ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਵਾਪਰ ਰਹੇ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਸਨੂੰ ਰੋਕਣ ਵਾਸਤੇ ਸਮੇਂ ਸਮੇਂ ਤੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਵਰਤੀਆਂ ਜਾਂਦੀਆਂ ਅਣਗਹਿਲੀ ਦੇ ਚੱਲਦੇ ਹੋਏ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਹੁਤ ਸਾਰੇ ਪਰਵਾਰਾਂ ਦੀਆਂ ਖੁਸ਼ੀਆਂ ਅਜਿਹੇ ਹਾਦਸਿਆਂ ਦੀ ਭੇਟ ਚੜ੍ਹ ਜਾਂਦੀਆਂ ਹਨ।
ਹੁਣ ਇਥੇ ਕਹਿਰ ਵਾਪਰਿਆ ਹੈ ਜਿੱਥੇ ਨਵਜੰਮੇ ਪੁੱਤਰ ਦੀ ਇਸ ਤਰ੍ਹਾਂ ਮੌਤ ਹੋ ਗਈ ਹੈ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਰਵਾਰ ਚੰਡੀਗੜ੍ਹ ਪੀਜੀਆਈ ਤੋਂ ਆਪਣੇ ਘਰ ਹਰਿਆਣਾ ਦੇ ਕੈਥਲ ਵਿਖੇ ਪਰਤ ਰਿਹਾ ਸੀ। ਉਥੇ ਹੀ ਸ਼ੁੱਕਰਵਾਰ ਨੂੰ ਸਵੇਰੇ ਤੜਕੇ 3 ਵਜੇ ਇਹ ਭਿਆਨਕ ਸੜਕ ਹਾਦਸਾ ਚੰਡੀਗੜ੍ਹ ਹਾਈਵੇ ਤੇ ਭਾਂਖਰਪੁਰ ਕੋਲ਼ ਵਾਪਰਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ 28 ਸਾਲਾ ਸੰਦੀਪ ਕੁਮਾਰ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਮਹੀਨੇ ਹੀ ਉਨ੍ਹਾਂ ਦੇ ਘਰ ਉਨ੍ਹਾਂ ਦੀ ਪਤਨੀ ਵੱਲੋਂ ਦੋ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਗਿਆ ਸੀ।
ਬੱਚਿਆਂ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਵੱਲੋਂ ਬੱਚਿਆਂ ਨੂੰ ਪੀ ਜੀ ਆਈ ਵਿਖੇ ਦਾਖਲ ਕਰਾਇਆ ਗਿਆ ਸੀ। ਜਿੱਥੇ ਬੀਤੀ ਰਾਤ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਗਈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਬੇਟੇ ਨੂੰ ਸਿਹਤਯਾਬ ਦੱਸਦੇ ਹੋਏ ਛੁੱਟੀ ਦੇ ਦਿੱਤੀ ਗਈ। ਜਿਸ ਤੋਂ ਬਾਅਦ 28 ਸਾਲਾ ਸੰਦੀਪ ਕੁਮਾਰ ਆਪਣੇ ਮ੍ਰਿਤਕ ਬੇਟੀ ਅਤੇ ਬੇਟੇ ਨੂੰ ਲੈ ਕੇ ਹਸਪਤਾਲ ਦੀ ਐਂਬੂਲੈਂਸ ਰਾਹੀਂ ਘਰ ਵਾਪਸ ਜਾ ਰਿਹਾ ਸੀ। ਉਸ ਸਮੇਂ ਹੀ ਉਹਨਾਂ ਦੀ ਐਂਬੂਲੈਂਸ ਦੀ ਟੱਕਰ ਇਕ ਟਰੱਕ ਦੇ ਪਿੱਛੇ ਹੋ ਗਈ। ਇਸ ਹਾਦਸੇ ਵਿਚ ਜਿੱਥੇ ਨਵਜਨਮੇ ਬੱਚੇ ਦੀ ਵੀ ਮੌਤ ਹੋ ਗਈ ਉਥੇ ਹੀ ਪਿਤਾ ਸੰਦੀਪ ਕੁਮਾਰ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ।
ਜਿਸ ਨੂੰ ਪੰਚਕੂਲਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸੇ ਵਿੱਚ ਹੋਈ ਬੱਚੇ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਵਿੱਚ ਜਿੱਥੇ ਡਰਾਈਵਰ ਬਚ ਗਿਆ ਹੈ ਉੱਥੇ ਹੀ ਉਸਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜੋ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ।
Previous Postਦਾਨੀ ਪਰੇ ਤੋਂ ਪਰੇ : ਪ੍ਰੀਵਾਰ ਨੇ ਦਾਨ ਕੀਤੇ 9 ਕਰੋੜ ਰੁਪਏ – ਸਾਰੇ ਪਾਸੇ ਹੋ ਗਈ ਚਰਚਾ
Next Postਪੰਜਾਬ ਚ ਇਸ ਦਿਨ ਫਿਰ ਪੈ ਸਕਦਾ ਮੀਂਹ ਹੁਣੇ ਹੁਣੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਵੱਡਾ ਅਲਰਟ