ਵਾਪਰਿਆ ਕਹਿਰ ਭਿਆਨਕ ਹਾਦਸੇ ਚ ਵਿਛੀਆਂ ਲਾਸ਼ਾਂ ਹੋਈਆਂ ਏਨੀਆਂ ਜਿਆਦਾ ਮੌਤਾਂ ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਮੌਕੇ ਤੇ ਜਿਥੇ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਆਪਣੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤਿਉਹਾਰਾਂ ਨੂੰ ਮਨਾਉਣ ਦੀ ਇਜਾਜ਼ਤ ਦਿੱਤੀ ਜਾਦੀ ਹੈ। ਉਥੇ ਹੀ ਲੋਕਾਂ ਨੂੰ ਵੀ ਪੂਰੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਸਾਵਧਾਨੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਵੀ ਕਈ ਹਾਦਸੇ ਵਾਪਰ ਜਾਂਦੇ ਹਨ। ਵਾਪਰਨ ਵਾਲੇ ਅਜੇਹੇ ਕੁੱਝ ਭਿਆਨਕ ਸੜਕ ਹਾਦਸਿਆਂ ਵਿੱਚ ਜਿੱਥੇ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਹੁੰਦਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਦੀਵਾਲੀ ਦੇ ਮੌਕੇ ਤੇ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਸੜਕ ਹਾਦਸੇ ,ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਵਾਪਰਨ ਵਾਲੇ ਹਾਦਸਿਆਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਕਰ ਦਿੱਤਾ ਹੈ। ਹੁਣ ਇਥੇ ਵਾਪਰਿਆ ਕਹਿਰ, ਭਿਆਨਕ ਹਾਦਸੇ ਚ ਵਿਛੀਆਂ ਲਾਸ਼ਾਂ ,ਏਨੀਆਂ ਜਿਆਦਾ ਮੌਤਾਂ,ਇਲਾਕੇ ਵਿਚ ਪਿਆ ਸੋਗ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਦੀਵਾਲੀ ਦੇ ਮੌਕੇ ਤੇ ਇੱਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੀਤੀ ਰਾਤ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਨਲਵੀ ਪਿੰਡ ਕੋਲ ਹੋਇਆ, ਜਿੱਥੇ ਇੱਕ ਕਾਰ ਅਚਾਨਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿਚ ਸਵਾਰ ਲੋਕਾਂ ਦੀ ਇਸ ਹਾਦਸੇ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਣ ਵਾਲੀ ਇਹ ਕਾਰ ਇਸਮਾਈਲਾਬਾਦ ਤੋਂ ਸ਼ਾਹਬਾਦ ਵਲ ਆ ਰਹੀ ਸੀ , ਜਿਸ ਨਾਲ ਰਸਤੇ ਵਿਚ ਕਿ ਹਾਦਸਾ ਵਾਪਰ ਗਿਆ।

ਇਸ ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਪੰਜ ਲੋਕਾਂ ਦੀ ਪਹਿਚਾਨ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਦੀਵਾਲੀ ਦੇ ਮੌਕੇ ਤੇ ਵਾਪਰਨ ਵਾਲੇ ਅਜਿਹੇ ਦੁਖਦਾਈ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਬਹੁਤ ਸਾਰੇ ਪਰਵਾਰਾਂ ਵਿੱਚ ਇਹ ਖ਼ੁਸ਼ੀਆਂ ਵਾਲ਼ੀ ਦੀਵਾਲੀ ਕਾਲੀ ਦੀਵਾਲੀ ਬਣ ਗਈ ਹੈ।