ਵਾਪਰਿਆ ਕਹਿਰ ਵਿਆਹ ਤੋਂ ਵਾਪਿਸ ਆ ਰਹੇ 14 ਲੋਕਾਂ ਦੀ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਲੋਕਾਂ ਦੀ ਲਾਪ੍ਰਵਾਹੀ ਦੇ ਚਲਦੇ ਹੋਏ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿੱਥੇ ਇਨਾ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਕੁਝ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਕਾਰਨ ਵੀ ਵਾਪਰ ਜਾਂਦੇ ਹਨ। ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਨਿਯਮ ਵਾਹਨ ਚਾਲਕਾਂ ਲਈ ਬਣਾਏ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਸਮੇਂ ਸਮੇਂ ਤੇ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਵਿਆਹ ਤੋਂ ਵਾਪਸ ਆ ਰਹੇ 14 ਲੋਕਾਂ ਦੀ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਉਤਰਾਖੰਡ ਦੇ ਚੰਪਾਵਤ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੀ ਮੈਕਸ ਗੱਡੀ ਇਕ ਡੂੰਘੀ ਖੱਡ ਵਿਚ ਡਿੱਗਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਮੈਕਸ ਦੀ ਓਵਰ ਰਾਈਡਿੰਗ ਦੇ ਕਾਰਨ ਵਾਪਰਿਆ ਹੋ ਸਕਦਾ ਹੈ। ਪਿੰਡ ਡੰਡਾ ਅਤੇ ਕਥੋਟੀ ਨਾਲ ਸਬੰਧਤ ਬਹੁਤ ਸਾਰੇ ਲੋਕ ਪਿੰਡ ਕੱਕਾਣਈ ਦੇ ਨਿਵਾਸੀ ਲਕਸ਼ਮਣ ਸਿੰਘ ਦੇ ਪੁੱਤਰ ਮਨੋਜ ਸਿੰਘ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਜਿਸ ਸਮੇਂ ਇਹ ਸਾਰੇ ਲੋਕ ਵਾਪਸ ਆਪਣੇ ਘਰ ਆ ਰਹੇ ਸਨ ਤਾਂ ਮੈਕਸ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਹਾਦਸਾ ਟਨਕਪੁਰ- ਚੰਪਾਵਤ ਹਾਈਵੇ ਨਾਲ ਜੁੜੀ ਹੋਈ ਸੁਖੀਧਾਂਗ- ਦੰਡਾਮਿਨਾਰ ਰੋਡ ਤੇ ਵਾਪਰਿਆ ਹੈ। ਮੈਕਸ ਗੱਡੀ ਵਿੱਚ ਜਿੱਥੇ 16 ਲੋਕ ਸਵਾਰ ਸਨ। ਉੱਥੇ ਹੀ ਗੱਡੀ ਦੇ ਖਾਈ ਵਿੱਚ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਲੋਕਾਂ ਅਤੇ ਪੁਲਿਸ ਵੱਲੋਂ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ।

ਗੱਡੀ ਦਾ ਡਰਾਈਵਰ ਦੇ ਇਕ ਹੋਰ ਵਿਅਕਤੀ ਜਿੱਥੇ ਗੰਭੀਰ ਰੂਪ ਵਿਚ ਜਖਮੀ ਹੋਏ ਹਨ, ਜਿੱਥੇ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਹਸਪਤਾਲ ਵਿਚ ਜੇਰੇ ਇਲਾਜ ਹੈ। ਪੁਲਿਸ ਵੱਲੋਂ 14 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਇਸ ਘਟਨਾ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।