ਵਾਪਰਿਆ ਕਹਿਰ ਭਿਆਨਕ ਹਾਦਸੇ ਲਗਾ ਲਾਸ਼ਾਂ ਦਾ ਢੇਰ ਹੋਈਆਂ ਏਨੀਆਂ ਜਿਆਦਾ ਮੌਤਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਵਾਪਰਣ ਵਾਲੇ ਹੋਰ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋ ਰਹੇ ਹਨ। ਵਾਪਰਨ ਵਾਲੇ ਹਾਦਸਿਆਂ ਵਿੱਚ ਜਿੱਥੇ ਆਏ ਦਿਨ ਹੀ ਵਾਧਾ ਹੁੰਦਾ ਜਾ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰਾਂ ਦੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦੇਂਦੇ ਹਨ। ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿਥੇ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਜਾਂਦੇ ਹਨ ਤਾਂ ਜੋ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪਰ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਕੁਝ ਮੌਸਮ ਦੀ ਤਬਦੀਲੀ ਕਾਰਨ ਵੀ ਹਾਦਸੇ ਵਾਪਰ ਜਾਂਦੇ ਹਨ।

ਕਿਉਂ ਕਿ ਇਹਨੀ ਦਿਨੀ ਦੇਸ਼ ਦੇ ਬਹੁਤ ਸਾਰੇ ਖੇਤਰਾਂ ਵਿਚ ਜਿੱਥੇ ਧੁੰਦ ਪੈ ਰਹੀ ਹੈ ਉਥੇ ਹੀ ਇਸ ਧੁੰਦ ਦੇ ਕਾਰਨ ਦਿਖਾਈ ਨਾ ਦੇਣ ਦੇ ਚੱਲਦੇ ਹੋਏ ਕਈ ਹਾਦਸੇ ਵਾਪਰ ਰਹੇ ਹਨ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ ਅਤੇ ਏਨੀਆਂ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਸਥਾਨ ਤੋਂ ਸਾਹਮਣੇ ਆਈ ਹੈ। ਜਿੱਥੇ ਸ਼ਨੀਵਾਰ ਦੀ ਸਵੇਰ ਨੂੰ ਨਾਗੌਰ ਜ਼ਿਲ੍ਹੇ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇਕ ਬੱਸ ਅਤੇ ਕਾਰ ਦੇ ਦਰਮਿਆਨ ਵਾਪਰਿਆ ਹੈ ਜਿੱਥੇ ਧੁੰਦ ਦੇ ਕਾਰਨ ਇਸ ਬੱਸ ਅਤੇ ਕਾਰ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।

ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕਾਰ ਨਾਗੌਰ ਤੋਂ ਜੋਧਪੁਰ ਜਾ ਰਹੀ ਸੀ। ਸੰਘਣੀ ਧੁੰਦ ਹੋਣ ਦੇ ਕਾਰਨ ਬੱਸ ਨਾਲ ਟਕਰਾ ਗਈ। ਇਸ ਹਾਦਸੇ ਕਾਰਨ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।

ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਸੀਤਾ 65 ਸਾਲ, ਬਲੀ ਰਾਮ 42 ਸਾਲ, ਸੰਜੁ 22 ਸਾਲ, ਰਾਹੁਲ 10 ਸਾਲ, ਅਜੇ ਪੰਜ ਸਾਲ ਸ਼ਾਮਲ ਹਨ। ਉਥੇ ਹੀ ਇਸ ਘਟਨਾ ਕਾਰਨ 2 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜੋ ਹਸਪਤਾਲ ਵਿਚ ਜੇਰੇ ਇਲਾਜ ਹਨ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।