ਵਾਪਰ ਗਿਆ ਭਿਆਨਕ ਕਾਂਡ 46 ਲੋਕਾਂ ਦੀ ਹੋਈ ਮੌਕੇ ਤੇ ਮੌਤ – ਅੱਗ ਨੇ ਮਚਾਈ ਭਾਰੀ ਤਬਾਹੀ ਬਚਾਅ ਕਾਰਜ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕੋਰੋਨਾ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਆਏ ਦਿਨ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਸ਼ੋਕ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ। ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਕੁਝ ਲੋਕਾਂ ਦੀ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਸ ਦਾ ਖਮਿਆਜਾ ਕਈ ਲੋਕਾਂ ਨੂੰ ਭੁਗਤਣਾ ਪੈ ਜਾਂਦਾ ਹੈ ਅਤੇ ਆਪਣੀ ਜਾਨ ਤੋਂ ਵੀ ਹੱਥ ਧੋਣੇ ਪੈਂਦੇ ਹਨ।

ਹੁਣ ਇੱਥੇ ਅਜਿਹਾ ਭਿਆਨਕ ਕਾਂਡ ਵਾਪਰਿਆ ਹੈ ਜਿੱਥੇ 46 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣੀ ਤਾਈਵਾਨ ਤੇ ਸ਼ਹਿਰ ਕਾਊਸ਼ੁੰਗ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ 13 ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਗਈ ਹੈ ਜਿਸ ਨੂੰ ਕਾਬੂ ਕਰਨ ਵਾਸਤੇ ਫਾਇਰ ਬ੍ਰਿਗੇਡ ਦੀਆਂ ਟੀਮਾ ਵੱਲੋਂ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ। ਇਹ ਘਟਨਾ ਸਵੇਰੇ ਤੜਕੇ 3 ਵਜੇ ਦੇ ਕਰੀਬ ਵਾਪਰੀ ਜਦੋਂ 13 ਮੰਜ਼ਲੀ ਇਮਾਰਤ ਵਿੱਚ ਅੱਗ ਲੱਗ ਗਈ ਅਤੇ ਵੱਡਾ ਧਮਾਕਾ ਹੋਇਆ।

ਇਹ ਇਮਾਰਤ ਕਰੀਬ 40 ਸਾਲ ਪੁਰਾਣੀ ਦੱਸੀ ਗਈ ਹੈ। ਜਿੱਥੇ ਅੱਗ ਲੱਗਣ ਕਾਰਨ ਬਹੁਤ ਸਾਰੀਆਂ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ। ਇਸ ਭਿਆਨਕ ਅੱਗ ਨੂੰ ਕਾਬੂ ਕਰਨ ਵਿੱਚ ਕਾਫੀ ਸਮਾਂ ਲੱਗ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਭਾਰੀ ਮਿਹਨਤ ਤੇ ਮੁਸ਼ੱਕਤ ਤੋਂ ਬਾਅਦ ਇਸ ਅੱਗ ਨੂੰ ਕਾਬੂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਘਟਨਾ ਵਿੱਚ ਅੱਗ ਦੀ ਲਪੇਟ ਵਿੱਚ ਆਉਣ ਕਾਰਨ 46 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਉੱਥੇ ਹੀ ਇਸ ਅੱਗ ਕਾਰਨ 51 ਝੁਲਸੇ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇਲਾਜ ਵਾਸਤੇ ਹਸਪਤਾਲ ਲਿਜਾਇਆ ਗਿਆ ਹੈ। ਉਥੇ ਹੀ ਨਿਊਜ਼ ਏਜੰਸੀ ਦੇ ਅਨੁਸਾਰ ਪ੍ਰਾਪਤ ਹੋਈ ਖ਼ਬਰ ਵਿਚ ਕਿਹਾ ਗਿਆ ਹੈ ਕਿ ਇਹ ਇਮਾਰਤ ਵਪਾਰਕ ਅਤੇ ਰਿਹਾਇਸ਼ੀ ਇਮਾਰਤ ਸੀ। ਜਿੱਥੇ ਲੱਗੀ ਹੋਈ ਅੱਗ ਕਾਫੀ ਭਿਆਨਕ ਦੱਸੀ ਜਾ ਰਹੀ ਹੈ ਉਥੇ ਹੀ ਅੱਗ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਪਤਾ ਲੱਗ ਸਕਿਆ।