ਵਧਦੇ ਹੋਏ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਇਥੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਜਨਤਕ ਥਾਵਾਂ ਤੇ ਮਾਸਕ ਪਹਿਨਣ ਦੇ ਦਿੱਤੇ ਹੁਕਮ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਦੁਨੀਆਂ ਦੇ ਹਰ ਕੋਨੇ ਵਿੱਚ ਆਪਣਾ ਅਸਰ ਦਿਖਾਇਆ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਤੋਂ ਆਉਣ ਤੋਂ ਬਚ ਨਹੀਂ ਸਕਿਆ। ਇਸ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਉਥੇ ਹੀ ਲੋਕਾਂ ਦੇ ਮਨ ਅੰਦਰ ਇਕ ਅਜਿਹਾ ਡਰ ਬੈਠ ਗਿਆ ਹੈ, ਜੋ ਹੁਣ ਦੂਰ ਨਹੀਂ ਹੋ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਉੱਥੇ ਹੀ ਕਈ ਦੇਸ਼ਾਂ ਵੱਲੋਂ ਸਖ਼ਤ ਤਾਲਾਬੰਦੀ ਵੀ ਕਰ ਦਿੱਤੀ ਗਈ ਸੀ। ਜਿੱਥੇ ਸਰਹੱਦਾਂ ਉਪਰ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਦੂਸਰੇ ਦੇਸ਼ਾਂ ਵਿੱਚ ਜਾਣ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ।

ਹੁਣ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਇੱਥੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੇ ਜਨਤਕ ਥਾਵਾਂ ਤੇ ਮਾਸਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਚੰਡੀਗੜ੍ਹ ਦੇ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਫਿਰ ਤੋਂ ਪ੍ਰਸ਼ਾਸਨ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਉਹਨਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਉਥੇ ਹੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕਰਦੇ ਹੋਏ ਹੁਣ ਲੋਕਾਂ ਨੂੰ ਫਿਰ ਤੋਂ ਕਰੋਨਾ ਪਾਂਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਵਿੱਚ ਲੋਕਾਂ ਨੂੰ ਸੋਸ਼ਲ ਡਿਸਟਸ ਰੱਖਣ ਵਾਸਤੇ ਆਖਿਆ ਗਿਆ ਹੈ ਅਤੇ ਹੱਥਾਂ ਨੂੰ ਸਾਫ ਕਰਨ ਅਤੇ ਜਨਤਕ ਥਾਵਾਂ ਤੇ ਜਾਣ ਸਮੇਂ ਮਾਸਕ ਪਹਿਨਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉੱਥੇ ਹੀ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਰੋਨਾ ਸਬੰਧੀ ਹੈਲਪਲਾਈਨ ਨੰਬਰ 1075 ਤੇ 9779558282 ਜਾਰੀ ਕੀਤਾ ਹੈ ਉਥੇ ਹੀ ਲੋਕਾਂ ਨੂੰ ਕਰੋਨਾ ਤੋਂ ਬਚਣ ਵਾਸਤੇ ਕਰੋਨਾ ਟੀਕਾਕਰਣ ਕਰਵਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਬਿਨਾਂ ਕੰਮ ਤੋਂ ਬਾਹਰ ਨਿਕਲਣ ਤੋਂ ਬਚਾ ਰਖਣ ਵਾਸਤੇ ਆਖਿਆ ਗਿਆ ਹੈ।