ਵਾਪਰੀ ਵੱਡੀ ਖੌਫਨਾਕ ਵਾਰਦਾਤ, ਮਸ਼ਹੂਰ ਯੂਟਿਊਬਰ ਜੋੜੇ ਦੀ ਮਿਲੀ ਲਾਸ਼

ਆਈ ਤਾਜਾ ਵੱਡੀ ਖਬਰ

ਅੱਜ ਕੱਲ ਦੇ ਸਮੇਂ ਦੇ ਵਿੱਚ ਜਿਆਦਾਤਰ ਲੋਕ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ l ਬਹੁਤ ਸਾਰੇ ਅਜਿਹੇ ਲੋਕ ਵੀ ਹਨ ਜਿਹੜੇ ਸੋਸ਼ਲ ਦੇ ਜਰੀਏ ਪੈਸੇ ਕਮਾ ਕੇ ਆਪਣੇ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਪਏ ਹਨ। ਅਜਿਹੇ ਬਹੁਤ ਸਾਰੇ ਲੋਕ ਹਨ ਜਿਨਾਂ ਨੇ ਸੋਸ਼ਲ ਮੀਡੀਆ ਦੇ ਜਰੀਏ ਪੈਸੇ ਕਮਾ ਕੇ ਕਿਸੇ ਵੱਡੇ ਮੁਕਾਮ ਦੇ ਉੱਪਰ ਜਾ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਕਈ ਲੋਕ ਆਪਣੇ ਲਾਈਫ ਪਾਰਟਨਰ ਦੇ ਜ਼ਰੀਏ ਬਹੁਤ ਸਾਰੀਆਂ ਵੀਡੀਓਜ ਸੋਸ਼ਲ ਮੀਡੀਆ ਦੇ ਉੱਪਰ ਸਾਂਝੀਆਂ ਕਰਕੇ ਕਾਫੀ ਵਾਇਰਲ ਹੋਏ ਪਏ ਹਨ l ਇਸੇ ਵਿਚਾਲੇ ਇੱਕ ਬੇਹਦ ਹੀ ਦੁੱਖਦਾਈ ਖਬਰ ਹੁਣ ਸਾਂਝੀ ਕਰਾਂਗੇ, ਇੱਕ ਵੱਡੀ ਵਾਰਦਾਤ ਵਾਪਰ ਚੁੱਕੀ ਹੈ, ਕਿਉਂਕਿ ਮਸ਼ਹੂਰ ਯੂਟਿਊਬਰ ਜੋੜੇ ਦੀਆ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਯੂਟਿਊਬਰ ਪਤੀ-ਪਤਨੀ ਸਨ । ਦੋਵਾਂ ਦੀਆਂ ਲਾਸ਼ਾਂ ਕੇਰਲ ਦੇ ਪਾਰਸਾਲਾ ਸ਼ਹਿਰ ‘ਚ ਉਨ੍ਹਾਂ ਦੇ ਘਰ ਤੋਂ ਮਿਲੀਆਂ ਹਨ। ਜਿਸ ਤੋਂ ਬਾਅਦ ਹੁਣ ਇਲਾਕੇ ਭਰ ਦੇ ਵਿੱਚ ਸਨਸਨੀ ਦਾ ਮਾਹੌਲ ਫੈਲਿਆ ਹੋਇਆ ਹੈ ਤੇ ਲੋਕ ਇਹਨਾਂ ਦੀ ਮੌਤ ਨੂੰ ਲੈ ਕੇ ਵੱਖੋ ਵੱਖਰੇ ਪ੍ਰਕਾਰ ਦੀਆਂ ਕਿਆਸਰਾਈਆਂ ਲਗਾ ਰਹੇ ਹਨ l ਪਰ ਦੂਜੇ ਪਾਸੇ ਪੁਲਸ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਪਤੀ ਪਤਨੀ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਇਸ ਜੋੜੇ ਦੇ ਗੁਆਂਢੀਆਂ ਨੂੰ ਉਸ ਦੇ ਲਾਪਤਾ ਹੋਣ ਦਾ ਸ਼ੱਕ ਹੋਇਆ। ਉਸ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ। ਪਰਸਾਲਾ ਪੁਲਸ ਅਨੁਸਾਰ, ਸੇਲਵਰਾਜ (45) ਦੀ ਲਾਸ਼ ਲਟਕਦੀ ਮਿਲੀ, ਜਦਕਿ ਉਸ ਦੀ ਪਤਨੀ ਪ੍ਰਿਆ (40) ਦੀ ਲਾਸ਼ ਬੈੱਡ ‘ਤੇ ਪਈ ਸੀ। ਮੁੱਢਲੀ ਜਾਂਚ ਮੁਤਾਬਕ, ਮੌਤ ਦੋ ਦਿਨ ਪਹਿਲਾਂ ਹੋਈ ਹੋ ਸਕਦੀ ਹੈ, ਫਿਲਹਾਲ ਪੁਲਿਸ ਵੱਲੋਂ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ,ਜੋ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਚੱਲ ਸਕੇ, ਪਰ ਇਸ ਵੱਡੀ ਵਾਰਦਾਤ ਦੇ ਵਾਪਰ ਜਾਣ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਕਾਫੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।