ਜਾ ਰਿਹਾ ਹੈ ਅਤੇ ਜਿਸ ਨੂੰ ਲੈ ਕੇ ਐਲਾਨ ਵੀ ਕੀਤੇ ਜਾ ਰਹੇ ਹਨ ਜਿੱਥੇ ਲੋਕਾਂ ਵਿੱਚ ਇਨ੍ਹਾਂ ਨੂੰ ਸੁਣ ਕੇ ਖੁਸ਼ੀ ਦੀ ਲਹਿਰ ਵੀ ਵੇਖੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ।

ਸਰਕਾਰ ਵੱਲੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉਥੇ ਹੀ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਹੁਣ ਰੇਹੜ੍ਹੀਆ ਤੇ ਫੜੀਆਂ ਲਗਾਉਣ ਵਾਲਿਆਂ ਲਈ ਪੰਜਾਬ ਸਰਕਾਰ ਵੱਲੋਂ ਇਹ ਨਵਾਂ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਦਲ ਚੱਲਣ ਵਾਲਿਆਂ ਨੂੰ ਜਿੱਥੇ ਸੁਰੱਖਿਅਤ ਰਸਤਾ ਨਹੀਂ ਮਿਲਦਾ ਅਤੇ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ ਅਤੇ ਨਜਾਇਜ਼ ਕਬਜ਼ਾ ਕਰਕੇ ਫੁੱਟਪਾਥ ਉਪਰ ਰੇਹੜੀਆਂ ਅਤੇ ਫੜੀਆਂ ਹਟਾਉਣ ਦੇ ਹੁਕਮ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਕਿਉਂਕਿ ਬਹੁਤ ਸਾਰੇ ਅਜਿਹੇ ਲੋਕਾਂ ਵੱਲੋਂ ਜਿਥੇ ਫੁੱਟਪਾਥ ਤੇ ਚਲਣ ਵਾਲੇ ਰਸਤੇ ਉੱਪਰ ਆਪਣੀਆਂ ਦੁਕਾਨਾਂ ਲਗਾ ਲਈਆਂ ਜਾਂਦੀਆਂ ਹਨ।

ਜਿਸ ਨਾਲ ਸੜਕਾਂ ਅਤੇ ਫੁੱਟਪਾਥ ਤੇ ਚਲਣ ਵਾਲੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕੇ ਸਾਰੇ ਫੁੱਟਪਾਥ ਉਪਰ ਰੇਹੜੀਆਂ ਅਤੇ ਫੜੀਆਂ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਥੇ ਹੀ ਕੋਈ ਵੀ ਨਜਾਇਜ਼ ਕਬਜ਼ੇ ਵੀ ਨਹੀਂ ਕਰ ਸਕੇਗਾ। ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ ਸਾਰੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਉਪਰ ਧਿਆਨ ਦੇਣ ਅਤੇ ਇਹਨਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ।