ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਬਾਰੇ ਸੋਚਿਆ ਵੀ ਨਹੀਂ ਹੁੰਦਾ ਕਿ ਉਨ੍ਹਾਂ ਦਾ ਬਸ ਦਾ ਸਫਰ ਉਨ੍ਹਾਂ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਸਾਬਤ ਹੋਵੇਗਾ। ਕਿਉਂਕਿ ਬਹੁਤ ਸਾਰੇ ਲੋਕ ਆਪਣੇ ਘਰ ਤੋਂ ਆਉਣ ਜਾਣ ਵਾਸਤੇ ਬੱਸ ਵਿਚ ਸਫ਼ਰ ਕਰਨ ਨੂੰ ਪਹਿਲ ਦਿੰਦੇ ਹਨ, ਜਿਸ ਸਦਕਾ ਘੱਟ ਖਰਚੇ ਅਤੇ ਘੱਟ ਸਮੇਂ ਵਿਚ ਆਪਣੀ ਮੰਜ਼ਲ ਤੱਕ ਪਹੁੰਚਣ ਸਕਣ। ਇਥੇ ਹੀ ਬਸ ਵਿਚ ਸਫਰ ਕਰਨ ਵਾਲੇ ਲੋਕ ਇਸ ਗੱਲ ਤੋਂ ਅਣਜਾਣ ਹੁੰਦੇ ਹਨ ਕਿ ਰਸਤੇ ਵਿਚ ਉਨ੍ਹਾਂ ਨਾਲ ਕੋਈ ਵੀ ਹਾਦਸਾ ਵਾਪਰ ਸਕਦਾ ਹੈ ਜਿਸ ਵਿੱਚ ਉਨ੍ਹਾਂ ਦੀ ਜ਼ਿੰਦਗੀ ਹੀ ਖ਼ਤਮ ਹੋ ਜਾਵੇਗੀ।
ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਭਿ-ਆ-ਨ-ਕ ਸੜਕ ਹਾਦਸੇ ਵਿੱਚ ਦਰਜਨਾਂ ਲੋਕ ਹਾਦਸੇ ਦਾ ਸ਼ਿਕਾਰ ਹੋਏ ਹਨ, ਹੋਈਆਂ ਮੌਤਾਂ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਸਥਾਨ ਦੇ ਬਾੜਮੇਰ ਜੋਧਪੁਰ ਹਾਈਵੇ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਬੱਸ ਅਤੇ ਇਕ ਟੈਕਰ ਦੀ ਹੋਈ ਭਿਆਨਕ ਟੱਕਰ ਵਿੱਚ 12 ਲੋਕਾਂ ਦੀ ਜਿੰਦੇ ਸਾੜ ਜਾਣ ਕਰਕੇ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਬਚੇ ਹੋਏ ਇੱਕ ਯਾਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਹੈ ਜਦੋਂ ਬੱਸ ਨਾਲ ਗਲਤ ਸਾਈਡ ਤੋਂ ਆ ਰਹੇ ਟੈਂਕਰ ਦੀ ਭਿਆਨਕ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਟੱਕਰ ਹੁੰਦੇ ਸਾਰ ਹੀ ਬੱਸ ਨੂੰ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਬੱਸ ਪੂਰੀ ਤਰਾਂ ਸੜ ਕੇ ਸੁਆਹ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਗਏ, ਇੱਥੇ ਹੀ ਬੱਸ ਵਿਚ ਸਵਾਰ 25 ਲੋਕਾਂ ਵਿੱਚੋਂ 10 ਲੋਕਾਂ ਨੂੰ ਹੀ ਬਚਾਇਆ ਜਾ ਸਕਿਆ ਹੈ।
ਜਿੱਥੇ ਭਾਰੀ ਗਿਣਤੀ ਵਿੱਚ ਪੁਲਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਹੈ ਉਥੇ ਹੀ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਬਚਾਅ ਕਾਰਜ ਵੀ ਜਾਰੀ ਹਨ। ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ ਦੀ ਸਿਆਸਤ ਚ ਹੁਣ ਪਿਆ ਇਹ ਖਿਲਾਰਾ – ਕਾਂਗਰਸ ਲਈ ਆਈ ਤਾਜਾ ਵੱਡੀ ਚੰਗੀ ਖਬਰ
Next Postਪੰਜਾਬ ਚ ਇਥੇ ਵਿਆਹ ਦੀਆਂ ਖੁਸ਼ੀਆਂ ਚ ਵਾਪਰਿਆ ਇਹ ਭਿਆਨਕ ਕਾਂਡ – ਤਾਜਾ ਵੱਡੀ ਖਬਰ