ਲੈਂਹਬਰ ਹੁਸੈਨਪੁਰੀ ਪ੍ਰੀਵਾਰਕ ਕਲੇਸ਼ ਮਾਮਲੇ ਚ ਹੁਣ ਆਇਆ ਇਹ ਵੱਡਾ ਮੋੜ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀ ਗਾਇਕ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਜਿੱਥੇ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਵੀ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਅਜਿਹੇ ਗਾਇਕ ਅਤੇ ਅਦਾਕਾਰ ਜੋ ਮੁਸ਼ਕਿਲ ਦੇ ਦੌਰ ਵਿਚ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਹਨ, ਉਹ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਥੇ ਹੀ ਕੁਝ ਗਾਇਕ ਆਪਣੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਿਸੇ ਨਾ ਕਿਸੇ ਕਾਰਨ ਵਿਵਾਦਾਂ ਵਿਚ ਘਿਰ ਜਾਂਦੇ ਹਨ।

ਪੰਜਾਬ ਦੇ ਮਸ਼ਹੂਰ ਗਾਇਕ ਲੈਂਬਰ ਹੁਸੈਨਪੁਰੀ ਦੇ ਪਰਿਵਾਰਕ ਮਾਮਲੇ ਵਿਚ ਇਕ ਨਵਾਂ ਮੋੜ ਆ ਗਿਆ ਹੈ। ਲੈਂਬਰ ਹੁਸੈਨਪੁਰੀ ਦੇ ਪਰਿਵਾਰਕ ਮਾਮਲੇ ਵਿੱਚ ਹੋਏ ਵਿਵਾਦ ਨੂੰ ਲੈ ਕੇ ਸ਼ੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿਚ ਜਿੱਥੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਦੋਹਾਂ ਧਿਰਾਂ ਨੂੰ 5 ਜੂਨ ਨੂੰ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਣ ਲਈ ਆਖਿਆ ਗਿਆ ਸੀ। ਉਥੇ ਹੀ ਅੱਜ ਲੈਂਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਸਾਹਮਣੇ ਇਸ ਮਾਮਲੇ ਨੂੰ ਲੈ ਕੇ ਪੇਸ਼ ਹੋਏ ਹਨ। ਜਿਨ੍ਹਾਂ ਵੱਲੋਂ ਆਪਣਾ ਪੱਖ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੀ ਵਧੇਰੇ ਜਾਇਦਾਦ ਉਨ੍ਹਾਂ ਦੀ ਪਤਨੀ ਦੇ ਨਾਮ ਉੱਪਰ ਹੈ।

ਤੇ ਉਨ੍ਹਾਂ ਦੀ ਸਾਲੀ ਦੀ ਦਖਲਅੰਦਾਜ਼ੀ ਕਾਰਨ ਹੀ ਉਨ੍ਹਾਂ ਦੀ ਪਤਨੀ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਮਹਿਲਾ ਕਮਿਸ਼ਨ ਵੱਲੋਂ ਜਿਥੇ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਸੀ ਉਥੇ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਮਾਮਲੇ ਉਪਰ ਕਾਰਵਾਈ ਕਰਦੇ ਹੋਏ ਦੋਹਾਂ ਧਿਰਾਂ ਨੂੰ ਬੁਲਾਇਆ ਗਿਆ ਸੀ। ਪਰ ਅੱਜ ਲਹਿਬਰ ਹੁਸੈਨਪੁਰੀ ਦੀ ਪਤਨੀ ਅਤੇ ਬੱਚੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸਾਹਮਣੇ ਪੇਸ਼ ਨਹੀਂ ਹੋਏ। ਨਾ ਹੀ ਇਸ ਬਾਰੇ ਕੋਈ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੀ ਪਤਨੀ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਸ਼ੂਗਰ ਵਧੀ ਹੋਈ ਹੈ। ਇਸ ਮਾਮਲੇ ਨੂੰ ਦੇਖਦੇ ਹੋਏ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਲਹਿਬਰ ਹੁਸੈਨਪੁਰੀ ਦੀ ਪਤਨੀ ਗਲਤ ਸਾਬਤ ਹੁੰਦੀ ਹੈ ਤਾਂ ਉਹਨਾਂ ਦੇ ਖ਼ਿਲਾਫ਼ ਵੀ ਐਕਸ਼ਨ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਦਾ ਇਹ ਮਤਲਬ ਨਹੀਂ ਕਿ ਜੇਕਰ ਔਰਤ ਗਲਤ ਹੈ ਤਾਂ ਉਸ ਦਾ ਬਚਾਅ ਕੀਤਾ ਜਾਵੇ। ਉਨ੍ਹਾਂ ਫਿਲਹਾਲ ਜਲੰਧਰ ਪੁਲਿਸ ਨੂੰ ਇਹ ਆਦੇਸ਼ ਦਿੱਤੇ ਹਨ ਕਿ ਲਹਿੰਬਰ ਹੁਸੈਨਪੁਰੀ ਨੂੰ ਉਸਦੇ ਬੱਚਿਆਂ ਨਾਲ ਮਿਲਣ ਤੋਂ ਨਾ ਰੋਕਿਆ ਜਾਵੇ ਇਸ ਮਾਮਲੇ ਸਬੰਧੀ ਬੱਚਿਆਂ ਦੀ ਸਟੇਟਮੇਂਟ ਵੀ ਲਈ ਜਾਵੇਗੀ। ਹੁਸੈਨਪੁਰੀ ਦੀ ਪਤਨੀ ਨਾ ਆਪ ਕਮਿਸ਼ਨ ਸਾਹਮਣੇ ਪੇਸ਼ ਹੋਈ ਤੇ ਨਾ ਹੀ ਕੋਈ ਆਪਣਾ ਬਿਆਨ ਭੇਜਿਆ।