ਵਾਪਰਿਆ ਕਹਿਰ : ਭਿਆਨਕ ਸੜਕ ਹਾਦਸੇ ਚ ਹੋਈਆਂ 6 ਮੌਤਾਂ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਸੜਕੀ ਹਾਦਸਿਆਂ ਵਿੱਚ ਹਰ ਰੋਜ਼ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਸਡ਼ਕੀ ਹਾਦਸਿਆਂ ਦੌਰਾਨ ਬਹੁਤ ਸਾਰੇ ਲੋਕ ਹਰ ਰੋਜ਼ ਆਪਣੀਆ ਕੀਮਤੀ ਜਾਨਾ ਗੁਆ ਰਹੇ ਹਨ । ਜ਼ਿਆਦਾਤਰ ਸੜਕ ਹਾਦਸੇ ਮਨੁੱਖ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਕਾਰਨ ਵਾਪਰਦੇ ਹਨ । ਬਹੁਤ ਸਾਰੇ ਹਾਦਸੇ ਅਜਿਹੇ ਵੀ ਹੁੰਦੇ ਹਨ ਜੋ ਦਿਲ ਨੂੰ ਦਹਿਲਾ ਕੇ ਰੱਖ ਦਿੰਦੇ ਹਨ ਤੇ ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ ਹੈ । ਜਿਸ ਹੱਥ ਹੁਣ ਤੱਕ ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ । ਦਰਅਸਲ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਇਟਾਵਾ ਦੇ ਵਿੱਚ ਵਾਪਰਿਆ ਜਿੱਥੇ ਇਕ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ।

ਇਹ ਟੱਕਰ ਏਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਦੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਸੂਚਨਾ ਮਿਲਦੇ ਸਾਰ ਹੀ ਪੁਲੀਸ ਵੀ ਮੌਕੇ ਤੇ ਪਹੁੰਚੀ ਜਿਨ੍ਹਾਂ ਵੱਲੋਂ ਘਟਨਾ ਦਾ ਜਾਇਜ਼ਾ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜਿਆ ਗਿਆ । ਜਦਕਿ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ । ਉੱਥੇ ਹੀ ਇਸ ਪੂਰੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੁਲੀਸ ਨੇ ਦੱਸਿਆ ਕਿ ਮੈਰੀਪੁਰ ਮਾਰਗ ਤੇ ਦੁਪਹਿਰ ਦੇ ਸਾਢੇ ਬਾਰਾਂ ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ , ਜਦੋਂ ਇੱਕ ਡੀ ਸੀ ਐਸ ਗੱਡੀ ਉਲਟ ਦਿਸ਼ਾ ਵਿੱਚ ਆ ਰਹੀ ਸੀ ਉਸੇ ਦੌਰਾਨ ਸਾਹਮਣੇ ਤੋਂ ਆ ਰਹੀ ਕਾਰ ਇਸ ਨਾਲ ਜੋਰ ਨਾਲ ਟਕਰਾਈ ਇਸ ਜ਼ਬਰਦਸਤ ਟੱਕਰ ਦੇ ਵਿੱਚ ਕਈ ਲੋਕਾਂ ਨੇ ਆਪਣੀ ਜਾਨ ਗੁਆ ਲਈ ਜਦਕਿ ਕਈ ਗੰਭੀਰ ਰੂਪ ਨਾਲ ਜ਼ਖਮੀ ਹਨ ।

ਜਿਨ੍ਹਾਂ ਨੂੰ ਇਲਾਜ ਵਿੱਚ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਉੱਥੇ ਹੀ ਇਸ ਦਰਦਨਾਕ ਘਟਨਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਸੜਕ ਹਾਦਸੇ ਚ ਹੋਈ ਲੋਕਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਹੈ ਤੇ ਨਾਲ ਹੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟਾਈ ਹੈ ।

ੳੁਨ੍ਹਾਂ ਆਪਣੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜੋ ਲੋਕ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਹਨ ਉਨ੍ਹਾਂ ਦਾ ਚੰਗੇ ਤਰੀਕੇ ਨਾਲ ਇਲਾਜ ਕਰਵਾਇਆ ਜਾਵੇ ।