ਲਖੀਮਪੁਰ ਕਾਂਡ ਦਾ ਕਰਕੇ ਹੁਣ ਫਿਰ ਇਥੇ ਹੋ ਗਿਆ ਮੌਤ ਦਾ ਤਾਂਡਵ , ਛਾਈ ਫਿਰ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵੱਲੋਂ ਕਾਫੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮੰਗ ਨੂੰ ਕਾਇਮ ਰੱਖਦੇ ਹੋਏ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਪੱਕੇ ਮੋਰਚੇ ਲਾਏ ਹੋਏ ਹਨ। ਉਥੇ ਹੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਜਿੱਥੇ ਕਿਸਾਨਾਂ ਵਲੋ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਹਿਲਾਂ ਹਰਿਆਣਾ ਵਿੱਚ ਕਿਸਾਨਾਂ ਨਾਲ ਲਾਠੀਚਾਰਜ ਕੀਤਾ ਗਿਆ ਉਥੇ ਹੀ ਬੀਤੇ ਦਿਨੀਂ ਯੂਪੀ ਦੇ ਵਿੱਚ 4 ਕਿਸਾਨਾਂ ਦੀ ਮੌਤ ਹੋ ਗਈ, ਅਤੇ ਕਈ ਗੰਭੀਰ ਜ਼ਖਮੀ ਹੋਏ ਹਨ। ਜਿਸ ਕਾਰਨ ਕਿਸਾਨੀ ਅੰਦੋਲਨ ਦੀ ਮਿਸਾਲ ਫਿਰ ਤੋਂ ਤੇਜ਼ ਹੋ ਗਈ ਹੈ।

ਹੁਣ ਲਖੀਮਪੁਰ ਕਾਂਡ ਤੋਂ ਬਾਅਦ ਇਥੇ ਵੀ ਮੌਤ ਦਾ ਤਾਂਡਵ ਹੋਇਆ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ ਬੀਤੇ ਦਿਨੀਂ ਇੱਕ ਕਿਸਾਨ ਅਤੇ ਭਾਜਪਾ ਹਿਮਾਇਤੀਆਂ ਦੇ ਵਿਚਕਾਰ ਹੋਈ ਝੜਪ ਵਿੱਚ ਚਾਰ ਕਿਸਾਨਾਂ ਦੀ ਮੌਤ ਉਸ ਸਮੇਂ ਹੋ ਗਈ ਸੀ ਜਦੋਂ ਭਾਜਪਾ ਦੇ ਨੇਤਾ ਦੇ ਬੇਟੇ ਵੱਲੋਂ ਕਿਸਾਨਾਂ ਉਪਰ ਕਾਰ ਚੜ੍ਹਾ ਦਿੱਤੀ ਗਈ ਸੀ। ਹੁਣ ਇਸ ਘਟਨਾ ਤੋਂ ਦੁਖੀ ਹੋ ਕੇ ਲੁਧਿਆਣਾ ਜਿਲੇ ਦੇ ਵਿੱਚ ਪਿੰਡ ਸੁਧਾਰ ਪੱਤੀ ਦੇ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਜੋ ਪਹਿਲੇ ਦਿਨ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਹੈ ਅਤੇ ਦਿੱਲੀ ਤੋਂ ਚਾਰ ਦਿਨ ਪਹਿਲਾਂ ਹੀ ਆਪਣੇ ਘਰ ਪਰਤਿਆ ਸੀ। ਜਿਸ ਦੀ ਪਹਿਚਾਣ ਪਿੰਡ ਸੁਧਾਰ ਪੱਤੀ ਧਾਲੀਵਾਲ ਦੇ ਨਿਵਾਸੀ ਪਰਮਜੀਤ ਸਿੰਘ 48 ਸਾਲਾ ਵਜੋਂ ਹੋਈ ਹੈ। ਜਿਸ ਨੇ ਪਿੰਡ ਦੇ ਬਾਹਰ ਨਹਿਰ ਦੇ ਨਜ਼ਦੀਕ ਇਕ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਔਰਤਾਂ ਵੱਲੋਂ ਮਨਰੇਗਾ ਯੋਜਨਾ ਦੇ ਤਹਿਤ ਅਬੋਹਰ ਬਰਾਂਚ ਨਹਿਰ ਦੇ ਨੇੜੇ ਕੰਮ ਕੀਤਾ ਜਾਣ ਪਿੱਛੋਂ ਘਰ ਵਾਪਸੀ ਕੀਤੀ ਜਾ ਰਹੀ ਸੀ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਮ੍ਰਿਤਕ ਕੋਲੋਂ ਖੁ-ਦ-ਕੁ-ਸ਼ੀ ਨੋਟ ਵੀ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਉਸ ਵੱਲੋਂ ਯੂਪੀ ਵਿਖੇ ਹੋਈ ਘਟਨਾ ਦਾ ਜਿਕਰ ਕੀਤਾ ਗਿਆ ਹੈ। ਜਿਸ ਵਿਚ ਮ੍ਰਿਤਕ ਨੇ ਲਿਖਿਆ ਹੈ ਕਿ ਉਸ ਵੱਲੋਂ ਲਖੀਮਪੁਰ ਵਿੱਚ ਕਿਸਾਨਾਂ ਨਾਲ ਵਾਪਰੀ ਇਸ ਘਟਨਾ ਨੂੰ ਸਹਿਣ ਨਹੀਂ ਕੀਤਾ ਜਾ ਰਿਹਾ।