ਵਾਪਰਿਆ ਭਿਆਨਕ ਹਾਦਸਾ ਜਲੰਧਰੋਂ ਜਾ ਰਹੀ ਬਸ ਨਾਲ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਵਾਹਨ ਚਾਲਕ ਨੂੰ ਵੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਕੀਮਤੀ ਜ਼ਿੰਦਗੀਆਂ ਹਰ ਰੋਜ਼ ਸੜਕ ਹਾਦਸਿਆਂ ਵਿੱਚ ਬਚ ਸਕਣ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਤਰ੍ਹਾਂ ਦੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਕਈ ਕੀਮਤੀ ਜਾਨਾਂ ਜਾਂਦੀਆਂ ਹਨ ਇਹਨਾਂ ਲੋਕਾਂ ਦੀ ਕਮੀ ਵੀ ਕੋਈ ਪੂਰੀ ਨਹੀਂ ਕਰ ਸਕਦਾ। ਇਸ ਲਈ ਬਚਾਅ ਵਿਚ ਹੀ ਸਮਝਦਾਰੀ ਹੈ।

ਸਿਆਣੇ ਵੀ ਕਹਿੰਦੇ ਹਨ ਕੇ ਨਜ਼ਰ ਹਟੀ ਦੁਰਘਟਨਾ ਘਟੀ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਲੰਧਰੋਂ ਜਾ ਰਹੀ ਬੱਸ ਨਾਲ, ਜਿੱਥੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਤੋਂ ਦਿੱਲੀ ਇਕ ਟੂਰਿਸਟ ਬੱਸ 30 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ। ਜਦੋਂ ਇਹ ਬਸ ਪਾਣੀਪਤ ਦੇ ਕੋਲ਼ ਪਹੁੰਚੀ ਤਾਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕਿਉਂਕਿ ਉਸ ਸਮੇਂ ਸੜਕ ਉੱਪਰ ਇਕ ਖਰਾਬ ਹੋਇਆ ਟਰੱਕ ਖੜਾ ਹੋਇਆ ਸੀ ਜਿਸਦੇ ਡਰਾਈਵਰ ਅਤੇ ਕਲੀਨਰ ਉਸ ਦੇ ਕੋਲ ਖੜ੍ਹੇ ਹੋਏ ਸਨ।

ਜਿਸ ਸਮੇਂ ਇਹ ਬੱਸ ਓਸ ਟਰੱਕ ਕੋਲ ਪਹੁੰਚੀ ਤਾਂ ਟਰੱਕ ਦੇ ਪਿਛਲੇ ਪਾਸੇ ਇਸ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿਚ ਟਰੱਕ ਤੇ ਕਲੀਨਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਡਰਾਈਵਰ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਹੈ। ਉੱਥੇ ਹੀ ਬੱਸ ਦਾ ਅਗਲਾ ਹਿੱਸਾ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਰਾਹਗੀਰਾਂ ਵੱਲੋਂ ਬੱਸ ਵਿੱਚ ਫਸੀਆਂ ਹੋਈਆਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ।

ਬੱਸ ਦੇ ਡਰਾਈਵਰ ਤੇ ਕਲੀਨਰ ਵੀ ਬੁਰੀ ਤਰ੍ਹਾਂ ਬੱਸ ਤੇ ਕੈਬਨ ਵਿੱਚ ਫਸ ਗਏ ਸਨ ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਣ ਵਿਚ ਕਾਮਯਾਬੀ ਪ੍ਰਾਪਤ ਹੋਈ ਹੈ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਤੁਰੰਤ ਮੌਕੇ ਤੇ ਪੁੱਜ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਟਰੱਕ ਕਲੀਨਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।