ਲਖੀਮਪੁਰ ਹਾਦਸੇ ਤੋਂ ਬਾਅਦ ਹੁਣੇ ਹੁਣੇ ਮੁੱਖ ਮੰਤਰੀ ਚੰਨੀ ਵਲੋਂ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਪਿਛਲੇ ਸਾਲ ਤੋਂ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਉਹ ਸਾਰੇ ਸੂਬਿਆਂ ਵਿੱਚ ਵੀ ਸੂਬਾ ਸਰਕਾਰ ਦਾ ਵਿਰੋਧ ਕਰਦੇ ਹੋਏ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਅਤੇ ਰੈਲੀਆਂ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਰਾਂ ਹੀ ਯੂ ਪੀ ਵਿੱਚ ਕੱਲ੍ਹ ਵਾਪਰੀ ਘਟਨਾ ਵਿਚ ਜਿਥੇ 3 ਕਿਸਾਨਾਂ ਦੀ ਮੌਤ ਹੋ ਗਈ ਹੈ ਉਥੇ ਹੀ ਕਈ ਕਿਸਾਨ ਜ਼ਖ਼ਮੀ ਹੋਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਯੂ ਪੀ ਦੇ ਉਪ ਮੁੱਖ ਮੰਤਰੀ ਵੱਲੋਂ ਕਿਸੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਜਾਣਾ ਸੀ ਜਿਥੇ ਉਹ ਪਹੁੰਚ ਰਹੇ ਹਨ।

ਉੱਥੇ ਹੀ ਇਸ ਦੀ ਖਬਰ ਕਿਸਾਨਾਂ ਨੂੰ ਮਿਲਣ ਤੇ ਉਨ੍ਹਾਂ ਵੱਲੋਂ ਉੱਥੇ ਪਹੁੰਚ ਕਰ ਕੇ ਉਹਨਾਂ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਜਿੱਥੇ ਇੱਕ ਕਾਰ ਵੱਲੋਂ ਤਿੰਨ ਕਿਸਾਨਾਂ ਨੂੰ ਕੁਚਲ ਦਿੱਤਾ ਗਿਆ ਅਤੇ ਕਈ ਕਿਸਾਨ ਜ਼ਖ਼ਮੀ ਹੋਏ ਹਨ। ਹੁਣ ਯੂ ਪੀ ਦੇ ਕਾਂਡ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਇਹ ਕੰਮ ਕਰਨ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ ਯੂ ਪੀ ਦੇ ਲਖੀਮਪੁਰ ਖੀਰੀ ਵਿਖੇ ਵਾਪਰੇ ਹਾਦਸੇ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ ਗਿਆ ਹੈ।

ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਜਾਹਿਰ ਕਰਨ ਲਈ ਅਤੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਸ਼ਾਮਲ ਹੋਣ ਵਾਸਤੇ ਯੂਪੀ ਜਾਣ ਦਾ ਆਖਿਆ ਗਿਆ ਹੈ ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਚਿੱਠੀ ਲਿਖ ਕੇ ਯੂਪੀ ਦੇ ਵਧੀਕ ਮੁੱਖ ਸਕੱਤਰ ਨੂੰ ਸੂਚਿਤ ਕੀਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਯੂਪੀ ਆਉਣ ਤੇ ਹੈਲੀਕਾਪਟਰ ਦੇ ਉਤਰਨ ਦੀ ਇਜਾਜ਼ਤ ਦਿੱਤੀ ਜਾਵੇ। ਉਥੇ ਹੀ ਯੂਪੀ ਸਰਕਾਰ ਵੱਲੋਂ ਕੱਲ ਵਾਪਰੀ ਘਟਨਾ ਤੋਂ ਬਾਅਦ ਲਖੀਮਪੁਰ ਖੇੜੀ ਜਾਣ ਵਾਲੇ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ।

ਜਿੱਥੇ ਯੂਪੀ ਸਰਕਾਰ ਵੱਲੋਂ ਧਾਰਾ 144 ਲਾਗੂ ਕੀਤੀ ਗਈ ਹੈ। ਉੱਥੇ ਹੀ ਸਾਰੇ ਰਾਜਨੀਤਿਕ ਆਗੂਆਂ ਨੂੰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਉਸ ਸਮੇਂ ਤੱਕ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਦੋਸ਼ੀਆਂ ਨੂੰ ਹਿਰਾਸਤ ਵਿਚ ਨਹੀਂ ਲਿਆ ਜਾਂਦਾ। ਸਾਰੀ ਸੰਗਤ ਵੱਲੋਂ ਕਿਸਾਨਾਂ ਦੇ ਕੋਲ ਬੈਠ ਕੇ ਸਾਰੀ ਰਾਤ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਦੱਸਿਆ ਗਿਆ ਹੈ ਕਿ ਕੱਲ੍ਹ ਵਾਪਰੇ ਇਸ ਹਾਦਸੇ ਕਾਰਨ ਚਾਰ ਕਿਸਾਨਾ ਸਮੇਤ ਅੱਠ ਲੋਕਾਂ ਦੀ ਮੌਤ ਹੋਈ ਹੈ।