ਵਿਆਹ ਕਰਵਾ ਕੇ ਕੈਨੇਡਾ ਜਾਣ ਵਾਲੇ ਹੋ ਜਾਵੋ ਸਾਵਧਾਨ, ਪੰਜਾਬ ਚ ਇਥੇ ਵੱਜੀ 57 ਲੱਖ ਦੀ ਠੱਗੀ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਹਰ ਇਕ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ ਭੇਜਣ ਦੀਆਂ ਯੋਜਨਾਵਾਂ ਬਣਾਈਆਂ ਹੋ ਜਾਂਦੀਆਂ ਹਨ ਜਿਸ ਸਦਕਾ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਕਿਉਂਕਿ ਪੰਜਾਬ ਵਿੱਚ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਹਰ ਇੱਕ ਮਾਂ-ਬਾਪ ਵੱਲੋਂ ਆਪਣੇ ਬੱਚਿਆਂ ਦੀ ਜ਼ਿੰਦਗੀ ਵਾਸਤੇ ਆਪਣੀ ਜਮ੍ਹਾਂ ਪੂੰਜੀ ਨੂੰ ਹੀ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਪਰਵਾਰਾਂ ਵੱਲੋਂ ਆਇਲਸ ਪਾਸ ਲੜਕੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰ ਕੇ ਉਨ੍ਹਾਂ ਨੂੰ ਕੈਨੇਡਾ ਭੇਜਿਆ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੀਆਂ ਕੁੜੀਆਂ ਵੱਲੋਂ ਧੋਖਾਧੜੀ ਦੇ ਕਈ ਤਰ੍ਹਾਂ ਦੇ ਮਾਮਲੇ ਵੀ ਸਾਹਮਣੇ ਆਏ ਹਨ ਜਿਨ੍ਹਾਂ ਵੱਲੋਂ ਵਿਦੇਸ਼ ਵਿੱਚ ਜਾ ਕੇ ਆਪਣੇ ਪਤੀ ਨੂੰ ਵਿਦੇਸ਼ ਬਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਹੁਣ ਵਿਆਹ ਕਰਵਾ ਕੇ ਕੈਨੇਡਾ ਜਾਣ ਵਾਲਿਆਂ ਨਾਲ 57 ਲੱਖ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਭਦੌੜ ਦੇ ਅਧੀਨ ਆਉਂਦੇ ਪਿੰਡ ਜੰਗੀਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸ਼ਿਕਾਇਤ ਕਰਤਾ ਗੁਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਜੰਗੀਆਣਾ ਵੱਲੋਂ ਆਪਣੇ ਸਹੁਰੇ ਪਰਿਵਾਰ ਦੇ ਖਿਲਾਫ ਧੋਖਾਧੜੀ ਕੀਤੇ ਜਾਣ ਦਾ ਮਾਮਲਾ ਬਰਨਾਲਾ ਦੇ ਐਸ ਐਸ ਪੀ ਕੋਲ ਦਰਜ ਕਰਵਾਇਆ ਗਿਆ ਹੈ ਜਿਨ੍ਹਾਂ ਦੱਸਿਆ ਹੈ ਕੇ ਵਿਦੇਸ਼ ਭੇਜਣ ਦੇ ਨਾਮ ਉਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਅਤੇ ਸਹੁਰਾ ਪਰਿਵਾਰ ਵੱਲੋਂ 57 ਲੱਖ ਦੀ ਠੱਗੀ ਮਾਰੀ ਗਈ ਹੈ।

ਜਿੱਥੇ ਮਨਪ੍ਰੀਤ ਕੌਰ ਨਾਲ ਵਿਦੇਸ਼ ਜਾਣ ਵਾਸਤੇ 3-9 2019 ਮੰਗਣੀ ਕੀਤੀ ਗਈ ਅਤੇ ਉਸ ਤੋਂ ਬਾਅਦ ਸਾਰਾ ਪੈਸਾ ਲਾ ਕੇ ਮਨਪ੍ਰੀਤ ਕੌਰ ਨੂੰ ਵਿਦੇਸ਼ ਭੇਜਿਆ ਗਿਆ, 25-12-2019 ਨੂੰ ਮਨਪ੍ਰੀਤ ਨੇ ਵਾਪਸ ਆ ਕੇ ਵਿਆਹ ਕਰਵਾਇਆ ਜਿਸ ਦਾ ਸਾਰਾ ਖਰਚਾ ਗੁਰਦੀਪ ਸਿੰਘ ਦੇ ਪਰਿਵਾਰ ਵੱਲੋਂ ਕੀਤਾ ਗਿਆ। ਜਿਸ ਤੋਂ ਬਾਅਦ ਉਹ ਵਾਪਸ ਕੈਨੇਡਾ ਚਲੀ ਗਈ ਅਤੇ ਕੁਝ ਸਮੇਂ ਬਾਅਦ ਆਪਣੇ ਸਹੁਰਾ ਪਰਿਵਾਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ। ਸਭ ਦੀ ਜਾਣਕਾਰੀ ਗੁਰਦੀਪ ਸਿੰਘ ਵੱਲੋਂ ਆਪਣੇ ਸਹੁਰਾ ਪਰਿਵਾਰ ਨੂੰ ਵੀ ਦਿੱਤੀ ਗਈ।

ਮਨਪ੍ਰੀਤ ਵੱਲੋਂ ਨਾ ਗੱਲਬਾਤ ਕੀਤੀ ਗਈ ਅਤੇ ਨਾ ਹੀ ਗੁਰਦੀਪ ਸਿੰਘ ਦਾ ਕੈਨੇਡਾ ਵਾਸਤੇ ਅਪਲਾਈ ਕੀਤਾ ਗਿਆ। ਜਿਸ ਤੋਂ ਬਾਅਦ ਉਹ 22-1–2022 ਨੂੰ ਵਾਪਸ ਆਪਣੇ ਸਹੁਰੇ ਪਿੰਡ ਆਈ ਅਤੇ ਤਿੰਨ ਦਿਨ ਰਹਿ ਕੇ ਵਾਪਸ ਪੇਕੇ ਚਲੀ ਗਈ ਅਤੇ ਫਿਰ ਆਉਣ ਤੋਂ ਇਨਕਾਰ ਕਰਦੇ ਹੋਏ ਆਪਣਾ ਸਹੁਰੇ ਪਰਿਵਾਰ ਨੂੰ ਜ਼ਹਿਰੀਲੀ ਚੀਜ਼ ਖਾ ਕੇ ਜਾਨੋ ਮਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।