ਲਖੀਮਪੁਰ ਕਾਂਡ ਦੇ ਵਿਰੋਧ ਚ ਬੰਦ ਕਰਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚਲਦਿਆਂ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਨੂੰ ਲੈ ਕੇ ਕਿਸਾਨਾਂ ਵਿੱਚ ਗੁੱਸਾ ਕਾਫ਼ੀ ਗਰਮਾਇਆ ਹੋਇਆ ਹੈ। ਇਸ ਦੇ ਚਲਦਿਆਂ ਬਹੁਤ ਸਾਰੇ ਕਿਸਾਨਾਂ ਵੱਲੋਂ ਭਾਰਤ ਦੇ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਰਹਿੰਦਾ ਹੈ ਅਤੇ ਚੱਕੇ ਜਾਮ ਕੀਤੇ ਜਾਂਦੇ ਰਹਿੰਦੇ ਹਨ। ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ ਸੀ, ਜਿਥੇ ਕਿਸਾਨਾਂ ਉਤੇ ਭਾਜਪਾ ਨੇਤਾ ਦੇ ਲੜਕੇ ਨੇ ਕਾਰ ਚੜ੍ਹਾ ਦਿੱਤੀ, ਜਿਸ ਕਰਕੇ ਕਈ ਕਿਸਾਨਾਂ ਦੀ ਜਾਨ ਚਲੀ ਗਈ ਅਤੇ ਕਈ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਕਿਸਾਨਾਂ ਵੱਲੋਂ ਇਸ ਮਾਮਲੇ ਦਾ ਦੁਨੀਆਂ ਭਰ ਵਿੱਚ ਵਿਰੋਧ ਕੀਤਾ ਗਿਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਕਾਫ਼ੀ ਰੋਸ ਪ੍ਰ-ਦ-ਰ-ਸ਼-ਨ ਕੀਤੇ ਜਾ ਰਹੇ ਹਨ। ਇਸੇ ਮਾਮਲੇ ਨਾਲ ਜੁੜੀ ਇਕ ਹੋਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਸੱਤਾਧਾਰੀ ਗੱਠਜੋੜ ਵਿਕਾਸ ਅਗਾੜੀ, ਐੱਨਸੀਪੀ ਅਤੇ ਕਾਂਗਰਸ ਨੇ ਇਸ ਮਾਮਲੇ ਵਿੱਚ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਲੋਕਾਂ ਨੂੰ ਸ਼ਨੀਵਾਰ ਨੂੰ ਮਾਹਰਾਸ਼ਟਰ ਬੰਦ ਕਰਨ ਦਾ ਸੱਦਾ ਦਿੱਤਾ ਹੈ। ਇਨ੍ਹਾਂ ਪਾਰਟੀਆਂ ਵੱਲੋਂ ਅਤੇ ਮਹਾਰਾਸ਼ਟਰ ਦੀ ਸਰਕਾਰ ਵੱਲੋਂ ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਇਸ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਮਹਾਰਾਸ਼ਟਰ ਬੰਦ ਦੇ ਸਮਰਥਨ ਵਿਚ ਪੂਰੇ ਰਾਜ ਦੀਆਂ ਦੁਕਾਨਾਂ ਸ਼ਾਮ 4 ਵਜੇ ਤੱਕ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਰਾਜ ਦੇ ਹਰ ਸ਼ਹਿਰ ਅਤੇ ਇਲਾਕੇ ਨੂੰ ਇਸ ਬੰਦ ਵਿੱਚ ਆਪਣਾ ਸਮਰਥਨ ਦੇਣ ਦੀ ਅਪੀਲ ਕੀਤੀ ਗਈ ਹੈ। ਫੈਡਰੇਸ਼ਨ ਆਫ ਰੀਟੇਲਰਸ ਐਂਡ ਟ੍ਰੇਡਰਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਵੀ ਇਸ ਬੰਦ ਦੇ ਸਮਰਥਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਇਹਨਾਂ ਸਭ ਨੇ ਦੱਸਿਆ ਹੈ ਕਿ ਲੋਕਾਂ ਨੂੰ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ ਕੇਂਦਰ ਸਰਕਾਰ ਵਿਰੁੱਧ ਜਾਗਰੁਕ ਕਰਨਾ ਕਾਫ਼ੀ ਜ਼ਰੂਰੀ ਹੈ।

ਮਹਾਰਾਸ਼ਟਰ ਸਰਕਾਰ ਦੇ ਮੰਤਰੀ ਅਤੇ ਐਨਸੀਪੀ ਬੁਲਾਰੇ ਨਵਾਬ ਮਲਿਕ ਨੇ ਭਾਜਪਾ ਸਰਕਾਰ ਦੀ ਕਾਫੀ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਸਾਨਾਂ ਦਾ ਹਤਿਆਰਾ ਦੱਸਿਆ ਹੈ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਉਤ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਹੱਤਿਆ ਕਾਂਡ ਦੇ ਵਿਰੋਧ ਵਿੱਚ 11 ਅਕਤੂਬਰ ਨੂੰ ਬੰਦ ਹੋ ਰਹੇ ਮਹਾਰਾਸ਼ਟਰ ਵਿੱਚ ਆਪਣੀ ਪਾਰਟੀ ਸਮੇਤ ਪੂਰੀ ਤਾਕਤ ਨਾਲ ਹਿੱਸਾ ਲੈਣ ਦਾ ਐਲਾਨ ਕੀਤਾ ਹੈ।