ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰ ਨੇ ਕਰਤੀ ਵੱਡੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਮਾਹੌਲ ਨੂੰ ਸ਼ਾਂਤਮਈ ਬਣਾਉਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਕਿਉਂਕਿ ਇਨ੍ਹਾਂ ਦਿਨ ਤਿਉਹਾਰਾਂ ਦੇ ਮੌਸਮ ਦੇ ਵਿੱਚ ਕੁਝ ਲੋਕਾਂ ਵੱਲੋਂ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਅਜਿਹੇ ਹਾਦਸੇ ਸਾਹਮਣੇ ਆਉਣ ਦੇ ਨਾਲ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਕਿਉਂਕਿ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਸਤੇ ਕਈ ਧਾਰਮਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਲੋਕਾਂ ਵਿਚ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਰੋਸ ਵੀ ਪੈਦਾ ਹੋ ਜਾਂਦਾ ਹੈ। ਬਹੁਤ ਸਾਰੀਆਂ ਅਜਿਹੀਆਂ ਧਾਰਮਿਕ ਸਖਸ਼ੀਅਤਾਂ ਦੇ ਨਾਲ ਵੀ ਜੁੜਿਆ ਹੋਇਆ ਹੈ ਖਬਰਾਂ ਸਾਹਮਣੇ ਆ ਜਾਂਦੀਆਂ ਹਨ।

ਹੁਣ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰ ਨੇ ਵੱਡੀ ਕਾਰਵਾਈ ਕੀਤੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਸਖਤ ਕਦਮ ਚੁੱਕਿਆ ਹੈ ਜਿੱਥੇ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕਰਵਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਉਨ੍ਹਾਂ ਦੀ ਬਿਆਨਬਾਜ਼ੀ ਦੇ ਖ਼ਿਲਾਫ਼ ਇਤਰਾਜ਼ ਜਤਾਇਆ ਗਿਆ ਹੈ ਅਤੇ ਉਥੇ ਹੀ ਇਹ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਜਿਸ ਦੇ ਚਲਦਿਆਂ ਹੋਇਆਂ ਕਨੂੰਨੀ ਮੰਗ ਦੇ ਜਵਾਬ ਵਿੱਚ ਅਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ਤੇ ਕਾਰਵਾਈ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਕਿਉਂਕਿ ਅਮ੍ਰਿਤਪਾਲ ਸਿੰਘ ਦੇ ਖਿਲਾਫ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਇਹੀ ਦੱਸਿਆ ਗਿਆ ਹੈ ਕਿ ਮੋਗਾ ਦੇ ਅਧੀਨ ਆਉਣ ਵਾਲੇ ਪਿੰਡ ਰੋਡੇ ਦੇ ਵਿੱਚ 29 ਸਤੰਬਰ ਨੂੰ ਹੋਏ ਸਮਾਗਮ ਦੇ ਵਿਚ ਅਮ੍ਰਿਤਪਾਲ ਸਿੰਘ ਵੱਲੋਂ ਕਈ ਖ਼ਦਸ਼ੇ ਪੈਦਾ ਕੀਤੇ ਗਏ ਸਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਭਾਸ਼ਣ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਗਿਆ। ਇਸੇ ਭੜਕਾਉ ਭਾਸ਼ਣ ਦੇ ਚਲਦਿਆਂ ਹੋਇਆਂ ਹੀ ਇਹ ਕਦਮ ਚੁੱਕਿਆ ਗਿਆ ਹੈ।