ਵਾਪਰਿਆ ਕਹਿਰ 3 ਭੈਣਾਂ ਦੇ ਇਕਲੋਤੇ ਭਰਾ ਨੂੰ ਵਿਦੇਸ਼ ਚ ਇਸ ਤਰਾਂ ਮਿਲੀ ਮੌਤ – ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਚੱਲਦੇ ਹੋਏ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਆਪਣੇ ਪਰਵਾਰ ਨੂੰ ਇੱਕ ਚੰਗਾ ਭਵਿੱਖ ਦੇ ਸਕਣ। ਉਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਜਿਥੇ ਨੌਜਵਾਨਾਂ ਵੱਲੋਂ ਆਪਣੇ ਘਰਦਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕੀਤੀ ਜਾਂਦੀ ਹੈ। ਉਥੇ ਹੀ ਪਰਿਵਾਰ ਵੱਲੋਂ ਆਪਣੇ ਪੁੱਤਰਾਂ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਵੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਤੰਦਰੁਸਤੀ ਵਾਸਤੇ ਪਰਮਾਤਮਾ ਅੱਗੇ ਹਰ ਸਮੇਂ ਅਰਦਾਸ ਕੀਤੀ ਜਾਂਦੀ ਹੈ। ਉੱਥੇ ਹੀ ਉਹਨਾਂ ਪੁੱਤਰਾਂ ਦੇ ਘਰ ਪਰਤਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੇ ਹੋਏ ਹਾਦਸਿਆਂ ਦੀਆਂ ਖ਼ਬਰਾਂ ਪਹੁੰਚ ਜਾਂਦੀਆਂ ਹਨ।

ਹੁਣ ਤਿੰਨ ਭੈਣਾ ਦੇ ਇਕਲੋਤੇ ਭਰਾ ਨਾਲ ਵਿਦੇਸ਼ ਵਿਚ ਅਜਿਹਾ ਕਹਿਰ ਵਾਪਰਿਆ ਹੈ ਜਿੱਥੇ ਉਸ ਦੀ ਹੋਈ ਮੌਤ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਧਰਮਕੋਟ ਦੇ ਅਧੀਨ ਆਉਣ ਵਾਲੇ ਪਿੰਡ ਮੇਲਕ ਕੰਗਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਇੱਕ ਨੌਜਵਾਨ ਦੀ ਦੁਬਈ ਵਿੱਚ ਹੋਈ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਤਿੰਨ ਭੈਣਾਂ ਦਾ ਇਕਲੌਤਾ ਭਰਾ ਜੋ ਕੇ ਸੁਖਜਿੰਦਰ ਸਿੰਘ ਸੁੱਖਾ ਇਸ ਸਮੇਂ ਦੁਬਈ ਵਿਚ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।

ਤੇ ਕੁਝ ਸਮਾਂ ਪਹਿਲਾਂ ਹੀ ਇਸ ਨੌਜਵਾਨ ਦਾ ਵਿਆਹ ਹੋਇਆ ਸੀ ਅਤੇ ਇਸਦੀ ਇਕ ਢਾਈਂ ਸਾਲ ਦੀ ਬੇਟੀ ਵੀ ਹੈ। ਉੱਥੇ ਹੀ ਇਸ ਨੌਜਵਾਨ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਕਿ ਦੁਬਈ ਵਿੱਚ ਇਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਨਾਲ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਕੋਲੋਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਂਦੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਆਖਰੀ ਸਮੇਂ ਉਸ ਦਾ ਮੂੰਹ ਵੇਖ ਸਕਣ।

ਮ੍ਰਿਤਕ ਨੌਜਵਾਨ ਦੇ ਮਾਤਾ ਸਵਰਨਜੀਤ ਕੌਰ ਵੱਲੋਂ ਕੀਤੇ ਜਾਂਦੇ ਵਿਰਲਾਪ ਨਾਲ ਹਰ ਇੱਕ ਦਾ ਹਿਰਦਾ ਵਲੂੰਧਰਿਆ ਜਾ ਰਿਹਾ ਹੈ। ਉਥੇ ਹੀ ਪਿਤਾ ਬਖਤੌਰ ਸਿੰਘ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਚੰਗੇ ਭਵਿੱਖ ਲਈ ਉਸ ਨੂੰ ਵਿਦੇਸ਼ ਭੇਜਿਆ ਸੀ। ਜਿੱਥੇ ਇਹ ਹਾਦਸਾ ਵਾਪਰ ਗਿਆ ਹੈ। ਮ੍ਰਿਤਕ ਨੌਜਵਾਨ ਪਰਵਾਰ ਵਿੱਚ ਪਿੱਛੇ ਆਪਣੇ ਬਜ਼ੁਰਗ ਮਾਤਾ- ਪਿਤਾ, ਪਤਨੀ , ਇੱਕ ਬੇਟੀ ਅਤੇ ਤਿੰਨ ਭੈਣਾਂ ਨੂੰ ਛੱਡ ਗਿਆ ਹੈ।