ਲੁਧਿਆਣੇ ਤੋਂ ਬਾਅਦ ਹੁਣ ਇਸ ਜਿਲ੍ਹੇ ਬਾਰੇ ਸਰਕਾਰ ਵਲੋਂ ਦੁਕਾਨਾਂ ਖੋਲਣ ਬਾਰੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਤਰ੍ਹਾਂ ਦੀਆਂ ਖਾਸ ਪਬੰਦੀਆਂ ਲਗਾਈਆਂ ਗਈਆਂ ਸਨ। ਉਥੇ ਹੀ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਇਹ ਖਾਸ ਅਧਿਕਾਰ ਦਿੱਤੇ ਗਏ ਹਨ ਕਿ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲਾ ਲੈ ਸਕਦੇ ਹਨ। ਉਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਖਿਲਾਫ ਵੀ ਸਖਤ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਪੁਲਿਸ ਪ੍ਰਸ਼ਾਸਨ ਨੂੰ ਵੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

ਲੁਧਿਆਣੇ ਤੋਂ ਬਾਅਦ ਹੁਣ ਇਸ ਜ਼ਿਲ੍ਹੇ ਬਾਰੇ ਵੀ ਸਰਕਾਰ ਵੱਲੋਂ ਦੁਕਾਨਾਂ ਖੋਲਣ ਬਾਰੇ ਇਕ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕਰੋਨਾ ਕੇਸਾਂ ਦੀ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਮਹਾਂਨਗਰ ਲੁਧਿਆਣਾ ਦੇ ਡੀਸੀ ਵੱਲੋਂ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਉਥੇ ਹੀ ਲੁਧਿਆਣਾ ਦੀ ਤਰਜ਼ ਤੇ ਹੁਣ ਜਲੰਧਰ ਵਿਚ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਰਾਹਤ ਦੇਣ ਦਾ ਐਲਾਨ ਕਰ ਦਿਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਹੈ ਕਿ ਉਨ੍ਹਾਂ ਨੇ ਵਪਾਰੀਆਂ ਦੀ ਮੰਗ ਉਪਰ ਹੀ ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਦੁਕਾਨਾਂ ਨੂੰ ਖੋਲਣ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਜ਼ਿਲ੍ਹਾ ਜਲੰਧਰ ਅੰਦਰ ਪਹਿਲਾ ਦੁਕਾਨਦਾਰ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਦੁਕਾਨਾਂ ਨੂੰ ਖੋਲ੍ਹ ਸਕਦੇ ਸਨ। ਪਰ ਹੁਣ ਇਸ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ

ਪ੍ਰਸ਼ਾਸਨ ਵੱਲੋਂ ਲਾਗੂ ਕੀਤੇ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਜਲੰਧਰ ਵਿੱਚ ਸਾਰੀਆਂ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੈਰ ਜਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਇਸ ਰਾਹਤ ਨਾਲ ਵਪਾਰੀਆਂ ਅਤੇ ਦੁਕਾਨਦਾਰਾਂ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ।