ਵਾਪਰਿਆ ਕਹਿਰ ਸਕੂਲ ਬੱਸ ਦੇ ਉਦੇ ਪਰਖਚੇ ਏਨੇ ਬੱਚਿਆਂ ਦੀ ਹੋਈ ਮੌਕੇ ਤੇ ਹੀ ਮੌਤ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੇ ਅਨੁਸਾਰ ਹੀ ਵਾਹਨ ਚਲਾਉਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਮੌਸਮ ਦੀ ਤਬਦੀਲੀ ਕਾਰਨ ਦੇਸ਼ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ। ਉਥੇ ਹੀ ਹੋਣ ਵਾਲੀ ਬਰਸਾਤ ਅਤੇ ਅਸਮਾਨੀ ਬਿਜਲੀ ਦੇ ਚਲਦੇ ਹੋਏ ਵੀ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ। ਉਥੇ ਹੀ ਸਵੇਰ ਦੇ ਸਮੇ ਪੈਣ ਵਾਲੀ ਧੁੰਦ ਦੇ ਕਾਰਨ ਜਿੱਥੇ ਘੱਟ ਦਿਖਾਈ ਦੇਣ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ।

ਉੱਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੇ ਅਜਿਹੇ ਦੁਖਦਾਈ ਹਾਦਸੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਇੱਕ ਸਕੂਲ ਬੱਸ ਦੇ ਪਰਖੱਚੇ ਉੱਡ ਗਏ ਹਨ ਅਤੇ ਮੌਕੇ ਤੇ ਹੀ ਏਨੇ ਬੱਚਿਆਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਵੀਰਵਾਰ ਨੂੰ ਮਜੱਫਰਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਸਵੇਰ ਦੇ ਸਮੇਂ ਸੰਘਣੀ ਧੁੰਦ ਦੇ ਚਲਦਿਆਂ ਹੋਇਆਂ ਇੱਕ ਸਕੂਲ ਦੀ ਬੱਸ ਦੂਜੀ ਬੱਸ ਨੂੰ ਓਵਰਟੇਕ ਕਰਨ ਲੱਗੀ ਸੀ ਤਾਂ ਇਹ ਹਾਦਸਾ ਵਾਪਰ ਗਿਆ।

ਇਨ੍ਹਾਂ ਬੱਸਾਂ ਵਿੱਚ ਰਵਿੰਦਰ ਨਾਥ ਟੈਗੋਰ ਸਕੂਲ ਅਤੇ ਜੀ ਡੀ ਗੋਇੰਕਾ ਸਕੂਲ ਦੀਆਂ ਬੱਸਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋਈ ਹੈ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਜੀ ਡੀ ਗੋਇੰਕਾ ਸਕੂਲ ਦੀ ਬੱਸ ਵਿੱਚ 10 ਤੋਂ ਵਧੇਰੇ ਵਿਦਿਆਰਥੀ ਮੌਜੂਦ ਸਨ। ਇਸ ਹਾਦਸੇ ਦੌਰਾਨ ਇਨ੍ਹਾਂ ਦਾ ਵਿਦਿਆਰਥੀਆਂ ਤੋਂ ਇਲਾਵਾ ਦੋ ਬੱਸਾਂ ਦੇ ਡਰਾਈਵਰ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਇਨ੍ਹਾਂ ਸਭ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਅਤੇ ਜਿਨ੍ਹਾਂ ਵਿੱਚੋਂ ਚਾਰ ਬੱਚਿਆਂ ਦੀ ਹਾਲਤ ਹੋਰ ਗੰਭੀਰ ਹੋਣ ਤੇ ਮੇਰਠ ਹਸਪਤਾਲ ਭੇਜ ਦਿੱਤੇ ਗਏ ਹਨ। ਦੁਨੀਆਂ ਦੀ ਰਫ਼ਤਾਰ ਤੇਜ਼ ਹੋਣ ਕਾਰਨ ਅਤੇ ਬੱਸ ਚਾਲਕਾਂ ਵੱਲੋਂ ਵਰਤੀ ਗਈ ਅਣਗਹਿਲੀ ਦੇ ਕਾਰਨ ਸੂਬੇ ਵਿੱਚ ਇਹ ਹਾਦਸਾ ਵਾਪਰਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।