ਵਾਪਰਿਆ ਕਹਿਰ ਕਨੇਡਾ ਚ ਭਿਆਨਕ ਹਾਦਸੇ ਚ ਹੋਈ 5 ਪੰਜਾਬੀ ਸਟੂਡੈਂਟਾਂ ਦੀ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਤੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਵਿਦੇਸ਼ਾਂ ਵਿੱਚ ਜਾ ਕੇ ਨੌਜਵਾਨਾਂ ਵੱਲੋਂ ਜਿੱਥੇ ਪੜ੍ਹਾਈ ਦੇ ਨਾਲ-ਨਾਲ ਕੰਮਕਾਰ ਕੀਤੇ ਜਾਂਦੇ ਹਨ ਅਤੇ ਸਖਤ ਮਿਹਨਤ ਕਰ ਕੇ ਉਚ ਮੰਜ਼ਿਲ ਨੂੰ ਹਾਸਲ ਕੀਤਾ ਜਾਂਦਾ ਹੈ। ਉੱਥੇ ਹੀ ਵਿਦੇਸ਼ਾਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ, ਜੋ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਇੱਥੇ ਵਿਦੇਸ਼ ਵਿਚ ਕਹਿਰ ਵਾਪਰਿਆ ਹੈ ਜਿਥੇ ਪੰਜ ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਬੀਤੇ 2 ਸਾਲਾਂ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਵਿਦੇਸ਼ ਤੋਂ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੈਨੇਡਾ ਦੇ ਉਨਟਾਰੀਓ ਵਿਚ ਇਕ ਸੜਕ ਹਾਦਸੇ ਦੌਰਾਨ 5 ਪੰਜਾਬੀ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਦੋ ਜੇਰੇ ਇਲਾਜ ਹਨ।

ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਇਹ ਭਿਆਨਕ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਯਾਤਰੀ ਵੈਨ ਵਿੱਚ ਇਹ ਸਾਰੇ ਨੌਜਵਾਨ ਸ਼ਨੀਵਾਰ ਦੀ ਸਵੇਰ ਨੂੰ ਹਾਈਵੇ 401 ਤੇ ਪੱਛਮ ਵੱਲ ਜਾ ਰਹੇ ਸਨ।

ਉਸੇ ਸਮੇਂ ਇਹ ਗੱਡੀ ਇਕ ਟਰੈਕਟਰ ਟਰੇਲਰ ਨਾਲ ਤੜਕੇ 3:45 ਦੇ ਸਮੇਂ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਮੋਹਿਤ ਚੌਹਾਨ, ਕਰਨਪਾਲ ਸਿੰਘ, ਪਵਨ ਕੁਮਾਰ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।