ਵਾਪਰਿਆ ਦਰਦਨਾਕ ਹਾਦਸਾ , ਘਰ ਚ ਅੱਗ ਲੱਗਣ ਕਾਰਨ 4 ਨੌਜਵਾਨਾਂ ਦੀ ਜ਼ਿੰਦਾ ਸੜਨ ਕਾਰਨ ਮੌਤ

ਕੁਝ ਹਾਦਸੇ ਇੰਨੇ ਜ਼ਿਆਦਾ ਦਰਦਨਾਕ ਹੁੰਦੇ ਹਨ, ਕਿ ਇਹਨਾਂ ਹਾਦਸਿਆਂ ਦੇ ਵਿੱਚ ਵੱਡਾ ਨੁਕਸਾਨ ਹੋ ਜਾਂਦਾ ਹੈ l ਹੁਣ ਇੱਕ ਅਜਿਹਾ ਹੀ ਦਰਦਨਾਕ ਮਾਮਲਾ ਸਾਂਝਾ ਕਰਾਂਗੇ, ਜਿੱਥੇ ਘਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਚਾਰ ਨੌਜਵਾਨ ਇਸ ਦੀ ਲਪੇਟ ਵਿੱਚ ਆ ਕੇ ਤੇ ਇਹਨਾਂ ਚਾਰੇ ਨੌਜਵਾਨਾਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ। ਮਾਮਲਾ ਹਰਿਆਣਾ ਦੇ ਗੁਰੂਗ੍ਰਾਮ ਤੋਂ ਸਾਹਮਣੇ ਆਇਆ l ਜਿੱਥੇ ਇਕ ਦਰਦਨਾਕ ਹਾਦਸਾ ਵਾਪਰਿਆ l

ਇੱਥੇ ਬਿਹਾਰ ਦੇ ਰਹਿਣ ਵਾਲੇ ਚਾਰ ਨੌਜਵਾਨਾਂ ਦੀ ਜ਼ਿੰਦਾ ਸਾੜ ਕੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਹਰਿਆਣਾ ਦੇ ਸਰਸਵਤੀ ਐਨਕਲੇਵ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ, ਵੇਖਦੇ ਹੀ ਵੇਖਦੇ ਇਹ ਅੱਗ ਬੁਰੀ ਤਰ੍ਹਾਂ ਫੈਲ ਗਈ ਤੇ ਘਰ ਅੰਦਰ ਮੌਜੂਦ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅੱਗ ਲੱਗੀ ਤਾਂ ਇਹ ਚਾਰੇ ਨੌਜਵਾਨ ਇੱਕ ਕਮਰੇ ਵਿੱਚ ਸੌਂ ਰਹੇ ਸਨ। ਜਿਸ ਕਾਰਨ ਚਾਰਾਂ ਦੀ ਮੌਤ ਹੋਈ l ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਗੁਰੂਗ੍ਰਾਮ ਦੇ ਸਰਸਵਤੀ ਐਨਕਲੇਵ ਦੇ ਜੇ-ਬਲਾਕ ‘ਚ ਇਕ ਕਮਰੇ ‘ਚ ਸ਼ਾਰਟ ਸਰਕਟ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਤੇ ਪੂਰੇ ਘਰ ਵਿੱਚ ਅੱਗ ਲੱਗ ਗਈ। ਇਸ ਦੌਰਾਨ ਕਮਰੇ ‘ਚ ਸੌਂ ਰਹੇ 17 ਸਾਲਾ, 22 ਸਾਲਾ, 24 ਸਾਲਾ ਅਤੇ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਨੂਰ ਆਲਮ, ਮੁਸਤਾਕ, ਅਮਨ ਅਤੇ ਸਾਹਿਲ ਵਜੋਂ ਹੋਈ ਹੈ। ਬਿਹਾਰ ਦੇ ਇਹ ਸਾਰੇ ਨੌਜਵਾਨ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਆਲੇ ਦੁਆਲੇ ਦੇ ਲੋਕਾਂ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ l ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚ ਚੁੱਕੀਆਂ ਨੇ, ਉਹਨਾਂ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਅੱਗ ਉੱਪਰ ਕਾਬੂ ਪਾਇਆ ਜਾ ਚੁੱਕਿਆ ਹੈ। ਉਧਰ ਮਾਮਲੇ ਸਬੰਧੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।